ਫਰੀਦਕੋਟ ਦੇ ਇਸ ਪਿੰਡ ਵਿਚ ਕਿਸੇ ਨੇ ਸਰਪੰਚ ਤੇ ਪੰਚ ਲਈ ਨਹੀਂ ਭਰੇ ਕਾਗਜ਼, ਪੜੋ ਕਿਉਂ

ਫਰੀਦਕੋਟ, 7 ਅਕਤੂਬਰ (ਖ਼ਬਰ ਖਾਸ ਬਿਊਰੋ) 

15 ਅਕਤੂਬਰ ਨੂੰ ਹੋਣ ਵਾਲੀਆਂ ਪੰਚਾਇਤ ਚੋਣਾਂ ਵਿਚ ਨਾਮਜ਼ਦਗੀਆਂ ਨੂੰ ਲੈ ਕੇ ਜਿੱਥੇ ਪਿੰਡਾਂ ਵਿਚ ਤਨਾਅ ਵਾਲਾ ਮਾਹੌਲ ਬਣਿਆ ਹੋਇਆ ਹੈ, ਉਥੇ ਫਰੀਦਕੋਟ ਜਿਲੇ ਦਾ ਇਕ ਅਜਿਹਾ ਪਿੰਡ ਵੀ ਹੈ, ਜਿਥੇ ਕਿਸੇ ਵੀ ਵਿਅਕਤੀ ਨੇ ਕੋਈ ਨਾਮਜ਼ਦਗੀ ਨਹੀਂ ਹੋਈ ਹੈ। ਇਹ ਪਿੰਡ ਪਿਛਲੇ ਕਰੀਬ ਨੌ ਸਾਲਾਂ ਤੋਂ ਮੀਡੀਆ ਦੀ ਸੁਰਖੀਆ ਬਣਿਆ ਹੋਇਆ ਹੈ।

ਪਿੰਡ ਵਿੱਚ ਇੱਕ ਵੀ ਵਿਅਕਤੀ ਅਜਿਹਾ ਨਹੀਂ ਹੈ ਜਿਸ ਨੇ ਆਪਣੇ ਆਪ ਨੂੰ ਸਰਪੰਚ ਅਤੇ ਪੰਚ ਦੇ ਅਹੁਦੇ ਲਈ ਉਮੀਦਵਾਰ ਬਣਨ ਦੀ ਹਿੰਮਤ ਦਿਖਾਈ ਹੋਵੇ। ਇਹ ਪਿੰਡ ਹੈ ਬਹਿਬਲ ਕਲਾਂ ।
ਬਹਿਬਲ ਕਲਾਂ ਵਿੱਚ ਨਾ ਤਾਂ ਸਰਪੰਚ ਦੇ ਅਹੁਦੇ ਲਈ ਅਤੇ ਨਾ ਹੀ ਪੰਚ ਦੇ ਅਹੁਦੇ ਲਈ ਕਿਸੇ ਵਿਅਕਤੀ ਨੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ। ਅਜਿਹੇ ‘ਚ 15 ਅਕਤੂਬਰ ਨੂੰ ਪਿੰਡਾਂ ਦੀਆਂ ਪੰਚਾਇਤੀ ਚੋਣਾਂ ਨਹੀਂ ਹੋਣਗੀਆਂ। ਬਹਿਬਲ ਕਲਾਂ ਵਿੱਚ ਅਜਿਹੀ ਸਥਿਤੀ ਦਾ ਕਾਰਨ ਉਕਤ ਪਿੰਡ ਨਾਲ ਸਬੰਧਤ ਗੈਂਗਸਟਰ ਸਿੰਮਾ ਬਹਿਬਲ ਦਾ ਡਰ ਮੰਨਿਆ ਜਾ ਰਿਹਾ ਹੈ।
ਸੂਤਰਾਂ ਅਨੁਸਾਰ ਸਿੰਮਾ ਬਹਿਬਲ ਆਪਣੇ ਪਿਤਾ ਨੂੰ ਪਿੰਡ ਦਾ ਸਰਪੰਚ ਬਣਾਉਣਾ ਚਾਹੁੰਦਾ ਸੀ ਪਰ ਚੋਣ ਪ੍ਰਕਿਰਿਆ ਸ਼ੁਰੂ ਹੋਣ ਤੋਂ ਪਹਿਲਾਂ ਹੀ ਪੁਲੀਸ ਨੇ ਸਿੰਮਾ ਬਹਿਬਲ ਸਮੇਤ ਉਸ ਦੇ ਪਿਤਾ ਅਤੇ ਹੋਰ ਸਾਥੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ। ਇਸ ਤੋਂ ਬਾਅਦ ਉਸ ਦਾ ਪਰਿਵਾਰ ਨਾਮਜ਼ਦਗੀ ਦਾਖਲ ਨਹੀਂ ਕਰ ਸਕਿਆ ਅਤੇ ਉਸ ਦੇ ਪਰਿਵਾਰ ਦੇ ਡਰ ਕਾਰਨ ਪਿੰਡ ਦਾ ਕੋਈ ਹੋਰ ਵਿਅਕਤੀ ਨਾਮਜ਼ਦਗੀ ਦਾਖਲ ਕਰਨ ਲਈ ਅੱਗੇ ਨਹੀਂ ਆਇਆ। ਪਿੰਡ ਦਾ ਕੋਈ ਵੀ ਇਸ ਮਾਮਲੇ ‘ਤੇ ਟਿੱਪਣੀ ਕਰਨ ਨੂੰ ਤਿਆਰ ਨਹੀਂ ਸੀ।

