ਹਥਿਆਰਾਂ ਨਾਲ ਧਮਕਾਉਣ ਦਾ ਮਾਮਲਾ, 9800 ਲੋਕਾਂ ਦਾ ਅਸਲਾ ਲਾਇਸੈਂਸ ਮੁੱਅਤਲ

ਚੰਡੀਗੜ੍ਹ 11 ਸਤੰਬਰ (KhabarKhass Bureau) 

ਪੰਜਾਬ ਪੁਲਿਸ ਨੇ ਹਥਿਆਰਾਂ ਨਾਲ ਧਮਕਾਉਣ, ਭੜਕਾਊ ਭਾਸ਼ਣ ਦੇਣ ਅਤੇ ਹਥਿਆਰਾਂ ਨਾਲ ਫੋਟੋਆਂ ਸੋਸ਼ਲ ਮੀਡੀਆ ‘ਤੇ ਪੋਸਟ ਕਰਨ ਦੇ ਮਾਮਲਿਆਂ ਵਿੱਚ 9800 ਅਸਲਾ ਲਾਇਸੈਂਸ ਮੁਅੱਤਲ ਕੀਤੇ ਹਨ। ਪੰਜਾਬ ਪੁਲਿਸ ਦੇ ਮੁਖੀ ਗੌਰਵ ਯਾਦਵ ਨੇ ਕਿਹਾ ਕਿ ਭੜਕਾਊ ਭਾਸ਼ਣ ਦੇਣ ਜਾਂ ਹਥਿਆਰਾਂ ਨਾਲ ਧਮਕੀਆਂ ਦੇਣ ਦੇ ਮਾਮਲਿਆਂ ਵਿੱਚ ਹੁਣ ਬਿਲਕੁਲ ਵੀ ਢਿੱਲ ਨਹੀਂ ਵਰਤੀ ਜਾਵੇਗੀ। ਅਜਿਹੇ ਮਾਮਲੇ ਸਾਹਮਣੇ ਆਉਂਦੇ ਹੀ ਸਭ ਤੋਂ ਪਹਿਲਾਂ ਦੋਸ਼ੀਆਂ ਦੇ ਅਸਲਾ ਲਾਇਸੈਂਸ ਮੁਅੱਤਲ ਕੀਤੇ ਜਾਣਗੇ।

