ਸੁਪਰੀਮ ਕੋਰਟ ਸੋਮਵਾਰ ਨੂੰ ਸੁਣੇਗੀ ਕੇਜਰੀਵਾਲ ਦੀ ਹਾਈ ਕੋਰਟ ਦੇ ਫ਼ੈਸਲੇ ਖ਼ਿਲਾਫ਼ ਪਟੀਸ਼ਨ

ਨਵੀਂ ਦਿੱਲੀ, 13 ਅਪਰੈਲ 

ਸੁਪਰੀਮ ਕੋਰਟ ਸੋਮਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਹਾਈ ਕੋਰਟ ਦੇ ਉਸ ਹੁਕਮ ਵਿਰੁੱਧ ਪਟੀਸ਼ਨ ‘ਤੇ ਸੁਣਵਾਈ ਕਰੇਗੀ, ਜਿਸ ਨੇ ਕਥਿਤ ਆਬਕਾਰੀ ਨੀਤੀ ਘਪਲੇ ਦੇ ਮਨੀ ਲਾਂਡਰਿੰਗ ਮਾਮਲੇ ਵਿਚ ਉਨ੍ਹਾਂ ਦੀ ਗ੍ਰਿਫਤਾਰੀ ਨੂੰ ਬਰਕਰਾਰ ਰੱਖਿਆ ਹੈ। ਸੁਪਰੀਮ ਕੋਰਟ ਦੀ ਵੈੱਬਸਾਈਟ ‘ਤੇ ਅਪਲੋਡ ਕੀਤੀ ਸੂਚੀ ਦੇ ਅਨੁਸਾਰ ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਦੀਪਾਂਕਰ ਦੱਤਾ ਦਾ ਬੈਂਚ 15 ਅਪਰੈਲ ਨੂੰ ਦਿੱਲੀ ਹਾਈ ਕੋਰਟ ਦੇ 9 ਅਪਰੈਲ ਦੇ ਆਦੇਸ਼ ਨੂੰ ਚੁਣੌਤੀ ਦੇਣ ਵਾਲੀ ਕੇਜਰੀਵਾਲ ਦੀ ਪਟੀਸ਼ਨ ‘ਤੇ ਸੁਣਵਾਈ ਕਰੇਗਾ।

ਹੋਰ ਪੜ੍ਹੋ 👉  ਬੇਅਦਬੀ 'ਤੇ ਸਖ਼ਤ ਕਾਨੂੰਨ ਲਿਆਉਣ ਦੀ ਯੋਜਨਾ AAP ਦੀ ਵੋਟ-ਬੈਂਕ ਰਣਨੀਤੀ: ਕੇਂਦਰੀ ਸਿੰਘ ਸਭਾ

Leave a Reply

Your email address will not be published. Required fields are marked *