ਲੁਧਿਆਣਾ, 9 ਸਤੰਬਰ (ਖ਼ਬਰ ਖਾਸ ਬਿਊਰੋ )
ਮਾਲਵਾ ਸੈਂਟਰਲ ਕਾਲਜ ਆਫ ਐਜੂਕੇਸ਼ਨ ਫਾਰ ਵੂਮੈਨ ਲੁਧਿਆਣਾ ਵਿਚ ਨਵੇਂ ਸੈਸ਼ਨ ਬੀ.ਐਡ (2024-2026) ਦੀ ਸ਼ੁਰੂਆਤ ਮੌਕੇ ਕਾਲਜ ਵਿਚ ਇਕ ਸਮਾਗਮ ਕਰਵਾਇਆ ਗਿਆ। ਕਾਲਜ ਦੀ ਕਾਰਜਕਾਰੀ ਪਿ੍ੰਸੀਪਲ ਡਾ ਸਤਵੰਤ ਕੌਰ ਦੀ ਗਤੀਸ਼ੀਲ ਅਗਵਾਈ ਹੇਠ ਬਹੁਤ ਹੀ ਉਤਸ਼ਾਹ ਨਾਲ ਨਵੇਂ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਪਹਿਲਾਂ ਕਾਲਜ ਸਥਿਤ ਗੁਰਦੁਆਰਾ ਸਾਹਿਬ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ ਅਤੇ ਸਮੂਹ ਵਿਦਿਆਰਥਣਾਂ ਦੇ ਉੱਜਲ ਭਵਿੱਖ ਲਈ ਅਰਦਾਸ ਕੀਤੀ ਗਈ। ਇਸ ਪਿਛੋਂ ਦਾਖਲ ਹੋਈਆਂ ਨਵੀਆਂ ਵਿਦਿਆਰਥਣਾਂ ਨੂੰ ਜੀ ਆਇਆਂ ਆਖਣ ਲਈ ਇਕ ਸਮਾਗਮ ਕਰਵਾਇਆ ਗਿਆ। ਜਿਸ ਦੌਰਾਨ ਪ੍ਰਿੰਸੀਪਲ ਡਾ ਸਤਵੰਤ ਕੌਰ ਨੇ ਕਾਲਜ ਦੇ ਫੈਕਲਟੀ ਮੈਂਬਰਾਂ ਨਾਲ ਨਵੇਂ ਆਈਆਂ ਵਿਦਿਆਰਥਣਾਂ ਦੀ ਜਾਣ ਪਛਾਣ ਕਰਵਾਈ। ਇਸ ਮੌਕੇ ਡਾ ਨਿਰੋਤਮਾ ਸ਼ਰਮਾ ਨੇ ਵਿਦਿਆਰਥਣਾਂ ਨੂੰ ਕਾਲਜ ਦੇ ਨਿਯਮਾਂ ਅਤੇ ਸੱਭਿਆਚਾਰ ਤੋਂ ਜਾਣੂ ਕਰਵਾਇਆ। ਇਸ ਮੌਕੇ ਡਾ.ਤ੍ਰਿਪਤਾ ਨੇ ਕਾਲਜ ਦੇ ਵਿਦਿਆਰਥੀਆਂ ਨਾਲ ਕਾਲਜ ਦੀ ਜਾਣ-ਪਛਾਣ ਕਰਵਾਈ।। ਇਸ ਮੌਕੇ ਸਮੂਹ ਬੁਲਾਰਿਆਂ ਵਲੋਂ ਵਿਦਿਆਰਥਣਾਂ ਦੇ ਉੱਜਲ ਭਵਿੱਖ ਦੀ ਕਾਮਨਾ ਕਰਦਿਆਂ ਜਿੰਦਗੀ ਵਿੱਚ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ ਗਿਆ।