ਹੋਰ ਪੜ੍ਹੋ 👉  ਯੁੱਧ ਨਸ਼ਿਆਂ ਵਿਰੁੱਧ’ ਦੇ ਦੂਜੇ ਪੜਾਅ ਦੀ ਪ੍ਰਗਤੀ ਦਾ ਮੁੱਖ ਮੰਤਰੀ ਨੇ ਲਿਆ ਜਾਇਜਾ, ਕਹੀ ਇਹ ਗੱਲ

ਐਸਪੀ ਬਲਜੀਤ ਸਿੰਘ ਭੁੱਲਰ ਦਾ ਕਹਿਣਾ ਹੈ ਕਿ ਪੁਲੀਸ ਦਾ ਕੰਮ ਸੁਰੱਖਿਆ ਪ੍ਰਦਾਨ ਕਰਨਾ ਹੈ। ਨਾਮਜ਼ਦਗੀ ਭਰਨ ਵਾਲੀਆਂ ਥਾਵਾਂ ‘ਤੇ ਲੋੜੀਂਦੀ ਪੁਲਿਸ ਫੋਰਸ ਤਾਇਨਾਤ ਸੀ। ਬਹਿਬਲ ਕਲਾਂ ਵਿੱਚ ਕਿਸੇ ਨੇ ਨਾਮਜ਼ਦਗੀ ਕਿਉਂ ਨਹੀਂ ਭਰੀ, ਇਸ ਬਾਰੇ ਸਿਰਫ਼ ਸਿਵਲ ਪ੍ਰਸ਼ਾਸਨ ਹੀ ਜਾਣਕਾਰੀ ਦੇ ਸਕਦਾ ਹੈ। ਉਨ੍ਹਾਂ ਦੱਸਿਆ ਕਿ ਕੁਝ ਦਿਨ ਪਹਿਲਾਂ ਸਿੰਮਾ ਬਹਿਬਲ ਵੱਲੋਂ ਆਪਣੇ ਪਿਤਾ ਨੂੰ ਪਿੰਡ ਦਾ ਸਰਪੰਚ ਬਣਾਉਣ ਲਈ ਮੀਟਿੰਗ ਕੀਤੀ ਗਈ ਸੀ। ਪੁਲਸ ਨੂੰ ਸੂਚਨਾ ਮਿਲੀ ਕਿ ਕੁਝ ਗਲਤ ਹੋ ਸਕਦਾ ਹੈ। ਇਸ ਮਗਰੋਂ ਮੌਕੇ ’ਤੇ ਪੁੱਜੀ ਪੁਲੀਸ ਨਾਲ ਉਸ ਦੀ ਬਹਿਸ ਹੋ ਗਈ। ਜਦੋਂ ਉਸ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਹ ਉਥੋਂ ਭੱਜ ਗਿਆ ਪਰ ਦੋ ਵਿਅਕਤੀ ਫੜੇ ਗਏ, ਜਿਨ੍ਹਾਂ ਕੋਲੋਂ ਹਥਿਆਰ ਵੀ ਬਰਾਮਦ ਹੋਏ। ਇਸ ਕੇਸ ਵਿੱਚ ਸਿੰਮਾ ਬਹਿਬਲ, ਉਸ ਦੇ ਪਿਤਾ ਅਤੇ ਹੋਰਾਂ ਨੂੰ ਨਾਮਜ਼ਦ ਕੀਤਾ ਗਿਆ ਸੀ। ਐਸਪੀ ਨੇ ਮੰਨਿਆ ਕਿ ਇਸ ਤੋਂ ਬਾਅਦ ਬੇਸ਼ੱਕ ਪਿੰਡ ਵਿੱਚ ਦਹਿਸ਼ਤ ਦਾ ਮਾਹੌਲ ਸੀ, ਪਰ ਇਹ ਨਹੀਂ ਕਿਹਾ ਜਾ ਸਕਦਾ ਕਿ ਇਸ ਕਾਰਨ ਕੋਈ ਨਾਮਜ਼ਦਗੀ ਦਾਖ਼ਲ ਨਹੀਂ ਕੀਤੀ ਗਈ।

