ਚੰਡੀਗੜ੍ਹ, 29 ਅਗਸਤ (ਖ਼ਬਰ ਖਾਸ ਬਿਊਰੋ)
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਸਕੱਤਰ ਜਨਰਲ ਅਤੇ ਸਾਬਕਾ ਰਾਜ ਸਭਾ ਮੈਂਬਰ ਬਲਵਿੰਦਰ ਸਿੰਘ ਭੂੰਦੜ ਨੂੰ ਦਲ ਦਾ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ ਹੈ। ਪਾਰਟੀ ਦੇ ਬੁਲਾਰੇ ਡਾ ਦਲਜੀਤ ਸਿੰਘ ਚੀਮਾ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੁਖਬੀਰ ਬਾਦਲ ਨੇ ਇਹ ਫੈਸਲਾ ਸ੍ਰੀ ਅਕਾਲ ਤਖ਼ਤ ਸਾਹਿਬ ਉਤੇ ਇਕ ਨਿਮਾਣੇ ਸਿੱਖ ਵਜੋਂ ਪੇਸ਼ ਹੋਣ ਲਈ ਦਿੱਤਾ ਹੈ।
ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਆਗੂਆਂ ਨੂੰ ਬਲਵਿੰਦਰ ਸਿੰਘ ਭੂੰਦੜ ਨੂੰ ਕਾਰਜਕਾਰੀ ਪ੍ਰਧਾਨ ਲਗਾਉਣ ਦੇ ਫੈਸਲੇ ਦਾ ਵਿਰੋਧ ਕਰਦੇ ਹੋਏ ਕਿਹਾ ਕਿ ਉਹਨਾਂ ਦੀ ਮੰਗ ਸੁਖਬੀਰ ਬਾਦਲ ਨੂੰ ਪ੍ਰਧਾਨਗੀ ਛੱਡਣ ਦੀ ਹੈ, ਅਤੇ ਉਹਨਾਂ ਕਦੇ ਵੀ ਕਾਰਜਕਾਰੀ ਪ੍ਰਧਾਨ ਲਗਾਉਣ ਦੀ ਮੰਗ ਨਹੀਂ ਕੀਤੀ।