ਮੋਦੀ ਸਰਕਾਰ ਸਿੱਖ ਨਸਲਕੁਸ਼ੀ ਕਰਨ ਵਾਲਿਆਂ ਤੇ ਚੁਣ-ਚੁਣ ਕੇ ਮੁਕਦਮੇ ਚਲਾਏਗੀ : ਗਰੇਵਾਲ

ਚੰਡੀਗੜ੍ਹ, 1 ਸਤੰਬਰ (ਖ਼ਬਰ ਖਾਸ ਬਿਊਰੋ)
ਭਾਜਪਾ ਨੇਤਾ ਹਰਜੀਤ ਸਿੰਘ ਗਰੇਵਾਲ ਨੇ ਕਿਹਾ ਕਿ 1984 ਵਿੱਚ ਦਿੱਲੀ ਵਿਖੇ ਕੀਤੀ ਗਈ ਸਿੱਖ ਨਸ਼ਲਕੁਸੀ (ਕਤਲੇਆਮ) ਦੇ ਮਾਮਲੇ ਵਿੱਚ ਜਗਦੀਸ਼ ਟਾਈਟਲਰ ਨੂੰ ਅਦਾਲਤ ਵੱਲੋਂ ਦੋਸ਼ੀ ਠਹਿਰਾਏ ਜਾਣ ਉਤੇ ਟਿੱਪਣੀ ਕਰਦਿਆਂ ਕਿਹਾ ਕਿ  ਇਹ ਮੋਦੀ ਸਰਕਾਰ ਦੇ ਯਤਨਾ ਸਦਕਾ ਹੀ ਸੰਭਵ ਹੋ ਸਕਿਆ ਹੈ। ਉਨਾਂ ਕਿਹਾ ਕਿ  ਅਸਲੀ ਦੋਸ਼ੀ ਹੁਣ ਛੇਤੀ ਜੇਲ੍ਹ ਦੀਆਂ ਸ਼ਲਾਖਾਂ ਪਿੱਛੇ ਹੋਣਗੇ।

ਗਰੇਵਾਲ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਸਿੱਖ ਨਸਲਕੁਸ਼ੀ ਕਰਨ ਵਾਲਿਆਂ ਉਤੇ ਚੁਣ ਚੁਣ ਕੇ ਮੁਕਦਮੇ ਚਲਾਏਗੀ। ਉਨ੍ਹਾਂ ਕਿਹਾ ਕਿ ’84 ਦੇ ਦੋਸ਼ੀਆਂ ਨੂੰ ਕਾਂਗਰਸ ਮੰਤਰੀ ਦੇ ਅਹੁਦੇ ਦੇ ਕੇ ਸਨਮਾਨਤ ਕਰਦੀ ਰਹੀ ਹੈ, ਜਦੋਂ ਮੋਦੀ ਸਰਕਾਰ ਸੱਤਾ ਵਿੱਚ ਆਈ ਤਾਂ ਸਿਟ ਬਣਾ ਕੇ ਕੀਤੀ ਗਈ ਜਾਂਚ ਸਦਕਾ ਹੀ ਹੁਣ ਦੋਸ਼ੀਆਂ ਨੂੰ ਸਜ਼ਾ ਮਿਲੇਗੀ।  ਗਰੇਵਾਲ ਨੇ ਕਿਹਾ ਕਿ ਜੇਕਰ ਉਸ ਸਮੇਂ ਦੇ ਕਿਸੇ ਕੋਲ ਵੀ ਕੋਈ ਸਬੂਤ ਹੋਵੇ ਤਾਂ ਉਹ ਕੇਂਦਰ ਸਰਕਾਰ ਜਾਂ ਅਦਾਲਤ ਨੂੰ ਦੇਵੇ ਤਾਂ ਉਨ੍ਹਾਂ ਖਿਲਾਫ ਮੁਕੱਦਮੇ ਦਰਜ ਕਰਕੇ ਸਜ਼ਾ ਦਵਾਈ ਜਾ ਸਕੇ ।

ਹੋਰ ਪੜ੍ਹੋ 👉  ਨਗਰ ਕੌਂਸਲ ਚੋਣਾਂ, ਅਮਨ ਅਰੋੜਾ ਦਾ ਦਾਅਵਾ 50 ਫੀਸਦੀ ਸੀਟਾਂ 'ਤੇ ਆਪ ਜਿੱਤੀ, ਕਾਂਗਰਸ ਤੇ ਅਕਾਲੀ ਦਲ ਦਾ ਹੋਇਆ ਸਫਾਇਆ

ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਸਿੱਖਾਂ ਲਈ ਅਹਿਮ ਕੰਮ ਕਰ ਰਹੀ ਹੈ, ਪ੍ਰੰਤੂ ਵਿਰੋਧੀ ਪਾਰਟੀਆਂ ਰਾਜਨੀਤਿਕ ਕਾਰਨਾਂ ਕਰਕੇ ਸਾਨੂੰ ਸਿੱਖ ਵਿਰੋਧੀ ਠਹਿਰਾਉਣ ਦੇ ਯਤਨ ਕਰ ਰਹੀਆ ਹਨ ਤੇ ਲੋਕਾਂ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ ।ਉਨ੍ਹਾਂ ਸੁਖਬੀਰ ਬਾਦਲ ਦਾ ਨਾਮ ਲੈਂਦੇ ਹੋਏ ਕਿਹਾ ਕਿ ਜਦੋਂ ਅਕਾਲੀ ਦਲ ਸਾਡਾ ਭਾਈਵਲ ਸੀ ਤਾਂ ਉਨ੍ਹਾਂ ਕਦੇ ਵੀ ਸਿੱਖਾਂ ਦੀ ਕਾਲੀ ਸੂਚੀ ਖਤਮ ਕਰਨ ਦੀ ਮੰਗ ਨਹੀਂ ਕੀਤੀ, ਪ੍ਰੰਤੂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਨੇ ਇਕ ਚੰਗੀ ਸੋਚ ਸਦਕਾ ਹੀ ਆਪਣੇ ਆਪ ਕਾਲੀ ਸੂਚੀ ਖਤਮ ਕੀਤੀ। ਉਨ੍ਹਾਂ ਕਿਹਾ ਕਿ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਬਾਲ ਦਿਵਸ ਤੌਰ ਉਤੇ ਮਨਾਉਣਾ, ਸ੍ਰੀ ਕਰਤਾਰਪੁਰ ਸਾਹਿਬ ਦਾ ਰਸਤਾ ਖੋਲ੍ਹਣਾ ਸਿੱਖਾਂ ਪੱਖੀ ਲਏ ਗਏ ਮੋਦੀ ਸਰਕਾਰ ਦੇ ਵੱਡੇ ਫੈਸਲੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਐਸਜੀਪੀਸੀ ਇਕ ਰਾਜਨੀਤੀ ਤੋਂ ਪ੍ਰੇਰਿਤ ਹੋ ਕੇ ਮੋਦੀ ਸਰਕਾਰ ਦੁਆਰਾ ਕੀਤੇ ਗਏ ਚੰਗੇ ਕੰਮਾਂ ਦੀ ਵੀ ਸ਼ਲਾਘਾ ਨਹੀਂ ਕਰ ਸਕੀ।ਉਨ੍ਹਾਂ ਇਹ ਵੀ ਕਿਹਾ ਕਿ ਜੋ ਸਿੱਖਾਂ ਦੇ ਵਿਰੁੱਧ ਕੰਮ ਕਰੇਗਾ ਉਹ ਦੇਸ਼ ਵਿਰੁੱਧ ਹੋਵੇਗਾ।

ਹੋਰ ਪੜ੍ਹੋ 👉  ਜਿਸ ਲਾਹੌਰ ਨਹੀਂ ਵੇਖਿਆ..’ ਨਾਟਕ ਨੇ ਸਾਕਾਰ ਕੀਤਾ ਬਟਵਾਰੇ ਦਾ ਦਰਦ

ਗਰੇਵਾਲ ਨੇ ਐਲਾਨ ਕੀਤਾ ਕਿ ਭਾਜਪਾ ਮੋਦੀ ਸਰਕਾਰ ਵੱਲੋਂ ਸਿੱਖਾਂ ਲਈ ਕੀਤੇ ਗਏ ਕੰਮਾਂ ਨੂੰ ਲੈ ਕੇ ਪੰਜਾਬ ਦੇ ਪਿੰਡਾਂ ਤੱਕ ਪਹੁੰਚ ਕਰੇਗੀ।ਉਨ੍ਹਾਂ ਕਿਹਾ ਕਿ ਕੇਵਲ ਭਾਰਤੀ ਜਨਤਾ ਪਾਰਟੀ ਹੈ ਜੋ ਪੰਜਾਬ ਦੇ ਲੋਕਾ ਨੂੰ ਇਨਸਾਫ ਦਿਵਾ ਸਕਦੀ ਹੈ। ਪੰਜਾਬ ਨੂੰ ਮੁੜ ਤਰੱਕੀ ਦੇ ਰਾਹ ਤੋਰ ਸਕਦੀ ਹੈ। ਲੋਕਾਂ ਨੇ ਬਾਕੀ ਸਾਰੀਆਂ ਪਾਰਟੀਆਂ ਨੂੰ ਅਜ਼ਮਾ ਕੇ ਦੇਖ ਲਿਆ ਹੈ।ਗਰੇਵਾਲ ਨੇ ਕਿਹਾ ਕਿ ਨਰਿੰਦਰ ਮੋਦੀ ਦੀ ਅਗਵਾਈ ਕੇਦਰ ਸਰਕਾਰ ਪੰਜਾਬ ਹਿਤੈਸ਼ੀ ਸਰਕਾਰ ਹੈ ।ਉਹਨਾਂ ਸਿੱਖ ਕਤਲੇਆਮ ਦੇ ਦੋਸ਼ੀਆਂ ਤੇ ਮੁਕੱਦਮੇ ਦਰਜ ਕਰਕੇ ਕਾਨੂੰਨੀ ਕਾਰਵਾਈ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਸਮੁੱਚੀ ਕੇਂਦਰ ਸਰਕਾਰ ਦਾ ਧੰਨਵਾਦ ਵੀ ਕੀਤਾ ।ਭਾਜਪਾ ਦੇ ਸੂਬਾ ਪ੍ਰੈੱਸ ਸਕੱਤਰ ਹਰਦੇਵ ਸਿੰਘ ਉੱਭਾ ਵੀ ਇਸ ਮੌਕੇ ਹਾਜ਼ਰ ਸਨ।

ਹੋਰ ਪੜ੍ਹੋ 👉  ਬੰਦ ਕੀਤੀਆਂ ਪੁਲਿਸ ਚੌਕੀਆਂ ਵਿਚ ਮੁੜ ਪੁਲਿਸ ਮੁਲਾਜ਼ਮ ਕੀਤੇ ਤਾਇਨਾਤ

Leave a Reply

Your email address will not be published. Required fields are marked *