ਹੋਰ ਪੜ੍ਹੋ 👉  ਪੰਜਾਬ ਵਿੱਚ 21 ਸਰਕਾਰੀ ਕਾਲਜਾਂ ਨੂੰ ਨਵੇਂ ਪ੍ਰਿੰਸੀਪਲ ਮਿਲੇ

ਪੁਲੀਸ ਰਿਕਾਰਡ ਅਨੁਸਾਰ ਏ ਕੈਟਾਗਰੀ ਦੇ ਗੈਂਗਸਟਰ ਸਿੰਮਾ ਬਹਿਬਲ ਖ਼ਿਲਾਫ਼ ਫਰੀਦਕੋਟ ਜ਼ਿਲ੍ਹੇ ਅਤੇ ਹੋਰ ਜ਼ਿਲ੍ਹਿਆਂ ਵਿੱਚ ਗੰਭੀਰ ਧਾਰਾਵਾਂ ਤਹਿਤ 20 ਤੋਂ ਵੱਧ ਕੇਸ ਦਰਜ ਹਨ। ਇਨ੍ਹੀਂ ਦਿਨੀਂ ਉਹ ਜ਼ਮਾਨਤ ‘ਤੇ ਬਾਹਰ ਹੈ। ਪਿੰਡ ਆ ਕੇ ਉਸ ਨੇ ਆਪਣੇ ਪਿਤਾ ਨੂੰ ਸਰਪੰਚ ਬਣਾਉਣ ਲਈ ਲਾਬਿੰਗ ਸ਼ੁਰੂ ਕਰ ਦਿੱਤੀ।

ਇੱਥੇ ਦੱਸਿਆ ਜਾਂਦਾ ਹੈ ਕਿ ਬਹਿਬਲ ਕਲਾਂ ਵਿਖੇ ਅਕਾਲੀ ਭਾਜਪਾ ਗਠਜੋੜ ਸਰਕਾਰ ਦੌਰਾਨ ਪੁਲਿਸ ਵਲੋਂ ਕੀਤੀ ਗੋਲੀਬਾਰੀ ਦੌਰਾਨ ਕਈ ਵਿਅਕਤੀ ਜਖਮੀ ਹੋ ਗਏ ਸਨ। ਬਹਿਬਲ ਕਲਾਂ ਕਾਂਡ ਵੀ ਅਕਾਲੀ ਭਾਜਪਾ ਸਰਕਾਰ ਨੂੰ ਗੱਦੀਹੀਣ ਕਰਨ ਵਿਚ ਅਹਿਮ ਰਿਹਾ ਹੈ।

ਹੋਰ ਪੜ੍ਹੋ 👉  ਮੁੱਖ ਮੰਤਰੀ ਨੇ ਭਾਈ ਕਨ੍ਹਈਆ ਜੀ ਦਾ ਇਤਿਹਾਸਿਕ ਹਵਾਲਾ ਗ਼ਲਤ ਸੰਦਰਭ ਵਿੱਚ ਦਿੱਤਾ- ਪਰਗਟ ਸਿੰਘ

Leave a Reply

Your email address will not be published. Required fields are marked *