ਚੰਡੀਗੜ੍ਹ 6 ਸਤੰਬਰ (ਖ਼ਬਰ ਖਾਸ ਬਿਊਰੋ)
ਭਾਰਤੀ ਹਲਦਰ ਕਿਸਾਨ ਯੂਨੀਅਨ ਦੇ ਕੌਮੀ ਪ੍ਰਧਾਨ ਧੀਰੇਂਦਰ ਸੋਲੰਕੀ ਨੇ ਪਾਰਟੀ ਦਾ ਕੌਮੀ ਪੱਧਰ ‘ਤੇ ਵਿਸਥਾਰ ਕਰਦਿਆਂ ਜਰਨੈਲ ਸਿੰਘ ਨੂੰ ਪੰਜਾਬ ਇਕਾਈ ਦਾ ਪ੍ਰਧਾਨ ਨਿਯੁਕਤ ਕੀਤਾ ਹੈ।
ਜਰਨੈਲ ਸਿੰਘ ਨੂੰ ਵਧਾਈ ਦਿੰਦੇ ਹੋਏ ਭਾਰਤੀ ਹਲਦਰ ਕਿਸਾਨ ਯੂਨੀਅਨ ਦੇ ਕੌਮੀ ਮੀਤ ਪ੍ਰਧਾਨ ਯੂ ਪੀ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਪਾਰਟੀ ਦੀਆਂ ਨੀਤੀਆਂ ਦੇ ਪ੍ਰਚਾਰ ਅਤੇ ਸੰਗਠਨ ਨੂੰ ਮਜ਼ਬੂਤ ਕਰਨ ਦੀ ਜਿੰਮੇਵਾਰੀ ਦਿੱਤੀ ਜਾ ਰਹੀ ਹੈ। ਇਸ ਉਮੀਦ ਤੇ ਵਿਸ਼ਵਾਸ ਨਾਲ ਉਨ੍ਹਾਂ ਨੂੰ ਇਹ ਜਿੰਮੇਦਾਰੀ ਦਿਤੀ ਜਾ ਰਹੀ ਹੈ ਕਿ ਉਹ ਅਪਨੇ ਔਹਦੇ, ਫਰਜ ਤੇ ਅਪਣੀ ਜਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਨਾਲ ਨਿਭਾਉਣਗੇ। ਪਾਰਟੀ ਤੁਹਾਡੇ ਉਜਵਲ ਭਵਿੱਖ ਦੀ ਕਾਮਨਾ ਕਰਦੀ ਹੈ।
ਪੰਜਾਬ ਇਕਾਈ ਦਾ ਪ੍ਰਧਾਨ ਬਣਾਏ ਜਾਣ ਤੋਂ ਖੁਸ਼ ਜਰਨੈਲ ਸਿੰਘ ਨੇ ਪਾਰਟੀ ਦੇ ਕੌਮੀ ਪ੍ਰਧਾਨ ਧੀਰੇਂਦਰ ਸੋਲੰਕੀ ਅਤੇ ਕੌਮੀ ਮੀਤ ਪ੍ਰਧਾਨ ਯੂਪੀ ਸਿੰਘ ਦਾ ਧੰਨਵਾਦ ਕੀਤਾ। ਜਰਨੈਲ ਸਿੰਘ ਨੇ ਭਰੋਸਾ ਦਿਵਾਇਆ ਕਿ ਪਾਰਟੀ ਦੀਆਂ ਨੀਤੀਆਂ ਦੇ ਪ੍ਰਚਾਰ ਤੇ ਪ੍ਰਸਾਰ ਲਈ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ। ਉਹ ਪੰਜਾਬ ਸੂਬੇ ਵਿੱਚ ਪਾਰਟੀ ਦਾ ਨਾਂ ਰੌਸ਼ਨ ਕਰਨ, ਪਾਰਟੀ ਨੂੰ ਮਜ਼ਬੂਤ ਕਰਨ ਅਤੇ ਵੱਧ ਤੋਂ ਵੱਧ ਮੈਂਬਰ ਜੋੜਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡਣਗੇ।