68ਵੀਆਂ ਅੰਤਰ ਜਿਲ੍ਹਾ ਸਕੂਲ ਖੇਡਾਂ ਹੈਂਡਬਾਲ ਵਿੱਚ ਫਰੀਦਕੋਟ ਜੇਤੂ ਰਿਹਾ   

ਰੂਪਨਗਰ, 9 ਅਕਤੂਬਰ (ਖ਼ਬਰ ਖਾਸ ਬਿਊਰੋ)

68 ਵੀਆਂ ਅੰਤਰ ਜਿਲ੍ਹਾ ਸਕੂਲ ਖੇਡਾਂ ਹੈਂਡਬਾਲ ਅੰਡਰ-14 ਸਾਲ ਜੋ ਕਿ ਖਾਲਸਾ ਸੀਨੀਅਰ ਸੈਕੈਂਡਰੀ ਸਕੂਲ, ਰੂਪਨਗਰ ਵਿੱਚ ਸੰਜੀਵ ਗੌਤਮ ਜਿਲ੍ਹਾ ਸਿੱਖਿਆ ਅਫਸਰ ,ਰੂਪਨਗਰ ਦੇ ਦਿਸ਼ਾ ਨਿਰਦੇਸ਼ ਹੇਠ ਪਿਛਲੇ ਦੋ ਦਿਨਾਂ ਤੋਂ ਚੱਲ ਰਹੀਆਂ ਸਨ ਦਾ ਅੱਜ ਲੜਕਿਆਂ ਦੇ ਵਰਗ ਦਾ ਫਾਈਨਲ ਮੁਕਾਬਲਾ ਖੇਡਿਆ ਗਿਆl ਇਹ ਮੁਕਾਬਲਾ ਫਰੀਦਕੋਟ ਅਤੇ ਫਿਰੋਜ਼ਪੁਰ ਜ਼ਿਲ੍ਹਿਆਂ ਦੇ ਦਰਮਿਆਨ ਖੇਡਿਆ ਗਿਆ ਜਿਸ ਵਿੱਚ ਫਰੀਦਕੋਟ ਨੇ ਇਹ ਮੁਕਾਬਲਾ 22 ਦੇ ਮੁਕਾਬਲੇ 30 ਗੋਲਾਂ ਦੇ ਅੰਤਰ ਨਾਲ ਆਪਣੇ ਨਾਮ ਕਰ ਲਿਆ। ਤੀਜੇ ਸਥਾਨ ਦਾ ਮੁਕਾਬਲਾ ਲਈ ਪਟਿਆਲਾ ਅਤੇ ਮੋਹਾਲੀ ਦੇ ਦਰਮਿਆਨ ਮੈਚ ਖੇਡਿਆ ਗਿਆ ਜਿਸ ਵਿੱਚ ਪਟਿਆਲਾ ਜੇਤੂ ਰਿਹਾ।

ਹੋਰ ਪੜ੍ਹੋ 👉  ਮੋਹਾਲੀ ਵਿਖੇ ਬਹੁ ਮੰਜ਼ਿਲਾਂ ਇਮਰਾਤ ਡਿੱਗੀ, ਦਰਜ਼ਨਾਂ ਵਿਅਕਤੀਆਂ ਦੇ ਦੱਬੇ ਹੋਣ ਦਾ ਖਦਸ਼ਾ, ਫੌਜ ਬੁਲਾਈ

ਉਪ ਜ਼ਿਲ੍ਹਾ ਸਿੱਖਿਆ ਅਫਸਰ ਰੂਪਨਗਰ ਸੁਰਿੰਦਰ ਪਾਲ ਸਿੰਘ ਨੇ ਖਿਡਾਰੀਆਂ ਨਾਲ ਜਾਣ ਪਹਿਚਾਣ ਕੀਤੀ ਅਤੇ ਇਸ ਮੁਕਾਬਲੇ ਵਿੱਚ ਪਹਿਲੇ ਚਾਰ ਸਥਾਨ ਤੇ ਰਹਿਣ ਵਾਲੀ ਟੀਮਾਂ ਨੂੰ ਟਰਾਫੀਆਂ ਨਾਲ ਸਨਮਾਨਿਤ ਕੀਤਾ।

 ਪ੍ਰਿੰਸੀਪਲ ਜਗਤਾਰ ਸਿੰਘ ਲੌਂਗੀਆ ਜਨਰਲ ਸਕੱਤਰ ਜ਼ਿਲ੍ਹਾ ਸਕੂਲ ਟੂਰਨਾਮੈਂਟ ਕਮੇਟੀ, ਰੂਪਨਗਰ ਅਤੇ ਸਰਨਜੀਤ ਕੌਰ ਜਿਲ੍ਹਾ ਖੇਡ ਕੋਡੀਨੇਟਰ ਵੱਲੋਂ ਜਾਣਕਾਰੀ ਦਿੱਤੀ ਗਈ ਕਿ ਕੱਲ ਤੋਂ ਅੰਡਰ-14 ਉਮਰ ਵਰਗ ਦੇ ਲੜਕੀਆਂ ਦੇ ਮੁਕਾਬਲੇ ਸ਼ੁਰੂ ਹੋਣਗੇ ਜਿਸ ਵਿੱਚ ਵੱਖ-ਵੱਖ ਜ਼ਿਲਿਆਂ ਦੀਆਂ 23 ਟੀਮਾਂ ਹਿੱਸਾ ਲੈ ਰਹੀਆਂ ਹਨl

ਇਸ ਮੌਕੇ ਪ੍ਰਿੰਸੀਪਲ ਕੁਲਵਿੰਦਰ ਸਿੰਘ, ਵਿਕਰਮਜੀਤ ਸਿੰਘ ਹੈਂਡਬਾਲ ਕੋਚ, ਸੁਖਵਿੰਦਰਪਾਲ ਸਿੰਘ ਸੁੱਖੀ, ਹਰਪ੍ਰੀਤ ਸਿੰਘ ਲੌਂਗੀਆ, ਪੁਨੀਤ ਸਿੰਘ ਲਾਲੀ, ਮਨਜਿੰਦਰ ਸਿੰਘ, ਵਰਿੰਦਰ ਸਿੰਘ ਲੌਂਗੀਆ, ਗਗਨਦੀਪ ਸਿੰਘ,ਦਵਿੰਦਰ ਸਿੰਘ, ਰਾਜਵੀਰ ਸਿੰਘ, ਮਿਸ ਸਮ੍ਰਿਤੀ ਹੈਂਡਬਾਲ ਕੋਚ, ਰਜਿੰਦਰ ਕੌਰ, ਗੁਰਜੀਤ ਕੌਰ, ਸਰਬਜੀਤ ਕੌਰ, ਗੁਰਤੇਜ ਸਿੰਘ, ਰਣਬੀਰ ਕੌਰ, ਆਸ਼ੀਸ਼ ਕੁਮਾਰ, ਭਜਨਦੀਪ ਕੌਰ ਅਤੇ ਕਿਰਨਦੀਪ ਕੌਰ ਹਾਜ਼ਰ ਸਨ l

ਹੋਰ ਪੜ੍ਹੋ 👉  ਪ੍ਰੀ-ਬਜ਼ਟ ਮੀਟਿੰਗ: ਪੰਜਾਬ ਵੱਲੋਂ ਪੁਲਿਸ ਦੇ ਆਧੁਨਿਕੀਕਰਨ ਲਈ 1000 ਕਰੋੜ ਰੁਪਏ ਦੇ ਪੈਕੇਜ, ਗੁਆਂਢੀ ਪਹਾੜੀ ਰਾਜਾਂ ਵਾਂਗ ਉਦਯੋਗਿਕ ਪ੍ਰੋਤਸਾਹਨ ਦੀ ਮੰਗ

Leave a Reply

Your email address will not be published. Required fields are marked *