ਕੌਮੀ ਲੋਕ ਅਦਾਲਤ ਦਾ ਲੋੜਵੰਦ ਲੋਕਾਂ ਨੇ ਲਿਆ ਭਰਪੂਰ ਲਾਹਾ

ਲੁਧਿਆਣਾ, 14 ਸਤੰਬਰ (Khabar Khass Bureau ) 

ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਲੁਧਿਆਣਾ ਵਲੋਂ ਜ਼ਿਲ੍ਹਾ ਕਚਹਿਰੀਆਂ, ਲੁਧਿਆਣਾ ਅਤੇ ਸਿਵਲ ਕੋਰਟਸ-ਜਗਰਾਓਂ, ਖੰਨਾ, ਸਮਰਾਲਾ ਅਤੇ ਪਾਇਲ ਵਿਖੇ ਵੱਖ-ਵੱਖ ਨਿਆਂਇਕ ਅਦਾਲਤਾਂ ਵਿੱਚ ਲੰਬਿਤ ਮਾਮਲਿਆਂ ਦਾ ਨਿਪਟਾਰਾ ਧਿਰਾਂ ਦੀ ਆਪਸੀ ਸਹਿਮਤੀ ਨਾਲ ਕਰਵਾਉਣ ਦੇ ਮੰਤਵ ਨੂੰ ਮੁੱਖ ਰੱਖਦੇ ਹੋਏ ਕੌਮੀ ਲੋਕ ਅਦਾਲਤ ਦਾ ਸਫ਼ਲ ਆਯੋਜਨ ਹੋਇਆ ਜਿੱਥੇ ਲੋੜਵੰਦ ਲੋਕਾਂ ਨੇ ਭਰਪੂਰ ਲਾਹਾ ਲਿਆ।

ਅੱਜ ਦੀ ਇਸ ਕੌਮੀ ਲੋਕ ਅਦਾਲਤ ਵਿੱਚ ਕੁੱਲ 66768 ਮਾਮਲੇ ਨਿਪਟਾਰੇ ਲਈ ਰੱਖੇ ਗਏ ਸਨ ਜਿਨ੍ਹਾਂ ਵਿੱਚੋਂ 58984 ਮਾਮਲਿਆਂ ਦਾ ਨਿਪਟਾਰਾ ਦੋਹਾਂ ਧਿਰਾਂ ਦੀ ਆਪਸੀ ਸਹਿਮਤੀ ਰਾਹੀਂ ਕਰਵਾਇਆ ਗਿਆ।

ਮਾਣਯੋਗ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਦੀਆਂ ਹਦਾਇਤਾਂ ਅਤੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਹਰਪ੍ਰੀਤ ਕੌਰ ਰੰਧਾਵਾ ਦੀ ਪ੍ਰਧਾਨਗੀ ਅਤੇ ਸ੍ਰੀ ਹਰਵਿੰਦਰ ਸਿੰਘ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਦੀ ਦੇਖ-ਰੇਖ ਹੇਠ ਅੱਜ ਜਿਲ੍ਹਾ ਕਚਹਿਰੀਆਂ, ਲੁਧਿਆਣਾ ਅਤੇ ਸਿਵਲ ਕੋਰਟਸ-ਜਗਰਾਓਂ, ਖੰਨਾ, ਸਮਰਾਲਾ ਅਤੇ ਪਾਇਲ ਵਿਖੇ ਵੱਖ-ਵੱਖ ਨਿਆਂਇਕ ਅਦਾਲਤਾਂ ਵਿੱਚ ਲੰਬਿਤ ਮਾਮਲਿਆਂ ਦਾ ਨਿਪਟਾਰਾ ਧਿਰਾਂ ਦੀ ਆਪਸੀ ਸਹਿਮਤੀ ਨਾਲ ਕਰਵਾਉਣ ਦੇ ਮੰਤਵ ਨੂੰ ਮੁੱਖ ਰੱਖਦੇ ਹੋਏ ਕੌਮੀ ਲੋਕ ਅਦਾਲਤ ਲਗਾਈ ਗਈ। ਇਸ ਮੌਕੇ ਸਕੱਤਰ ਅਤੇ ਮਾਣਯੋਗ ਜੱਜ ਹਰਵਿੰਦਰ ਸਿੰਘ ਨੇ ਦੱਸਿਆ ਕਿ ਇਸ ਅਦਾਲਤ ਵਿੱਚ ਅਦਾਲਤਾਂ ਵਿੱਚ ਲੰਬਿਤ ਕੇਸ ਅਤੇ ਪ੍ਰੀ-ਲੀਟੀਗੇਟਿਵ ਕੇਸ (ਅਜਿਹੇ ਝਗੜੇ ਜਿਹੜੇ ਅਜੇ ਅਦਾਲਤਾਂ ਵਿੱਚ ਦਾਇਰ ਨਹੀਂ ਕੀਤੇ ਗਏ ਹਨ) ਜਿਨ੍ਹਾਂ ਵਿੱਚ ਮੁੱਖ ਤੌਰ ਤੇ ਸਿਵਲ ਕੇਸ ਜਿਵੇਂ ਕਿ ਕਿਰਾਇਆ, ਬੈਂਕ ਦੀ ਰਿਕਵਰੀ, ਮਾਲ ਮਾਮਲੇ, ਬਿਜਲੀ ਅਤੇ ਪਾਣੀ ਦੇ ਬਿੱਲਾਂ (ਚੋਰੀ ਦੇ ਕੇਸਾਂ ਨੂੰ ਛੱਡ ਕੇ), ਤਨਖਾਹਾਂ ਅਤੇ ਭੱਤਿਆਂ ਅਤੇ ਸੇਵਾ ਮੁਕਤ ਲਾਭਾਂ ਨਾਲ ਸਬੰਧਤ ਮਾਮਲੇ, ਜੰਗਲਾਤ ਐਕਟ ਦੇ ਕੇਸ, ਤਬਾਹੀ ਮੁਆਵਜ਼ਾ, ਫੌਜਦਾਰੀ ਮਿਕਦਾਰ ਮਾਮਲੇ, ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ ਦੀ ਧਾਰਾ 138 ਦੇ ਅਧੀਨ ਸ਼ਿਕਾਇਤਾਂ, ਕਵਰਡ ਮਾਮਲਿਆਂ ਦੀ ਸੁਣਵਾਈ ਆਦਿ ਸ਼ਾਮਲ ਸਨ।

