ਤਨਮਨਜੀਤ ਸਿੰਘ ਢੇਸੀ ਦੇ ਯਤਨਾਂ ਸਦਕਾ 10ਵੀਂ ਯੂ.ਕੇ. ਗੱਤਕਾ ਚੈਂਪੀਅਨਸ਼ਿੱਪ ਡਰਬੀ ਵਿਖੇ ਸਮਾਪਤ

ਚੰਡੀਗੜ੍ਹ 6 ਅਕਤੂਬਰ ( ਖ਼ਬਰ ਖਾਸ ਬਿਊਰੋ)

10ਵੀਂ ਯੂ.ਕੇ. ਗੱਤਕਾ ਚੈਂਪੀਅਨਸ਼ਿਪ ਸ੍ਰੀ ਗੁਰੂ ਸਿੰਘ ਸਭਾ ਡਰਬੀ ਵਿਖੇ ਕਰਵਾਈ ਗਈ ਜਿਸ ਵਿੱਚ ਵੱਖ-ਵੱਖ ਸ਼ਹਿਰਾਂ ਤੋਂ ਪਹੁੰਚੇ 9 ਗੱਤਕਾ ਅਖਾੜਿਆਂ ਦੇ ਲ਼ੜਕਿਆਂ ਅਤੇ ਬੀਬੀਆਂ ਨੇ ਗੱਤਕੇ ਦੇ ਜੌਹਰ ਵਿਖਾਏ। ਸ਼ਬਦ ਕੀਰਤਨ ਅਤੇ ਅਰਦਾਸ ਤੋਂ ਉਪਰੰਤ ਸ਼ੁਰੂ ਹੋਏ ਗੱਤਕਾ ਮੁਕਾਬਲਿਆਂ ਵਿੱਚ ਵੱਖ ਵੱਖ ਉਮਰ ਦੇ ਬੱਚਿਆਂਬੀਬੀਆਂ ਅਤੇ ਮਰਦਾਂ ਨੇ ਭਾਗ ਲਿਆ ਜਿਹਨਾਂ ਵਿੱਚੋਂ 12 ਤੋਂ 14 ਸਾਲ ਦੇ ਮੁਕਾਬਲੇ ਚੋਂ ਦਮਦਮੀ ਟਕਸਾਲ ਗੱਤਕਾ ਅਖਾੜਾ ਡਰਬੀ ਦੀ ਟੀਮ ਪਹਿਲੇ ਅਤੇ ਅਕਾਲੀ ਬਾਬਾ ਅਜੀਤ ਸਿੰਘ ਗੱਤਕਾ ਅਖਾੜਾ ਮਾਨਚੈਸਟਰ ਦੂਜੇ ਸਥਾਨ ਰਹੀ।

ਲੜਕੀਆਂ ਵਿੱਚੋਂ ਅਕਾਲੀ ਫੂਲਾ ਸਿੰਘ ਗੱਤਕਾ ਅਖਾੜਾ ਕਵੈਂਟਰੀ ਦੀ ਗੁਰਸੁਖਮਨ ਕੌਰ ਪਹਿਲੇ ਅਤੇ ਅਕਾਲੀ ਬਾਬਾ ਅਜੀਤ ਸਿੰਘ ਗੱਤਕਾ ਅਖਾੜਾ ਵਾਰਿੰਗਟਨ ਦੀ ਜੀਆ ਕੌਰ ਦੂਜੇ ਸਥਾਨ ਤੇ ਰਹੀ। ਇਸੇ ਤਰਾਂ 15 ਤੋਂ 17 ਉਮਰ ਦੇ ਲੜਕੀਆਂ ਦੇ ਮੁਕਾਬਲਿਆਂ ਚੋਂ ਦਮਦਮੀ ਟਕਸਾਲ ਗੱਤਕਾ ਅਖਾੜਾ ਡਰਬੀ ਜੇਤੂ ਰਹੀ ਅਤੇ ਬਾਬਾ ਬੰਦਾ ਸਿੰਘ ਬਹਾਦਰ ਗੱਤਕਾ ਅਖਾੜਾ ਡਰਬੀ ਦੀ ਟੀਮ ਉੱਪ ਜੇਤੂ ਰਹੀ। ਲੜਕਿਆਂ ਚੋਂ ਬਾਬਾ ਬੰਦਾ ਸਿੰਘ ਬਹਾਦਰ ਗੱਤਕਾ ਅਖਾੜਾ ਦੀ ਟੀਮ ਜੇਤੂ ਅਤੇ ਦਮਦਮੀ ਟਕਸਾਲ ਗੱਤਕਾ ਅਖਾੜਾ ਡਰਬੀ ਦੀ ਟੀਮ ਉੱਪ ਜੇਤੂ ਰਹੀ। ਬੀਬੀਆਂ ਦੇ ਮੁਕਾਬਲਿਆਂ ਚੋਂ ਦਮਦਮੀ ਟਕਸਾਲ ਗੱਤਕਾ ਅਖਾੜਾ ਡਰਬੀ ਪਹਿਲੇ ਅਤੇ ਬਾਬਾ ਫਤਹਿ ਸਿੰਘ ਗੱਤਕਾ ਅਖਾੜਾ ਗ੍ਰੇਵਜ਼ੈਂਡ ਦੂਜੇ ਸਥਾਨ ਤੇ ਰਹੀ। ਮਰਦਾਂ ਦੇ ਮੁਕਾਬਲੇ ਚੋਂ ਦਮਦਮੀ ਟਕਸਾਲ ਗੱਤਕਾ ਅਖਾੜਾ ਡਰਬੀ ਦੇ ਸਿੰਘਾਂ ਨੇ ਪਹਿਲਾ ਅਤੇ ਦੂਜਾ ਇਨਾਮ ਜਿੱਤਿਆ।

