ਲੰਬੇ ਅਰਸੇ ਬਾਅਦ ਕਿਸਾਨਾਂ ਨੇ ਚੰਡੀਗੜ੍ਹ ‘ਚ ਲਾਇਆ ਪੱਕਾ ਮੋਰਚਾ

ਚੰਡੀਗੜ੍ਹ, 1 ਸਤੰਬਰ  (ਖ਼ਬਰ ਖਾਸ ਬਿਊਰੋ)

ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ ) ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਵੱਲੋਂ ਇੱਥੇ ਸੈਕਟਰ 34 ‘ਚ ਪੰਜ ਰੋਜ਼ਾ ਮਜ਼ਦੂਰ ਕਿਸਾਨ ਅਤੇ ਵਾਤਾਵਰਨ ਪੱਖੀ ਖੇਤੀ ਨੀਤੀ ਮੋਰਚਾ ਸ਼ੁਰੂ ਕਰ ਦਿੱਤਾ ਗਿਆ। ਅੱਜ ਮੋਰਚੇ ਦੇ ਪਹਿਲੇ ਦਿਨ ਸੈਂਕੜੇ ਔਰਤਾਂ ਸਮੇਤ ਕਿਸਾਨਾਂ ਮਜ਼ਦੂਰਾਂ ਤੇ ਸਾਬਕਾ ਸੈਨਿਕਾਂ ਵੱਲੋਂ ਭਰਵੀਂ ਸ਼ਮੂਲੀਅਤ ਕੀਤੀ ਗਈ।

ਪਹਿਲੇ ਦਿਨ ਟਰੈਕਟਰਾਂ ਟਰਾਲੀਆਂ ,ਬੱਸਾਂ ਤੇ ਗੱਡੀਆਂ ਰਾਹੀਂ ਵੱਡੇ ਪੱਧਰ ਉਤੇ ਲੰਗਰ ਅਤੇ ਰਿਹਾਇਸ਼ ਦੇ ਪੁਖਤਾ ਪ੍ਰਬੰਧ ਕਰਕੇ ਕਿਸਾਨ ਪੁੱਜੇ। ਧਰਨੇ ਵਿਚ ਜੁੜੇ ਭਰਵੇਂ ਇਕੱਠ ਨੂੰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ  ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ,ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ, ਸ਼ਿੰਗਾਰਾ ਸਿੰਘ ਮਾਨ,  ਮਹਿਲਾ ਆਗੂ ਹਰਿੰਦਰ ਬਿੰਦੂ , ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਜੋਰਾ ਸਿੰਘ ਨਸਰਾਲੀ ਤੇ ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲਾ ਨੇ ਸੰਬੋਧਨ ਕੀਤਾ।

ਹੋਰ ਪੜ੍ਹੋ 👉  ਸਰਕਾਰ ਦੀ ਸਿੱਖਿਆ ਕ੍ਰਾਂਤੀ ਦਾ ਅਸਰ, ਪੰਜਾਬ ਦੇ 416 ਸਰਕਾਰੀ ਸਕੂਲਾਂ ਦੀ 12ਵੀਂ ਜਮਾਤ ਦਾ ਨਤੀਜਾ 100 ਫੀਸਦੀ ਰਿਹਾ

ਕਿਸਾਨ ਆਗੂਆਂ ਨੇ  ਐਲਾਨ ਕੀਤਾ ਕਿ ਕੱਲ੍ਹ 2 ਸਤੰਬਰ ਨੂੰ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਖੁਦਕੁਸ਼ੀ ਪੀੜਤਾਂ ਦੇ ਪਰਿਵਾਰਾਂ ਸਮੇਤ ਵੱਡੀ ਗਿਣਤੀ ਕਿਸਾਨ ਮਜ਼ਦੂਰ ਵਿਧਾਨ ਸਭਾ ਵੱਲ ਮਾਰਚ ਕਰਕੇ ਖੇਤੀ ਨੀਤੀ ਸਮੇਤ ਹੋਰ ਭਖਦੀਆਂ ਕਿਸਾਨ ਮਜ਼ਦੂਰ ਮੰਗਾਂ ਦਾ ਯਾਦ ਪੱਤਰ ਮੁੱਖ ਮੰਤਰੀ ਤੋਂ ਇਲਾਵਾ ਵਿਰੋਧੀ ਧਿਰਾਂ ਦੇ ਨੁਮਾਇੰਦਿਆਂ ਨੂੰ ਸੌਂਪਿਆ ਜਾਵੇਗਾ। ਬੁਲਾਰਿਆ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ਼ ਮੀਟਿੰਗ ਰੱਦ ਕਰਨ ਦੇ ਫੈਸਲੇ ਉਤੇ ਟਿੱਪਣੀ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਦੇ ਇਸ ਰਵੱਈਏ ਤੋਂ ਸਪਸ਼ਟ ਹੋ ਗਿਆ ਹੈ ਕਿ  ਉਹਨਾਂ ਕਿਸਾਨਾਂ ਦੇ ਮਸਲੇ ਹੱਲ ਕਰਨ ਦੀ ਥਾਂ ਮੋਰਚੇ ਨੂੰ ਸਾਬੋਤਾਜ ਕਰਨ ਦੀ ਖੋਟੀ ਨੀਅਤ ਨਾਲ ਹੀ ਗੱਲਬਾਤ ਦਾ ਸੱਦਾ ਦਿੱਤਾ ਸੀ। ਉਹਨਾਂ ਆਖਿਆ ਕਿ ਚੰਡੀਗੜ੍ਹ ਦੇ 34 ਸੈਕਟਰ ‘ਚ ਮੋਰਚਾ ਲਾਉਣ ਲਈ ਥਾਂ ਹਾਸਿਲ ਕਰਨਾ ਉਹਨਾਂ ਦੇ ਮੋਰਚੇ ਦੀ ਪਹਿਲੀ ਜਿੱਤ ਹੈ।

