ਲੁਧਿਆਣਾ 12 ਅਕਤੂਬਰ ( ਖ਼ਬਰ ਖਾਸ ਬਿਊਰੋ)
ਜ਼ਿਲਾ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਹਲਕਾ ਤੋਂ ਪੂਰਬੀ ਸਾਬਕਾ ਵਿਧਾਇਕ ਸੰਜੈ ਤਲਵਾੜ ਦੀ ਗੱਡੀ ਉਤੇ ਅਣਪਛਾਤੇ ਵਲੋਂ ਗੋਲੀ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਹਾਲਾਂਕਿ ਕੋਈ ਜਾਨੀ ਨੁਕਸਾਨ ਨਾ ਹੋਇਆ ਪਰ ਨਿੱਤ ਲੁੱਟ ਖੋਹ, ਗੋਲੀਆਂ ਚੱਲਣ ਦੀਆਂ ਘਟਨਾਵਾਂ ਸਾਹਮਣੇ ਆਉਣ ਨਾਲ ਲੋਕਾਂ ਵਿਚ ਡਰ ਦਾ ਮਾਹੌਲ ਹੈ।
ਜਾਣਕਾਰੀ ਅਨੁਸਾਰ ਸ਼ੁੱਕਰਵਾਰ ਦੇਰ ਰਾਤ ਕਿਸੇ ਅਣਪਛਾਤੇ ਵਿਅਕਤੀ ਨੇ ਕਾਂਗਰਸ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਸੰਜੇ ਤਲਵਾੜ ਦੀ ਸਾਊਥ ਸਿਟੀ ਰਿਹਾਇਸ਼ ਦੇ ਬਾਹਰ ਖੜ੍ਹੀ ਗੱਡੀ ‘ਤੇ ਗੋਲੀਆਂ ਚਲਾ ਦਿੱਤੀਆਂ। ਖੁਸ਼ਕਿਸਮਤੀ ਨਾਲ ਕੋਈ ਜਖ਼ਮੀ ਨਾ ਹੋਇਆ ਕਿਉਂਕਿ ਗੱਡੀ ਵਿਚ ਉਸਕ ਵਕਤ ਕੋਈ ਨਹੀ ਸੀ। ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਜਾਂਚ ਜਾਰੀ ਹੈ। ਖ਼ਬਰ ਲਿਖੇ ਜਾਣ ਤਕ ਪੁਲਿਸ ਦੇ ਹੱਥ ਕੋਈ ਸੁਰਾਗ ਨਹੀਂ ਲੱਗਿਆ। ਪਰ ਗੱਡੀ ਦੇ ਸੀਸ਼ੇ ਵਿਚੋ, ਜਿੱਥੇ ਗੋਲੀ ਲੱਗੀ ਹੈ, ਚੋ ਦਿਖ ਰਿਹਾ ਹੈ ਕਿ ਇਕ ਹਿੰਦੂ ਨੌਜਵਾਨ ਪਿਸਤੌਲ ਜਾਂ ਰਿਵਾਲਰ ਨਾਲ ਗੋਲੀ ਚਲਾ ਰਿਹਾ ਹੈ।
ਗੋਲੀ ਕਿਸ ਨੇ ਚਲਾਈ ਅਤੇ ਕਦੋਂ ਚਲਾਈ ਇਸ ਦਾ ਅਜੇ ਤੱਕ ਖੁਲਾਸਾ ਨਹੀਂ ਹੋਇਆ ਹੈ। ਘਟਨਾ ਦਾ ਪਤਾ ਉਸ ਸਮੇਂ ਲੱਗਾ ਜਦੋਂ ਉਸ ਦਾ ਡਰਾਈਵਰ ਘਰ ਦੇ ਬਾਹਰ ਖੜ੍ਹੀ ਇਨੋਵਾ ਕਾਰ ਨੂੰ ਚਲਾਉਣ ਲਈ ਆਇਆ। ਜਦੋਂ ਮੈਂ ਸ਼ੀਸ਼ਾ ਟੁੱਟਿਆ ਦੇਖਿਆ ਤਾਂ ਅੰਦਰ ਗੋਲੀ ਦਾ ਸਿੱਕਾ ਸੀ ਅਤੇ ਸੀਟ ਵੀ ਫੱਟੀ ਹੋਈ ਸੀ। ਜਿਸ ਤੋਂ ਬਾਅਦ ਉਸ ਨੇ ਤੁਰੰਤ ਘਰ ਜਾ ਕੇ ਸੂਚਨਾ ਦਿੱਤੀ।
ਜਿਸ ਤੋਂ ਬਾਅਦ ਸਾਬਕਾ ਵਿਧਾਇਕ ਨੇ ਗੱਡੀ ਨੂੰ ਦੇਖਿਆ ਅਤੇ ਤੁਰੰਤ ਪੁਲਿਸ ਦੇ ਉੱਚ ਅਧਿਕਾਰੀਆਂ ਨੂੰ ਸੂਚਿਤ ਕੀਤਾ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੀ ਅਜੇ ਜਾਂਚ ਕੀਤੀ ਜਾ ਰਹੀ ਹੈ। ਇਸ ਮਾਮਲੇ ‘ਚ ਕੁਝ ਵੀ ਕਹਿਣਾ ਜਲਦਬਾਜ਼ੀ ਹੋਵੇਗੀ।