ਹੋਰ ਪੜ੍ਹੋ 👉  ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਦੇ ਮੱਦੇਨਜ਼ਰ ਆਦਰਸ਼ ਚੋਣ ਜਾਬਤਾ ਲਾਗੂ ਕਰਨ ਜ਼ਿਲ੍ਹਾ ਤੇ ਬਲਾਕ ਪੱਧਰ ਤੇ ਨੋਡਲ ਅਫਸਰ ਕੀਤੇ ਨਿਯੁਕਤ

          ਇਸ ਮੌਕੇ ਬੋਲਦਿਆਂ ਗੱਤਕਾ ਫੈਡਰੇਸ਼ਨ ਯੂ.ਕੇ. ਦੇ ਪ੍ਰਧਾਨ ਤੇ ਤਨਮਨਜੀਤ ਸਿੰਘ ਢੇਸੀ ਐਮਪੀ ਨੇ ਕਿਹਾ ਕਿ ਸੰਗਤਾਂ ਦੇ ਸਹਿਯੋਗ ਨਾਲ ਪਿਛਲੇ ਇੱਕ ਦਹਾਕੇ ਤੋਂ ਵੱਧ ਸਮੇਂ ਤੋਂ ਲਗਾਤਾਰ ਗੱਤਕਾ ਚੈਂਪੀਅਨਸ਼ਿਪਾਂ ਕਰਵਾਈਆਂ ਜਾ ਰਹੀਆਂ ਹਨ। ਉਹਨਾਂ ਗੁਰਦੁਆਰਾ ਸਿੰਘ ਸਭਾ ਡਰਬੀਗੁਰਦੁਆਰਾ ਸ੍ਰੀ ਗੁਰੂ ਅਰਜਨ ਦੇਵ ਜੀ ਡਰਬੀਨੈਸ਼ਨਲ ਸਿੱਖ ਮਿਊਜ਼ੀਅਮ ਦੇ ਸੇਵਾਦਾਰਾਂ ਅਤੇ ਸਹਿਯੋਗੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਗੱਤਕਾ ਕਲਾ ਅਤੇ ਸ਼ਾਸ਼ਤਰ ਵਿੱਦਿਆ ਨੂੰ ਬਰਤਾਨੀਆ ਵਿੱਚ ਹੋਰ ਪ੍ਰਫੁਲਤ ਕਰਨ ਲਈ ਅਜੇ ਬਹੁਤ ਕੁਝ ਕਰਨ ਦੀ ਲੋੜ ਹੈ ਅਤੇ ਅਸੀਂ ਇਸ ਲਈ ਯਤਨ ਕਰ ਰਹੇ ਹਾਂ।

ਹੋਰ ਪੜ੍ਹੋ 👉  ਲਾਧੂਕਾ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿੱਚ ‘ਅੰਤਰਰਾਸ਼ਟਰੀ ਦਿਵਿਆਂਗਜਨ ਦਿਵਸ’ ਯਾਦਗਾਰੀ ਢੰਗ ਨਾਲ ਮਨਾਇਆ