ਹੋਰ ਪੜ੍ਹੋ 👉  ਲੰਬੇ ਸਮੇਂ ਤੋਂ ਲਟਕ ਰਹੇ ਓਵਰਬ੍ਰਿਜਾਂ ਅਤੇ ਰਾਜਮਾਰਗਾਂ ਦੇ ਕਾਰਜਾਂ ਨੂੰ ਮੁਕੰਮਲ ਕਰਨ ਦਾ ਰਾਹ ਹੋਇਆ ਪੱਧਰਾ

ਉਹਨਾਂ ਆਖਿਆ ਕਿ ਖੇਤੀ ਖੇਤਰ ਚੋਂ ਕਾਰਪੋਰੇਟ ਘਰਾਣਿਆਂ ਜਗੀਰਦਾਰਾਂ ਤੇ ਸੂਦਖੋਰਾਂ ਦੀ ਜਕੜ ਖ਼ਤਮ ਕਰਨ, ਕਿਸਾਨਾਂ ਮਜ਼ਦੂਰਾਂ ਦੀ ਜ਼ਮੀਨੀ ਤੋਟ ਦੂਰ ਕਰਨ, ਰੁਜ਼ਗਾਰ ਗਰੰਟੀ, ਰਸਾਇਣਾਂ ਮੁਕਤ ਫ਼ਸਲੀ ਪੈਦਾਵਾਰ ਨੂੰ ਉਤਸ਼ਾਹਿਤ ਕਰਨ, ਮਜ਼ਦੂਰਾਂ ਕਿਸਾਨਾਂ ਤੇ ਔਰਤਾਂ ਸਿਰ ਚੜ੍ਹਿਆ ਕਰਜਾ ਖ਼ਤਮ ਕਰਨ, ਖੁਦਕੁਸ਼ੀ ਪੀੜਤਾਂ ਨੂੰ ਮੁਆਵਜ਼ਾ ਤੇ ਨੌਕਰੀ ਦੇਣ, ਨਸ਼ਿਆਂ ਦਾ ਖਾਤਮਾ ਕਰਨ,ਸਭਨਾਂ ਫਸਲਾਂ ਦੇ ਲਾਹੇਵੰਦ ਭਾਵਾਂ ਤੇ ਸਰਕਾਰੀ ਖਰੀਦ ਦੀ ਗਰੰਟੀ ਕਰਨ ਅਤੇ ਸਰਵਜਨਕ ਜਨਤਕ ਵੰਡ ਪ੍ਰਣਾਲੀ ਲਾਗੂ ਕਰਕੇ ਰਾਸ਼ਨ ਡਿਪੂਆਂ ਰਾਹੀਂ ਰਸੋਈ ਤੇ ਘਰੇਲੂ ਵਰਤੋਂ ਦੀਆਂ ਵਸਤਾਂ ਸਸਤੇ ਭਾਅ ਮੁੱਹਈਆ ਕਰਵਾਉਣ, ਬੇਘਰਿਆਂ ਤੇ ਲੋੜਵੰਦਾਂ ਨੂੰ ਪਲਾਟ ਦੇਣ, ਕੱਟੇ ਪਲਾਟਾਂ ਕਬਜ਼ਾ ਦੇਣ,ਅੰਦੋਲਨਾਂ ਦੌਰਾਨ ਬਣੇ ਕੇਸ ਵਾਪਸ ਲੈਣ, ਖੇਤੀ ਅਧਾਰਿਤ ਰੁਜ਼ਗਾਰ ਮੁਖੀ ਸਨਅਤਾ ਦੀ ਉਸਾਰੀ ਕਰਨ ਆਦਿ ਮੰਗਾਂ ਦੀ ਪੂਰਤੀ ਤੱਕ ਮੋਰਚਾ ਜਾਰੀ ਰੱਖਿਆ ਜਾਵੇਗਾ ।

ਹੋਰ ਪੜ੍ਹੋ 👉  ਦਿੱਲੀ ਤੋ ਅੱਜ ਪਹਿਲੀ ਫਲਾਈਟ ਪਹੁੰਚੀ ਹਲਵਾਰਾ ਏਅਰਪੋਰਟ, ਬਿੱਟੂ ਸਮੇਤ ਕਈ ਯਾਤਰੀ ਬਣੇ ਗਵਾਹ

 

Leave a Reply

Your email address will not be published. Required fields are marked *