ਹੋਰ ਪੜ੍ਹੋ 👉  ਪ੍ਰੀ-ਬਜ਼ਟ ਮੀਟਿੰਗ: ਪੰਜਾਬ ਵੱਲੋਂ ਪੁਲਿਸ ਦੇ ਆਧੁਨਿਕੀਕਰਨ ਲਈ 1000 ਕਰੋੜ ਰੁਪਏ ਦੇ ਪੈਕੇਜ, ਗੁਆਂਢੀ ਪਹਾੜੀ ਰਾਜਾਂ ਵਾਂਗ ਉਦਯੋਗਿਕ ਪ੍ਰੋਤਸਾਹਨ ਦੀ ਮੰਗ

ਉਨ੍ਹਾਂ ਦੱਸਿਆ ਕਿ ਮਾਮਲਿਆਂ ਦੇ ਨਿਪਟਾਰੇ ਲਈ ਜਿਲ੍ਹਾ ਪੱਧਰ ਤੇ ਕੁੱਲ 35 ਲੋਕ ਅਦਾਲਤ ਬੈਂਚਾਂ ਦਾ ਗਠਨ ਕੀਤਾ ਗਿਆ ਅਤੇ ਉਪ ਮੰਡਲ ਪੱਧਰਾਂ ਤੇ ਕੁੱਲ 9 ਲੋਕ ਅਦਾਲਤ ਬੈਂਚਾਂ ਦਾ ਗਠਨ ਕੀਤਾ ਗਿਆ ਜਿਨ੍ਹਾਂ ਦੀ ਪ੍ਰਧਾਨਗੀ ਨਿਆਂਇਕ ਅਧਿਕਾਰੀਆਂ ਵੱਲੋਂ ਕੀਤੀ ਗਈ। ਲੋਕ ਅਦਾਲਤ ਬੈਂਚਾਂ ਦੇ ਸਹਿਯੋਗ ਲਈ ਹਰ ਲੋਕ ਅਦਾਲਤ ਬੈਂਚ ਵਿੱਚ ਇੱਕ ਸੀਨੀਅਰ ਐਡਵੋਕੇਟ ਅਤੇ ਇੱਕ ਉੱਘੇ ਸਮਾਜ ਸੇਵਕ ਨੂੰ ਬਤੌਰ ਮੈਂਬਰ ਨਾਮਜ਼ਦ ਕੀਤਾ ਗਿਆ ਸੀ। ਇਸੇ ਤਰ੍ਹਾਂ ਹੀ ਮਾਣਯੋਗ ਜੱਜ ਪ੍ਰਭਾ ਪ੍ਰਾਸ਼ਰ ਦੀ ਅਦਾਲਤ ਵਿਚ ਵਿਚ ਵੱਡੀ ਗਿਣਤੀ ਵਿਚ ਮਾਮਲਿਆਂ ਦਾ ਨਿਪਟਾਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਲੋਕ ਅਦਾਲਤ ਮੈਂਬਰ ਸਟੇਟ ਅਵਾਰਡੀ ਸੁਖਦੇਵ ਸਲੇਮਪੁਰੀ ਅਤੇ ਸੀਨੀਅਰ ਵਕੀਲ ਮਨੋਜ ਲੇਖੀ ਵਲੋਂ ਵੀ ਸੇਵਾਵਾਂ ਨਿਭਾਈਆਂ ਗਈਆਂ।

ਹੋਰ ਪੜ੍ਹੋ 👉  ‘ਰੀਟੇਕ ਜ਼ਿੰਦਗੀ’ ਦੀ ਕਾਮੇਡੀ ਨੇ ਉਠਾਏ ਪਤੀ-ਪਤਨੀ ਸਬੰਧਾਂ ਦੇ ਗੰਭੀਰ ਸਵਾਲ

ਮਾਣਯੋਗ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਝਗੜਿਆਂ ਦਾ ਨਿਪਟਾਰਾ ਕਰਵਾਉਣ ਲਈ ਲੋਕ ਅਦਾਲਤਾਂ ਨੂੰ ਅਪਣਾਉਣ, ਜਿਥੇ ਜਲਦੀ ਅਤੇ ਸਸਤਾ ਨਿਆਂ ਪ੍ਰਾਪਤ ਹੁੰਦਾ ਹੈ।

Leave a Reply

Your email address will not be published. Required fields are marked *