ਇਸ ਮੌਕੇ ਯੂਕੇ ਗੱਤਕਾ ਫੈਡਰੇਸ਼ਨ ਦੇ ਜਨਰਲ ਸਕੱਤਰ ਹਰਮਨ ਸਿੰਘ ਜੌਹਲਜਸਪਾਲ ਸਿੰਘ ਢੇਸੀਰਾਜਿੰਦਰ ਸਿੰਘ ਪੁਰੇਵਾਲਡਾ: ਰਣਜੀਤ ਸਿੰਘ ਵਿਰਕਜਸਬੀਰ ਸਿੰਘ ਢਿਲੋਂ ਮੁੱਖ ਸੇਵਾਦਾਰ ਗੁਰਦੁਆਰਾ ਗੁਰੂ ਅਰਜਨ ਦੇਵ ਜੀਸੁਖਦੇਵ ਸਿੰਘ ਅਟਵਾਲਕੌਂਸਲਰ ਬਲਬੀਰ ਸਿੰਘ ਸੰਧੂਦਲਜੀਤ ਸਿੰਘ ਵਿਰਕਰਮਿੰਦਰ ਸਿੰਘ ਪੰਚ ਪ੍ਰਧਾਨੀ ਯੂਕੇਬੌਬੀ ਜੁਟਲਾ ਸਲੋਹਮਨਪ੍ਰੀਤ ਸਿੰਘ ਖਾਲਸਾਬਿਕਰਮਜੀਤ ਸਿੰਘਅਜੈਬ ਸਿੰਘ ਗਰਚਾ ਆਦਿ ਨੇ ਗੱਤਕਾ ਖਿਡਾਰੀਆਂ ਦਾ ਵਿਸ਼ੇਸ਼ ਧੰਨਵਾਦ ਕੀਤਾ।

ਇਸ ਮੌਕੇ ਹੋਰਨਾ ਤੋਂ ਇਲਾਵਾ ਐਮਪੀ ਕੈਥਰਿਨ ਐਕਿੰਸਨਐਮਪੀ ਬਾਗੀ ਸ਼ੰਕਰਕੌਂਸਲਰ ਹਰਦਿਆਲ ਸਿੰਘ ਢੀਂਡਸਾ ਸਾਬਕਾ ਪੁਲਿਸ ਕਮਿਸ਼ਨਰਕੌਂਸਲਰ ਹਰਜਿੰਦਰ ਸਿੰਘ ਗਹੀਰਕੌਂਸਲਰ ਗੁਰਕਿਰਨ ਕੌਰਉੱਘੇ ਗਾਇਕ ਨਿਰਮਲ ਸਿੱਧੂਲੇਖਕ ਅਸ਼ੋਕ ਬਾਂਸਲਸੋਖਾ ਢੇਸੀਨਿਸ਼ਾਨ ਸਿੰਘ ਸਲੋਹਤਰਨਜੀਤ ਸਿੰਘ ਢੇਸੀ ਬ੍ਰਮਿੰਘਮਹਰਜਿੰਦਰ ਸਿੰਘ ਮੰਡੇਰਸਰਬਜੀਤ ਸਿੰਘਤਰਲੋਚਨ ਸਿੰਘ ਵਿਰਕਬਲਜੀਤ ਸਿੰਘਭਾਈ ਲਖਵੀਰ ਸਿੰਘਮਨਪ੍ਰੀਤ ਸਿੰਘ ਬੱਧਨੀ ਕਲਾਂਅਮਨਜੀਤ ਸਿੰਘ ਖਹਿਰਾ ਜਨ ਸ਼ਕਤੀ ਆਦਿ ਉਚੇਚੇ ਤੌਰ ਤੇ ਪਹੁੰਚੇ ਹੋਏ ਸਨ।

ਹੋਰ ਪੜ੍ਹੋ 👉  ਕੌਣ ਲਗਵਾਉਂਦਾ ਅਤੇ ਕੌਣ ਹਟਵਾਉਂਦਾ ਖ਼ਬਰਾਂ, ਵੜਿੰਗ ਨੇ ਖੋਲ੍ਹੇ ਭੇਤ, ਪੱਤਰਕਾਰ ਖਿੜ ਖਿੜ ਹੱਸਦੇ ਰਹੇ

Leave a Reply

Your email address will not be published. Required fields are marked *