ਡੇਰਾ ਬਾਬਾ ਨਾਨਕ 19 ਸਤੰਬਰ (Khabar Khass Bureau)
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੈਂਬਰ ਸਵਿੰਦਰ ਸਿੰਘ ਭੰਮਰਾ,ਬਲਾਕ ਕਾਂਗਰਸ ਕਮੇਟੀ ਡੇਰਾ ਬਾਬਾ ਨਾਨਕ ਦੇ ਪ੍ਰਧਾਨ ਤੇਜਵੰਤ ਸਿੰਘ ਮਾਲੇਵਾਲ,ਬਲਾਕ ਕਾਂਗਰਸ ਕਮੇਟੀ ਕਲਾਨੌਰ ਦੇ ਪ੍ਰਧਾਨ ਸੁਰਿੰਦਰ ਸਿੰਘ ਗੱਗੋਵਾਲੀ , ਮਿਲਕ ਪਲਾਂਟ ਗੁਰਦਾਸਪੁਰ ਦੇ ਵਾਈਸ ਚੇਅਰਮੈਨ ਬਲਵਿੰਦਰ ਸਿੰਘ ਰੰਧਾਵਾ ਅਤੇ ਸੀਨੀਅਰ ਕਾਂਗਰਸੀ ਆਗੂ ਕਿਸ਼ਨ ਚੰਦਰ ਮਹਾਜ਼ਨ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਦੀ ਹਿਫ਼ਾਜ਼ਤ ਕਰਨਾ ਪੰਜਾਬ ਸਰਕਾਰ ਦਾ ਪਹਿਲਾ ਕੰਮ ਹੈ ਪਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਲੋਕਾਂ ਦੀ ਹਿਫਾਜ਼ਤ ਕਰਨ ਵਿੱਚ ਬੁਰੀ ਤਰਾਂ ਨਾਕਾਮ ਰਹੀ ਹੈ।
ਕਾਂਗਰਸੀ ਆਗੂਆਂ ਨੇ ਕਿਹਾ ਕਿ ਸੁਖਜਿੰਦਰ ਸਿੰਘ ਰੰਧਾਵਾ, ਮੈਂਬਰ ਪਾਰਲੀਮੈਂਟ ਹਲ਼ਕਾ ਡੇਰਾ ਬਾਬਾ ਨਾਨਕ ਦੇ ਵਸਨੀਕਾਂ ਦੀ ਹਰ ਸੰਭਵ ਮੱਦਦ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਉਦੇਵੀਰ ਸਿੰਘ ਰੰਧਾਵਾ ਦੀ ਅਗਵਾਈ ਹੇਠ ਲੋਕਾਂ ਵਿੱਚ ਪਾਈ ਜਾ ਰਹੀ ਡਰ ਦੀ ਭਾਵਨਾ ਨੂੰ ਖਤਮ ਕੀਤਾ ਜਾਵੇਗਾ। ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੀ ਆ ਰਹੀ ਵਿਧਾਨ ਸਭਾ ਦੀ ਜ਼ਿਮਣੀ ਚੋਣ ਵਿੱਚ ਆਪ ਸਰਕਾਰ ਦੀਆਂ ਨੀਤੀਆਂ ਖਿਲਾਫ ਫਤਵਾ ਦੇ ਕਿ ਆਮ ਆਦਮੀ ਪਾਰਟੀ ਅਤੇ ਹੋਰ ਰਵਾਇਤੀ ਪਾਰਟੀਆਂ ਦੇ ਉਮੀਦਵਾਰਾਂ ਦੀ ਜਮਾਨਤ ਜਬਤ ਕਰਾ ਕਿ ਕਾਂਗਰਸ ਪਾਰਟੀ ਦਾ ਬੁਲੰਦ ਕਰਕੇ ਸੁਖਜਿੰਦਰ ਸਿੰਘ ਰੰਧਾਵਾ ਕੱਦ ਹੋਰ ਉੱਚਾ ਕਰਨਗੇ। ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦਾ ਕਾਂਗਰਸ ਪਾਰਟੀ ਵੱਲੋ ਦਿੱਤੇ ਗਏ ਧਰਨੇ ਵਿੱਚ ਹਲਕਾ ਡੇਰਾ ਬਾਬਾ ਨਾਨਕ ਦੇ ਸੂਝਵਾਨ ਵਸਨੀਕਾਂ ਦਾ ਇਕੱਠ ਵੇਖ ਆਮ ਆਦਮੀ ਪਾਰਟੀ ਅਤੇ ਹੋਰ ਪਾਰਟੀਆਂ ਦੇ ਪੈਰਾਂ ਹੇਠੋ ਜ਼ਮੀਨ ਨਿੱਕਲ ਗਈ ਹੈ ।