ਮਨਪ੍ਰੀਤ ਤੇ ਲੰਗਾਹ ਨੇ ਅਕਾਲ ਤਖ਼ਤ ਸਾਹਿਬ ਨੂੰ ਦਿੱਤਾ ਸਪਸ਼ਟੀਕਰਨ

 ਅੰਮ੍ਰਿਤਸਰ 6 ਸਤੰਬਰ (ਖ਼ਬਰ ਖਾਸ ਬਿਊਰੋ)

ਅਕਾਲੀ ਭਾਜਪਾ ਗਠਜੋੜ ਸਰਕਾਰ ਦੇ ਸਾਬਕਾ ਖ਼ਜਾਨਾ ਮੰਤਰੀ  ਮਨਪ੍ਰੀਤ ਸਿੰਘ ਬਾਦਲ ਅਤੇ  ਤਤਕਾਲੀ ਖੇਤੀਬਾੜੀ ਮੰਤਰੀ ਸੁੱਚਾ ਸਿੰਘ ਲੰਗਾਹ ਸ਼ੁੱਕਰਵਾਰ ਨੂੰ  ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਪੇਸ਼ ਹੋਏ। ਦੋਵੇਂ ਸਾਬਕਾ ਮੰਤਰੀਆਂ ਨੇ ਸ਼੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਆਪਣਾ ਸਪੱਸ਼ਟੀਕਰਨ ਸੌਂਪ ਦਿੱਤਾ ਹੈ। ਅਕਾਲੀ ਭਾਜਪਾ ਗਠਜੋੜ ਸਰਕਾਰ ਦੌਰਾਨ ਮੰਤਰੀ ਰਹੇ ਮਨਪ੍ਰੀਤ ਤੇ ਜਥੇਦਾਰ ਲੰਗਾਹ ਵੱਲੋਂ ਅੱਜ ਆਪਣਾ ਸਪੱਸ਼ਟੀਕਰਨ ਦੇਣ ਹੁਣ ਤੱਕ ਸਪੱਸ਼ਟੀਕਰਨ ਦੇਣ ਵਾਲੇ ਸਾਬਕਾ ਮੰਤਰੀਆਂ ਦੀ ਗਿਣਤੀ ਸੱਤ ਹੋ ਗਈ ਹੈ। ਇਸ ਤੋਂ ਪਹਿਲਾਂ ਸਾਬਕਾ ਮੰਤਰੀ ਡਾ: ਦਲਜੀਤ ਸਿੰਘ ਚੀਮਾ, ਸ਼ਰਨਜੀਤ ਸਿੰਘ ਢਿੱਲੋਂ, ਬਿਕਰਮ ਮਜੀਠੀਆ, ਗੁਲਜ਼ਾਰ ਸਿੰਘ ਰਣੀਕੇ, ਮਹੇਸ਼ ਇੰਦਰ ਸਿੰਘ ਗਰੇਵਾਲ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਆਪਣਾ ਸਪੱਸ਼ਟੀਕਰਨ ਸੌਂਪ ਚੁੱਕੇ ਹਨ।

ਹੋਰ ਪੜ੍ਹੋ 👉  ‘ਰੀਟੇਕ ਜ਼ਿੰਦਗੀ’ ਦੀ ਕਾਮੇਡੀ ਨੇ ਉਠਾਏ ਪਤੀ-ਪਤਨੀ ਸਬੰਧਾਂ ਦੇ ਗੰਭੀਰ ਸਵਾਲ

ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ 30 ਅਗਸਤ ਨੂੰ ਜਾਰੀ ਹੁਕਮਾਂ ਵਿੱਚ ਕੁੱਲ 17 ਸਾਬਕਾ ਅਕਾਲੀ ਸਿੱਖ ਮੰਤਰੀਆਂ ਨੂੰ ਸਪੱਸ਼ਟੀਕਰਨ ਦੇਣ ਦੇ ਨਿਰਦੇਸ਼ ਦਿੱਤੇ ਹਨ। ਬਾਕੀ 10 ਸਾਬਕਾ ਮੰਤਰੀਆਂ ਵੱਲੋਂ ਅਜੇ ਸਪੱਸ਼ਟੀਕਰਨ ਦੇਣਾ ਬਾਕੀ ਹੈ। ਅਕਾਲੀ ਭਾਜਪਾ ਗਠਜੋੜ ਸਰਕਾਰ ਦੌਰਾਨ ਡੇਰਾ ਮੁਖੀ  ਨੂੰ ਮਾਫ਼ੀ ਦਿੱਤੀ ਗਈ ਤੇ ਉਸਦੀ ਫਿਲਮ ਪੰਜਾਬ ਵਿਚ ਰੀਲੀਜ਼ ਕਰਵਾਈ। ਡੇਰਾ ਮੁਖੀ ਨੂੰ ਮਾਫ਼ੀ ਦੇਣ ਨਾਲ ਜਿਥੇ ਸਿੱਖ ਕੌਮ ਵਿਚ ਰੋਹ ਸੀ, ਉਥੇ ਬੇਅਦਬੀ ਮਾਮਲਿਆਂ ਵਿਚ ਵੀ ਅਕਾਲੀ ਦਲ ਦੀ ਸਰਕਾਰ ਨੇ ਕੋਈ ਸਾਰਥਕ ਕਦਮ ਨਹੀਂ ਸੀ ਚੁਕਿਆ। ਜਿਸ ਕਰਕੇ ਜਥੇਦਾਰ ਸਾਹਿਬ ਨੇ ਸਾਰੀ ਕੈਬਨਿਟ ਨੂੰ ਆਪਣਾ ਸਪਸ਼ਟੀਕਰਨ ਦੇਣ ਦੇ ਹੁਕਮ ਦਿੱਤੇ ਸਨ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੀ ਨਤਮਸਤਕ ਹੋ ਕੇ ਆਪਣਾ ਸਪਸ਼ਟੀਕਰਨ ਦੇ ਚੁੱਕੇ ਹਨ।

ਹੋਰ ਪੜ੍ਹੋ 👉  ਨਗਰ ਕੌਂਸਲ ਚੋਣਾਂ, ਅਮਨ ਅਰੋੜਾ ਦਾ ਦਾਅਵਾ 50 ਫੀਸਦੀ ਸੀਟਾਂ 'ਤੇ ਆਪ ਜਿੱਤੀ, ਕਾਂਗਰਸ ਤੇ ਅਕਾਲੀ ਦਲ ਦਾ ਹੋਇਆ ਸਫਾਇਆ

Leave a Reply

Your email address will not be published. Required fields are marked *