ਚੀਫ ਜਸਟਿਸ ਨੇ ਨਵੇਂ ਅਪਰਾਧਿਕ ਨਿਆਂ ਕਾਨੂੰਨਾਂ ਦੇ ਲਾਗੂ ਹੋਣ ਨੂੰ ਇਤਿਹਾਸਕ ਕਰਾਰ ਦਿੱਤਾ

ਨਵੀਂ ਦਿੱਲੀ, 20 ਅਪ੍ਰੈਲ (ਖ਼ਬਰ ਖਾਸ ਬਿਊਰੋ)

ਚੀਫ ਜਸਟਿਸ (ਸੀਜੇਆਈ) ਡੀਵਾਈ ਚੰਦਰਚੂੜ ਨੇ ਅੱਜ ਨਵੇਂ ਅਪਰਾਧਿਕ ਨਿਆਂ ਕਾਨੂੰਨਾਂ ਦੇ ਲਾਗੂ ਹੋਣ ਨੂੰ ਸਮਾਜ ਲਈ ਇਤਿਹਾਸਕ ਪਲ ਕਰਾਰ ਦਿੱਤਾ ਅਤੇ ਕਿਹਾ ਕਿ ਭਾਰਤ ਆਪਣੀ ਅਪਰਾਧਿਕ ਨਿਆਂ ਪ੍ਰਣਾਲੀ ਵਿੱਚ ਮਹੱਤਵਪੂਰਨ ਤਬਦੀਲੀਆਂ ਲਈ ਤਿਆਰ ਹੈ। ਇਥੇ ਅਪਰਾਧਿਕ ਨਿਆਂ ਪ੍ਰਣਾਲੀ ਦੇ ਪ੍ਰਸ਼ਾਸਨ ਵਿੱਚ ਭਾਰਤ ਦਾ ਪ੍ਰਗਤੀਸ਼ੀਲ ਮਾਰਗ ਵਿਸ਼ੇ ’ਤੇ ਕਾਨਫਰੰਸ ਵਿੱਚ ਉਨ੍ਹਾਂ ਕਿਹਾ ਕਿ ਨਵੇਂ ਕਾਨੂੰਨ ਤਾਂ ਹੀ ਸਫਲ ਹੋਣਗੇ ਜੇ ਅਸੀਂ ਨਾਗਰਿਕਾਂ ਵਜੋਂ ਉਨ੍ਹਾਂ ਨੂੰ ਅਪਣਾਉਂਦੇ ਹਾਂ। ਚੀਫ ਜਸਟਿਸ ਨੇ ਕਿਹਾ ਕਿ ਨਵੇਂ ਬਣਾਏ ਕਾਨੂੰਨਾਂ ਨੇ ਅਪਰਾਧਿਕ ਨਿਆਂ ਬਾਰੇ ਭਾਰਤ ਦੇ ਕਾਨੂੰਨੀ ਢਾਂਚੇ ਨੂੰ ਨਵੇਂ ਯੁੱਗ ਵਿੱਚ ਬਦਲ ਦਿੱਤਾ ਹੈ।

ਹੋਰ ਪੜ੍ਹੋ 👉  ਐਕਸਪੋ ਵਿੱਚ 30 ਵੱਖ-ਵੱਖ ਨਸਲਾਂ ਦੇ 500 ਤੋਂ ਵੱਧ ਕੁੱਤੇ ਕੀਤੇ ਜਾਣਗੇ ਪ੍ਰਦਰਸ਼ਿਤ

Leave a Reply

Your email address will not be published. Required fields are marked *