ਪੁਲਿਸ ਹੁਣ ਤੱਕ 2300 ਲੋਕਾਂ ਤੋਂ ਪੁਲਿਸ ਸੁਰੱਖਿਆ ਵਾਪਸ ਲੈ ਚੁੱਕੀ ਹੈ। ਸੂਬੇ ਵਿਚ  21 ਤੋਂ 40 ਸਾਲ ਦੀ ਉਮਰ ਦੇ ਜਿਹੜੇ ਲੋਕਾਂ ਨੂੰ ਪੁਲਿਸ ਸੁਰੱਖਿਆ ਮੁਹੱਈਆ ਕਰਵਾਈ ਗਈ ਹੈ,  ਦੀ ਸੁਰੱਖਿਆ ਸਮੀਖਿਆ ਕੀਤੀ ਜਾ ਰਹੀ ਹੈ। ਪੁਲਿਸ ਹੁਣ ਤੱਕ 2300 ਲੋਕਾਂ ਤੋਂ ਸੁਰੱਖਿਆ ਵਾਪਸ ਲੈ ਚੁੱਕੀ ਹੈ। ਜਿਹੜੇ ਵੱਖ ਵੱਖ ਖੇਤਰਾਂ ਨਾਲ ਜੁੜੇ ਹੋਏ ਸਨ। ਜਾਣਕਾਰੀ ਅਨੁਸਾਰ ਖੁਫੀਆ ਰਿਪੋਰਟ ‘ਚ ਖੁਲਾਸਾ ਹੋਇਆ ਹੈ ਕਿ ਸੂਬੇ ‘ਚ ਲਾਇਸੰਸੀ ਹਥਿਆਰਾਂ ਨਾਲੋਂ ਦੁੱਗਣੇ ਗੈਰ-ਕਾਨੂੰਨੀ ਹਥਿਆਰ ਹਨ
ਇੰਟੈਲੀਜੈਂਸ ਵਿੰਗ ਦੇ ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਹਾਲ ਹੀ ‘ਚ ਉਨ੍ਹਾਂ ਦੀ ਤਰਫੋਂ ਡੀ.ਜੀ.ਪੀ ਨੂੰ ਇਕ ਰਿਪੋਰਟ ਸੌਂਪੀ ਗਈ ਹੈ, ਜਿਸ ‘ਚ ਖੁਲਾਸਾ ਹੋਇਆ ਹੈ ਕਿ ਸੂਬੇ ‘ਚ 4 ਲੱਖ ਅਸਲਾ ਲਾਇਸੈਂਸਧਾਰਕਾਂ ਤੋਂ ਇਲਾਵਾ 7 ਤੋਂ 8 ਲੱਖ ਲੋਕਾਂ ਕੋਲ ਗੈਰ-ਕਾਨੂੰਨੀ ਅਸਲਾ ਹੈ। ਪਤਾ ਲੱਗਾ ਹੈ ਕਿ ਇਨ੍ਹਾਂ ‘ਚੋਂ ਜ਼ਿਆਦਾਤਰ ਹਥਿਆਰ ਮੱਧ ਪ੍ਰਦੇਸ਼ ਤੋਂ ਲਿਆਂਦੇ ਗਏ ਸਨ। ਰਿਪੋਰਟ ਵਿੱਚ ਇਹ ਵੀ ਖੁਲਾਸਾ ਹੋਇਆ ਹੈ ਕਿ ਪੰਜਾਬ ਵਿੱਚ ਗੈਰ-ਕਾਨੂੰਨੀ ਹਥਿਆਰਾਂ ਦੇ ਗਿਰੋਹ ਨੂੰ ਪਾਕਿਸਤਾਨ, ਅਮਰੀਕਾ, ਇਟਲੀ, ਜਰਮਨੀ ਅਤੇ ਕੈਨੇਡਾ ਦੇ ਵੱਖ-ਵੱਖ ਗੈਂਗਸਟਰਾਂ ਵੱਲੋਂ ਚਲਾਇਆ ਜਾ ਰਿਹਾ ਹੈ।
ਪੁਲਿਸ ਨੇ 9800 ਲੋਕਾਂ ਦੇ ਅਸਲਾ ਲਾਇਸੈਂਸ ਮੁਅੱਤਲ ਕਰ ਦਿੱਤੇ ਹਨ, ਪਰ ਪੁਲਿਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਸਾਹਮਣੇ ਇੱਕ ਹੋਰ ਵੱਡੀ ਚੁਣੌਤੀ ਖੜ੍ਹੀ ਹੋ ਗਈ ਹੈ। ਡੀਜੀਪੀ ਨੇ ਕਿਹਾ ਕਿ ਦੇਖਿਆ ਗਿਆ ਹੈ ਕਿ ਕਈ ਜ਼ਿਲ੍ਹਿਆਂ ਵਿੱਚ ਡੀਸੀ ਅਤੇ ਹੋਰ ਅਧਿਕਾਰੀਆਂ ਦੇ ਜਾਅਲੀ ਦਸਤਖਤਾਂ ਨਾਲ ਅਸਲਾ ਲਾਇਸੈਂਸ ਜਾਰੀ ਕੀਤੇ ਗਏ ਹਨ। ਇਨ੍ਹਾਂ ਦੀ ਜਾਂਚ ਕੀਤੀ ਜਾ ਰਹੀ ਹੈ।

ਹੋਰ ਪੜ੍ਹੋ 👉  ਧਾਮੀ ਰੱਦ ਹੋਈ ਮੀਟਿੰਗ ਦੇ ਸੁਖਬੀਰ ਧੜੇ ਦੇ ਲੁਕਵੇਂ ਏਜੰਡੇ ਨੂੰ ਜਨਤਕ ਕਰਨ: ਭਾਈ ਮਨਜੀਤ ਸਿੰਘ

 

Leave a Reply

Your email address will not be published. Required fields are marked *