ਫਿਨਲੈਂਡ ਜਾਣ ਲਈ 600 ਵਿਚੋਂ 72 ਅਧਿਆਪਕਾਂ ਦੀ ਹੋਈ ਚੋਣ : ਬੈਂਸ

ਚੰਡੀਗੜ੍ਹ, 3 ਅਕਤੂਬਰ ( ਖ਼ਬਰ ਖਾਸ ਬਿਊਰੋ)

ਪੰਜਾਬ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਨੂੰ ਅੰਤਰਰਾਸ਼ਟਰੀ ਪੱਧਰ ਦੀ ਟ੍ਰੇਨਿੰਗ ਮੁੱਹਈਆ ਕਰਵਾਉਣ ਲਈ ਫਿਨਲੈਂਡ ਦੀ ਯੂਨੀਵਰਸਿਟੀ ਆਫ਼ ਤੁਰਕੂ ਵਿਖੇ ਭੇਜੇ ਜਾਣ ਵਾਲੇ 72 ਅਧਿਆਪਕਾਂ ਦੀ ਚੋਣ ਪ੍ਰਕਿਰਿਆ ਦਾ ਕੰਮ ਅੱਜ ਮੁਕੰਮਲ ਹੋ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪ੍ਰਾਇਮਰੀ ਸਕੂਲ ਦੇ ਅਧਿਆਪਕਾਂ ਨੂੰ ਅੰਤਰਰਾਸ਼ਟਰੀ ਪੱਧਰ ਦੀ ਟ੍ਰੇਨਿੰਗ ਮੁੱਹਈਆ ਕਰਵਾਉਣ ਦਾ ਫ਼ੈਸਲਾ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲਿਆ ਗਿਆ ਹੈ।

ਹੋਰ ਪੜ੍ਹੋ 👉  24X7 ਹੜ੍ਹ ਕੰਟਰੋਲ ਰੂਮ ਸਥਾਪਤ ਕਰਨ ਦੇ ਨਾਲ-ਨਾਲ 31 ਮਈ ਤੱਕ ਖੋਜ ਤੇ ਬਚਾਅ ਟੀਮਾਂ ਤਾਇਨਾਤ ਕਰਨ ਦੇ ਨਿਰਦੇਸ਼

ਜਿਨ੍ਹਾਂ ਪ੍ਰਾਇਮਰੀ ਅਧਿਆਪਕ ਦੀ ਇਸ ਟ੍ਰੇਨਿੰਗ ਲਈ ਚੋਣ ਹੋਈ ਹੈ ਉਹ ਤਿੰਨ ਹਫ਼ਤਿਆਂ ਦੀ ਟ੍ਰੇਨਿੰਗ ਯੂਨੀਵਰਸਿਟੀ ਆਫ਼ ਤੁਰਕੂ ਵਿਖੇ ਹਾਂਸਲ ਕਰਨਗੇ।

ਸਿੱਖਿਆ ਮੰਤਰੀ ਨੇ ਦੱਸਿਆ ਕਿ ਜਿਹੜੇ ਅਧਿਆਪਕ ਇਸ ਟ੍ਰੇਨਿੰਗ ‘ਤੇ ਜਾਣ ਲਈ ਅਪਲਾਈ ਕੀਤਾ ਸੀ ਉਨ੍ਹਾਂ ਦੇ ਪੜ੍ਹਾਈ ਕਰਵਾਉਣ ਦੀ ਵਿਧੀ ਸਬੰਧੀ ਉਨ੍ਹਾਂ ਕੋਲੋਂ ਸਿੱਖਿਆ ਹਾਸਲ ਕਰ ਚੁੱਕੇ ਵਿਦਿਆਰਥੀਆਂ ਅਤੇ ਮੌਜੂਦਾ ਸਮੇਂ ਸਿੱਖਿਆ ਹਾਸਲ ਕਰ ਰਹੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਤੋਂ ਵੀ ਤਸਦੀਕ ਕੀਤਾ ਗਿਆ ਸੀ।

ਉਨ੍ਹਾਂ ਦੱਸਿਆ ਕਿ ਫਿਨਲੈਂਡ ਵਿਖੇ ਟ੍ਰੇਨਿੰਗ ਕਰਨ ਦੇ ਇਛੁੱਕ 600 ਅਧਿਆਪਕ ਵਲੋਂ ਆਨਲਾਈਨ ਅਪਲਾਈ ਕੀਤਾ ਸੀ । ਇਨ੍ਹਾਂ ਅਧਿਆਪਕਾਂ ਵਲੋਂ ਕੀਤੇ ਗਏ ਦਾਅਵਿਆਂ ਨੂੰ ਤਸਦੀਕ ਕਰਨ ਦੀ ਕਾਰਵਾਈ ਦੌਰਾਨ 6000 ਦੇ ਕਰੀਬ ਮਾਪਿਆਂ ਨਾਲ ਸੰਪਰਕ ਕੀਤਾ ਗਿਆ ਸੀ। ਅਧਿਆਪਕਾਂ ਦੇ ਪਿਛਲੇ ਸਾਲਾਂ ਦੇ ਨਤੀਜਿਆਂ ਦੀ ਘੋਖ ਕੀਤੀ ਗਈ ਅਤੇ ਸਲਾਨਾ ਗੁਪਤ ਰਿਪੋਰਟਾਂ ਨੂੰ ਵੀ ਵਾਚਿਆ ਗਿਆ।ਉਨ੍ਹਾਂ ਦੱਸਿਆ ਕਿ ਅਧਿਆਪਕ ਦੀ ਚੋਣ ਪ੍ਰਕਿਰਿਆ ਨੂੰ ਪੂਰੀ ਤਰ੍ਹਾਂ ਪਾਰਦਰਸ਼ੀ ਰੱਖਿਆ ਗਿਆ ਸੀ।

ਹੋਰ ਪੜ੍ਹੋ 👉  ਦਿੱਲੀ ਤੋ ਅੱਜ ਪਹਿਲੀ ਫਲਾਈਟ ਪਹੁੰਚੀ ਹਲਵਾਰਾ ਏਅਰਪੋਰਟ, ਬਿੱਟੂ ਸਮੇਤ ਕਈ ਯਾਤਰੀ ਬਣੇ ਗਵਾਹ

Leave a Reply

Your email address will not be published. Required fields are marked *