ਅਕਾਲੀ ਦਲ ਆਪ ਸਰਕਾਰ ਦੀਆਂ ਲੋਕ ਵਿਰੋਧੀਆਂ ਨੂੰ ਬੇਨਕਾਬ ਕਰਨ ਵਾਸਤੇ ਜ਼ਿਲ੍ਹਾ ਪੱਧਰੀ ਦੇਵੇਗਾ ਧਰਨੇ

ਚੰਡੀਗੜ੍ਹ, 7 ਸਤੰਬਰ (ਖ਼ਬਰ  ਖਾਸ ਬਿਊਰੋ)

ਸ਼੍ਰੋਮਣੀ ਅਕਾਲੀ ਦਲ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (ਆਪ) ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਨੂੰ ਬੇਨਕਾਬ ਕਰਨ ਵਾਸਤੇ ਜ਼ਿਲ੍ਹਾ ਪੱਧਰੀ ਧਰਨੇ ਦੇਵੇਗਾ।

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਸਰਦਾਰ ਬਲਵਿੰਦਰ ਸਿੰਘ ਭੂੰਦੜ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਧਰਨੇ 10 ਸਤੰਬਰ ਨੂੰ ਲੁਧਿਆਣਾ ਤੋਂ ਸ਼ੁਰੂ ਹੋਣਗੇ ਜਿਸ ਮਗਰੋਂ 11 ਨੂੰ ਫਿਰੋਜ਼ਪੁਰ, 12 ਨੂੰ ਫਾਜ਼ਿਲਕਾ, 13 ਨੂੰ ਮੋਗਾ, 16 ਨੂੰ ਸ੍ਰੀ ਮੁਕਤਸਰ ਸਾਹਿਬ, 17 ਨੂੰ ਬਠਿੰਡਾ, 18 ਨੂੰ ਮਾਨਸਾ, 20 ਨੂੰ ਬਰਨਾਲਾ ਅਤੇ 23 ਸਤੰਬਰ ਨੂੰ ਸ਼ਹੀਦ ਭਗਤ ਸਿੰਘ ਨਗਰ ਵਿਚ ਜ਼ਿਲ੍ਹਾ ਪੱਧਰੀ ਧਰਨੇ ਦਿੱਤੇ ਜਾਣਗੇ।

ਹੋਰ ਪੜ੍ਹੋ 👉  ਐਕਸਪੋ ਵਿੱਚ 30 ਵੱਖ-ਵੱਖ ਨਸਲਾਂ ਦੇ 500 ਤੋਂ ਵੱਧ ਕੁੱਤੇ ਕੀਤੇ ਜਾਣਗੇ ਪ੍ਰਦਰਸ਼ਿਤ

ਉਹਨਾਂ ਕਿਹਾ ਕਿ ਪਾਰਟੀ ਦੱਸੇਗੀ ਕਿ ਕਿਵੇਂ ਸਰਕਾਰ ਨੇ ਬਿਜਲੀ ਸਬਸਿਡੀ ਵਾਪਸ ਲੈ ਕੇ, ਪੈਟਰੋਲ ਅਤੇ ਡੀਜ਼ਲ ’ਤੇ ਵਾਰ-ਵਾਰ ਵੈਟ ਵਧਾ ਕੇ, ਬੱਸ ਕਿਰਾਏ 23 ਪੈਸੇ ਪ੍ਰਤੀ ਕਿਲੋਮੀਟਰ ਵਧਾ ਕੇ ਤੇ ਵਾਹਨਾਂ ’ਤੇ ਟੈਕਸ ਤੇ ਜ਼ਮੀਨ ਦੀਆਂ ਰਜਿਸਟਰੀਆਂ ਦੀਆਂ ਫੀਸਾਂ ਵਿਚ ਵਾਧਾ ਕਰ ਕੇ ਲੋਕ ਵਿਰੋਧੀ ਫੈਸਲੇ ਲਏ ਹਨ।

ਸਰਦਾਰ ਭੂੰਦੜ ਨੇ ਦੱਸਿਆ ਕਿ ਭਗਵੰਤ ਮਾਨ ਦੀ ਲੀਡਰਸ਼ਿਪ ਹੇਠ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਢਹਿ ਢੇਰੀ ਹੋ ਗਈ ਹੈ ਅਤੇ ਗੈਂਗਸਟਰ ਸੂਬੇ ਨੂੰ ਚਲਾ ਰਹੇ ਹਨ ਜਿਸ ਦੌਰਾਨ ਡਕੈਤੀਆਂ, ਲੁੱਟਾਂ ਖੋਹਾਂ, ਫਿਰੌਤੀਆਂ ਤੇ ਕਤਲ ਰੋਜ਼ ਦਾ ਹੀ ਕੰਮ ਹੋ ਗਿਆ ਹੈ। ਉਹਨਾਂ ਕਿਹਾ ਕਿ ਇਸ ਕਾਰਣ ਸੂਬੇ ਵਿਚ ਉਦਯੋਗ ਹਿਜ਼ਰਤ ਕਰ ਰਹੇ ਹਨ।

ਹੋਰ ਪੜ੍ਹੋ 👉  ਬੰਦ ਕੀਤੀਆਂ ਪੁਲਿਸ ਚੌਕੀਆਂ ਵਿਚ ਮੁੜ ਪੁਲਿਸ ਮੁਲਾਜ਼ਮ ਕੀਤੇ ਤਾਇਨਾਤ

ਉਹਨਾਂ ਕਿਹਾ ਕਿ ਅਕਾਲੀ ਦਲ ਭਗਵੰਤ ਮਾਨ ਸਰਕਾਰ ਨੂੰ ਬੇਨਕਾਬ ਕਰੇਗਾ ਕਿ ਕਿਵੇਂ ਇਹ ਕਿਸਾਨਾਂ,ਵਪਾਰੀਆਂ, ਮਜ਼ਦੂਰਾਂ, ਆਮ ਆਦਮੀ ਤੇ ਸਮਾਜ ਦੇ ਹੋਰ ਵਰਗਾਂ ਦੇ ਖਿਲਾਫ ਕੰਮ ਕਰ ਰਹੀ ਹੈ।

Leave a Reply

Your email address will not be published. Required fields are marked *