ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦਾ ਖਾਲਸਈ ਰੋਸ ਮਾਰਚ ਨੂੰ ਸਮਰਥਨ

ਚੰਡੀਗੜ 27 ਸਤੰਬਰ (ਖ਼ਬਰ ਖਾਸ ਬਿਊਰੋ)

ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ, ਕੌਮੀ ਇਨਸਾਫ਼ ਮੋਰਚੇ ਵਲੋਂ ਪਹਿਲੀ ਅਕਤੂਬਰ ਨੂੰ ਖਾਲਸਈ ਰੋਸ ਮਾਰਚ ਵਿਚ ਸ਼ਾਮਲ ਹੋਵੇਗਾ। ਸੁਧਾਰ ਲਹਿਰ ਦੇ ਕਨਵੀਨਰ ਜੱਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ ਨੇ ਜਾਣਕਾਰੀ ਸਾਂਝਾ ਕਰਦਿਆਂ ਕਿਹਾ ਕਿ ਸੁਧਾਰ ਲਹਿਰ ਦਾ ਮਕਸਦ ਹੀ ਪੰਥਕ ਹਿੱਤਾਂ ਲਈ  ਲੰਮੇ ਸਮੇਂ ਤੋਂ ਬੰਦੀ ਸਿੰਘਾਂ ਦੀ ਲੜਾਈ ਨੂੰ ਅੰਜਾਮ ਤੱਕ ਲੈਕੇ ਜਾਣ ਦੀ ਰਹੀ ਹੈ, ਜਿਸ ਨੂੰ ਲੈਕੇ ਓਹਨਾ ਤੇ ਸੁਧਾਰ ਲਹਿਰ ਦੇ ਤਮਾਮ ਆਗੂਆਂ ਨੇ ਸਮੇਂ ਸਮੇਂ ਤੇ ਸੂਬਾ ਸਰਕਾਰਾਂ, ਰਾਜਪਾਲ ਜਰੀਏ ਅਤੇ ਕੇਂਦਰੀ ਵਜਾਰਤ ਤੱਕ ਅਪੀਲ ਕਰਕੇ ਰਿਹਾਈ ਦੀ ਮੰਗ ਕੀਤੀ ।

ਹੋਰ ਪੜ੍ਹੋ 👉  ਅੰਤਰ-ਰਾਜੀ ਗੈਰ-ਕਾਨੂੰਨੀ ਹਥਿਆਰਾਂ ਦੇ ਸਪਲਾਈ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਗ੍ਰਿਫ਼ਤਾਰ, 10 ਪਿਸਤੌਲ ਬਰਾਮਦ

ਜੱਥੇਦਾਰ ਵਡਾਲਾ ਨੇ ਬੇਅਬਦੀਆਂ ਦੀਆਂ ਘਟਨਾਵਾਂ ਨੂੰ ਨੱਥ ਪਾਉਣ ਲਈ ਸਖ਼ਤ ਕਾਨੂੰਨ ਦੀ ਮੁੜ ਪ੍ਰੋੜਤਾ ਕਰਦਿਆਂ ਕਿਹਾ ਕਿ ਸੂਬੇ ਅੰਦਰ ਅਨੇਕਾਂ ਵਾਰ ਅਜਿਹੀਆਂ ਦਿਲ ਨੂੰ ਪੀੜਾਂ ਦੇਣ ਵਾਲੀਆਂ ਘਟਨਾਵਾਂ ਦੇ ਬਾਵਜੂਦ ਸਖ਼ਤ ਕਾਨੂੰਨ ਅਮਲ ਵਿੱਚ ਨਹੀਂ ਆ ਸਕਿਆ, ਜਿਸ ਕਰਕੇ ਪੰਥ ਵਿਰੋਧੀ ਸ਼ਕਤੀਆਂ ਦੇ ਹੌਸਲੇ ਵਧੇ ਅਤੇ ਪਿਛਲੇ ਕਈ ਸਾਲਾਂ ਵਿੱਚ ਅਜਿਹੀਆਂ ਘਟਨਾਵਾਂ ਸਾਹਮਣੇ ਆਈਆਂ। ਇਸ ਦੇ ਨਾਲ ਓਹਨਾ ਨੇ ਕਿਹਾ ਕਿ ਅੱਜ ਦੇਸ਼ ਦੁਨੀਆਂ ਵਿੱਚ ਬੈਠਾ ਹਰ ਸਿੱਖ ਚਾਹੁੰਦਾ ਹੈ ਕਿ ਬਹਿਬਲ ਕਲਾਂ, ਕੋਟਕਪੂਰਾ ਗੋਲੀ ਕਾਂਡ ਦੇ ਦੋਸ਼ੀਆਂ ਨੂੰ ਸਜਾ ਮਿਲੇ।

ਹੋਰ ਪੜ੍ਹੋ 👉  ਮੁੱਖ ਮੰਤਰੀ ਸਿਹਤ ਯੋਜਨਾ ਅਧੀਨ 3 ਮਹੀਨਿਆਂ ਤੋਂ ਘੱਟ ਸਮੇਂ ਵਿੱਚ 30.51 ਲੱਖ ਤੋਂ ਵੱਧ ਪਰਿਵਾਰਾਂ ਨੂੰ ਰਜਿਸਟਰ ਕੀਤਾ

ਸਿੱਖ ਕੌਮ ਦੇ ਨਾਮ ਜਾਰੀ ਆਪਣੀ ਅਪੀਲ ਵਿੱਚ ਜੱਥੇਦਾਰ ਵਡਾਲਾ ਨੇ ਕਿਹਾ ਕਿ ਓਹਨਾ ਨੂੰ ਆਸ ਹੈ ਕਿ ਪੰਥ ਦੇ ਵਢੇਰੇ ਹਿੱਤਾਂ ਨੂੰ ਮੁੱਖ ਰੱਖਦਿਆਂ ਸੰਗਤ ਵੱਡੀ ਗਿਣਤੀ ਵਿੱਚ ਇਸ ਖਾਲਸਈ ਰੋਸ ਮਾਰਚ ਦਾ ਹਿੱਸਾ ਬਣੇਗੀ ।

Leave a Reply

Your email address will not be published. Required fields are marked *