PCJU ਨੇ ਬਿੱਟੂ ਨੂੰ ਦਿੱਤਾ ਮੰਗ ਪੱਤਰ, ਕਿਹਾ ਪੱਤਰਕਾਰਾਂ ਲਈ ਰਿਆਇਤੀ ਰੇਲ ਸਫ਼ਰ ਮੁੜ ਬਹਾਲ ਕੀਤਾ ਜਾਵੇ

ਚੰਡੀਗੜ੍ਹ 2 ਅਕਤੂਬਰ ( ਖ਼ਬਰ ਖਾਸ ਬਿਊਰੋ) 
ਇੰਡੀਅਨ ਜਰਨਲਿਸਟ ਯੂਨੀਅਨ ਅਤੇ ਪੰਜਾਬ ਐਡ ਚੰਡੀਗੜ੍ਹ ਜਰਨਲਿਸਟ ਯੂਨੀਅਨ ਨੇ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨਾਲ ਮੁਲਾਕਾਤ ਕਰਕੇ ਪੱਤਰਕਾਰਾਂ ਨੂੰ ਰੇਲਵੇ ਸਫ਼ਰ ਦੀ ਰਿਆਇਤ ਮੁੜ ਬਹਾਲ ਕਰਨ ਦੀ ਮੰਗ ਕੀਤੀ ਹੈ।
ਇੰਡੀਅਨ ਜਰਨਲਿਸਟ ਯੂਨੀਅਨ ਦੇ ਸਕੱਤਰ ਜਨਰਲ ਬਲਵਿੰਦਰ ਜੰਮੂ ਦੀ ਅਗਵਾਈ ਹੇਠ ਵਫਦ ਨੇ ਬੁੱਧਵਾਰ ਨੂੰ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨਾਲ ਚੰਡੀਗੜ੍ਹ ਵਿਖੇ ਗੱਲਬਾਤ  ਕਰਦਿਆਂ ਕਿਹਾ ਕਿ ਪਿਛਲੇ ਲੰਬੇ ਅਰਸੇ ਤੋਂ ਪੱਤਰਕਾਰਾ ਨੂੰ ਭਾਰਤ ਸਰਕਾਰ ਖਾਸ ਕਰਕੇ ਰੇਲਵੇ ਮੰਤਰਾਲੇ ਨੇ ਦੇਸ਼ ਵਿਚ ਸਫ਼ਰ ਕਰਨ ਮੌਕੇ ਅੱਧੀ ਟਿਕਟ ਦੀ ਸਹੁਲਤ ਦਿੱਤੀ ਹੋਈ ਸੀ, ਪਰ ਕਰੋਨਾ (ਕੋਵਿਡ ) ਦੇ ਸਮੇਂ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਨੇ ਪੱਤਰਕਾਰਾਂ ਨੂੰ ਦਿੱਤੀ ਜਾਂਦੀ ਇਹ ਸਹੂਲਤ ਬੰਦ ਕਰ ਦਿੱਤੀ ਹੈ।

ਹੋਰ ਪੜ੍ਹੋ 👉  ਮੋਹਾਲੀ ਵਿਖੇ ਬਹੁ ਮੰਜ਼ਿਲਾਂ ਇਮਰਾਤ ਡਿੱਗੀ, ਦਰਜ਼ਨਾਂ ਵਿਅਕਤੀਆਂ ਦੇ ਦੱਬੇ ਹੋਣ ਦਾ ਖਦਸ਼ਾ, ਫੌਜ ਬੁਲਾਈ

ਯੂਨੀਅਨ ਦੇ ਆਗੂ ਬਲਵਿੰਦਰ ਸਿੰਘ ਜੰਮੂ ਅਤੇ ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟ ਯੂਨੀਅਨ ਦੇ ਕਾਰਜਕਾਰੀ ਪ੍ਰਧਾਨ ਜੈ ਸਿੰਘ ਛਿੱਬਰ ਨੇ ਕਿਹਾ ਕਿ ਪੱਤਰਕਾਰ ਲੋਕਤੰਤਰ ਦੀ ਬਹਾਲੀ ਅਤੇ ਸਰਕਾਰ ਤੇ ਲੋਕਾਂ ਵਿਚਾਲੇ ਪੁਲ ਵਜੋਂ ਕੰਮ ਕਰ ਰਹੇ ਹਨ। ਪੱਤਰਕਾਰਾਂ ਨੂੰ ਪੱਤਰਕਾਰੀ ਦੇ ਪੇਸ਼ੇ ਵਜੋਂ ਦੇਸ਼ ਦੇ ਵੱਖ ਵੱਖ ਭਾਗਾਂ ਵਿੱਚ ਜਾਣਾ ਪੈਂਦਾ ਹੈ ਜਿਸ ਕਰਕੇ ਭਾਰਤ ਸਰਕਾਰ ਨੇ ਪੱਤਰਕਾਰਾਂ ਨੂੰ ਰੇਲਵੇ ਸਫਰ ਵਿੱਚ ਰਿਆਇਤ ਦਿੱਤੀ ਹੋਈ ਸੀ ਪਰ ਕਰੋਨਾ ਸਮੇਂ ਦੌਰਾਨ ਭਾਰਤ ਸਰਕਾਰ ਨੇ ਰੇਲਵੇ ਵਿੱਚ ਸਫਰ ਦੀ ਦਿੱਤੀ ਜਾਂਦੀ ਰਿਆਇਤ ਅਤੇ ਵਰਕਿੰਗ ਜਰਨਲਿਸਟ ਐਕਟ ਨੂੰ ਖਤਮ ਕਰ ਦਿੱਤਾ ਹੈ। ਇਹ ਦੋਵੇਂ ਸਹੂਲਤਾਂ ਬੰਦ ਕੀਤੇ ਜਾਣ ਕਰਕੇ ਪੱਤਰਕਾਰ ਭਾਈਚਾਰੇ ਵਿੱਚ ਰੋਸ ਪਾਇਆ ਜਾ ਰਿਹਾ ਹੈ। ਬਿੱਟੂ ਨੇ ਵਫ਼ਦ ਨੂੰ ਭਰੋਸਾ ਦਿੱਤਾ ਕਿ ਉਹ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਣਗੇ ਅਤੇ ਬੰਦ ਕੀਤੀ ਹੋਈ ਇਹ ਸੁਵਿਧਾ ਨੂੰ ਮੁੜ ਬਹਾਲ ਕਰਵਾਉਣ ਲਈ ਹਰ ਸੰਭਵ ਯਤਨ ਕਰਨਗੇ।

ਹੋਰ ਪੜ੍ਹੋ 👉  ਧਾਮੀ ਰੱਦ ਹੋਈ ਮੀਟਿੰਗ ਦੇ ਸੁਖਬੀਰ ਧੜੇ ਦੇ ਲੁਕਵੇਂ ਏਜੰਡੇ ਨੂੰ ਜਨਤਕ ਕਰਨ: ਭਾਈ ਮਨਜੀਤ ਸਿੰਘ

Leave a Reply

Your email address will not be published. Required fields are marked *