ਨਵੀਂ ਦਿੱਲੀ, 20 ਅਪ੍ਰੈਲ (ਖ਼ਬਰ ਖਾਸ ਬਿਊਰੋ)
ਅੱਜ ਕਾਂਗਰਸ ਨੂੰ ਜਲੰਧਰ ਵਿਚ ਵੱਡਾ ਝਟਕਾ ਲੱਗਾ ਹੈ। ਜਲੰਧਰ ਤੋ ਕਾਂਗਰਸ ਦੀ ਟਿਕਟ ਦੀ ਦਾਅਵੇਦਾਰ ਮੰਨੀ ਜਾਂਦੀ ਸਾਬਕਾ ਸੰਸਦ ਮੈਂਬਰ ਮਰਹੂਮ ਸੰਤੋਖ ਚੌਧਰੀ ਦੀ ਪਤਨੀ ਅਤੇ ਫਿਲੌਰ ਤੋ ਵਿਧਾਇਕ ਚੌਧਰੀ ਬਿਕਰਮਜੀਤ ਸਿੰਘ ਦੀ ਮਾਤਾ ਕਰਮਜੀਤ ਕੌਰ ਅੱਜ ਭਾਜਪਾ ਵਿਚ ਸ਼ਾਮਲ ਹੋ ਗਏ। ਕਰਮਜੀਤ ਕੌਰ ਚੌਧਰੀ ਪਾਰਟੀ ਵਲੋਂ ਟਿਕਟ ਨਾ ਦਿੱਤੇ ਜਾਣ ਤੋਂ ਨਾਰਾਜ਼ ਸਨ । ਕਾਂਗਰਸ ਨੇ ਜਲੰਧਰ ਤੋ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਉਮੀਦਵਾਰ ਬਣਾਇਆ ਹੈ।