ਗਿੱਦੜਬਾਹਾ ‘ਚ ਦੋ ਦਰਜ਼ਨ ਪੰਚਾਇਤਾਂ ਦੀ ਚੋਣ ‘ਤੇ ਰੋਕ

ਸ੍ਰੀ ਮੁਕਤਸਰ ਸਾਹਿਬ 12 ਅਕਤੂਬਰ (ਖ਼ਬਰ ਖਾਸ ਬਿਊਰੋ)
ਪੰਜਾਬ ਰਾਜ ਚੋਣ ਕਮਿਸ਼ਨ ਨੇ ਗਿੱਦੜਬਾਹਾ ਦੀਆਂ 24 ਗ੍ਰਾਮ ਪੰਚਾਇਤਾਂ ਦੀਆਂ ਚੋਣਾਂ ‘ਤੇ ਰੋਕ ਲਗਾ ਦਿੱਤੀ ਹੈ। ਬੀਤੇ ਦਿਨ ਕਾਂਗਰਸ ਅਤੇ ਅਕਾਲੀ ਦਲ ਨਾਲ ਸਬੰਧਿਤ ਸਰਪੰਚ ਦੇ ਅਹੁਦੇ ਦੀ ਚੋਣ ਲੜ ਰਹੇ ਉਮੀਦਵਾਰਾਂ ਨੇ ਦੋਸ਼ ਲਾਇਆ ਸੀ ਕਿ ‘ਆਪ’ ਸਰਕਾਰ ਦੇ ਆਗੂਆਂ ਦੇ ਦਬਾਅ ਕਾਰਨ ਉਨ੍ਹਾਂ ਦੀਆਂ ਨਾਮਜ਼ਦਗੀਆਂ ਰੱਦ ਕੀਤੀਆਂ ਗਈਆਂ ਹਨ। ਉਨ੍ਹਾਂ ਨੇ ਇਸ ਦੀ ਸ਼ਿਕਾਇਤ ਰਾਜ ਚੋਣ ਕਮਿਸ਼ਨ ਨੂੰ ਕੀਤੀ ਸੀ। ਜਿਸ ਕਾਰਨ ਚੋਣ ਕਮਿਸ਼ਨ ਨੇ ਚੋਣਾਂ ‘ਤੇ ਰੋਕ ਲਗਾ ਦਿੱਤੀ ਹੈ।
ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਵੀ ਨਾਮਜ਼ਦਗੀਆਂ ਰੱਦ ਹੋਣ ਦੇ ਮੁੱਦੇ ਨੂੰ ਲੈ ਕੇ ਗਿੱਦੜਬਾਹਾ ਵਿਖੇ ਧਰਨਾ ਦਿੱਤਾ ਸੀ, ਜਿਸ ਤੋਂ ਬਾਅਦ ਹੁਣ ਚੋਣਾਂ ਨੂੰ ਟਾਲ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਅਫਸਰਾਂ ਖਿਲਾਫ ਵੀ ਕਾਰਵਾਈ ਕੀਤੀ ਜਾ ਸਕਦੀ ਹੈ।

ਹੋਰ ਪੜ੍ਹੋ 👉  01 ਕਿਲੋ 446 ਗ੍ਰਾਮ ਹੈਰੋਈਨ, 19 ਬੋਤਲਾ ਸ਼ਰਾਬ ਸਮੇਤ ਤੇ ਨਸ਼ਾ ਕਰਨ ਦੇ ਆਦੀ ਕੁੱਲ 07 ਵਿਅਕਤੀ ਕੀਤੇ ਗ੍ਰਿਫ਼ਤਾਰ

ਮਣੀ ਅਕਾਲੀ ਦਲ ਦਲ ਨੇ ਅੱਜ ਜ਼ਿਲ੍ਹਾ ਪੁਲਿਸ ਮੁਖੀ ਨੂੰ ਅਪੀਲ ਕੀਤੀ ਕਿ ਉਹਨਾਂ ਸਾਰੇ ਰਿਟਰਨਿੰਗ ਅਫਸਰਾਂ ਦੇ ਖਿਲਾਫ ਕੇਸ ਦਰਜ ਕੀਤੇ ਜਾਣ ਜਿਹਨਾਂ ਨੂੰ ਸੂਬਾਈ ਚੋਣ ਕਮਿਸ਼ਨ ਨੇ ਮੌਜੂਦਾ ਪੰਚਾਇਤ ਚੋਣਾਂ ਦੌਰਾਨ ਗਿੱਦੜਬਾਹਾ ਵਿਚ ਅਕਾਲੀ ਦਲ ਦੇ ਵਰਕਰਾਂ ਦੇ ਨਾਮਜ਼ਦਗੀ ਪੱਤਰ ਰੱਦ ਕਰਨ ਦਾ ਦੋਸ਼ੀ ਠਹਿਰਾਇਆ ਹੈ।

ਇਥੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸੀਨੀਅਰ ਆਗੂ ਤੇਜਿੰਦਰ ਸਿੰਘ ਮਿੱਡੂਖੇੜਾ ਅਤੇ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਨੇ ਸੂਬਾਈ ਚੋਣ ਕਮਿਸ਼ਨ ਦਾ ਇਸ ਗੱਲ ਲਈ ਧੰਨਵਾਦ ਵੀ ਕੀਤਾ ਕਿ ਉਹਨਾਂ ਨੇ ਰਿਟਰਨਿੰਗ ਅਫਸਰਾਂ ਵੱਲੋਂ ਗਲਤ ਢੰਗ ਨਾਲ 24 ਪਿਡਾਂ ਵਿਚ ਰੱਦ ਕੀਤੇ ਨਾਮਜ਼ਦਗੀ ਪੱਤਰ ਬਹਾਲ ਵੀ ਕਰ ਦਿੱਤੇ ਹਨ। ਉਹਨਾਂ ਕਿਹਾ ਕਿ ਸੂਬਾਈ ਚੋਣ ਕਮਿਸ਼ਨ ਨੇ ਇਹ ਵੀ ਸਪਸ਼ਟ ਕੀਤਾ ਹੈ ਕਿ ਨਾਮਜ਼ਦਗੀ ਪੱਤਰਾਂ ਵਿਚ ਫਰਜ਼ੀ ਦਸਤਖ਼ਤ ਕੀਤੇ ਗਏ ਹਨ। ਉਹਨਾ ਕਿਹਾ ਕਿ ਇਹ ਦੁਸ਼ਹਿਰੇ ਦੇ ਮੌਕੇ ’ਤੇ ਬਦੀ ’ਤੇ ਨੇਕੀ ਦੀ ਜਿੱਤ ਹੈ ਅਤੇ ਇਸ ਮਾਮਲੇ ਵਿਚ ਰਿਟਰਨਿੰਗ ਅਫਸਰਾਂ ਦੇ ਖਿਲਾਫ ਬਣਦੀ ਕਾਰਵਾਈ ਹੋਣੀ ਚਾਹੀਦੀ ਹੈ।

ਹੋਰ ਪੜ੍ਹੋ 👉  ਲਾਧੂਕਾ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿੱਚ ‘ਅੰਤਰਰਾਸ਼ਟਰੀ ਦਿਵਿਆਂਗਜਨ ਦਿਵਸ’ ਯਾਦਗਾਰੀ ਢੰਗ ਨਾਲ ਮਨਾਇਆ

ਮਿੱਡੂਖੇੜਾ ਅਤੇ ਸਰਦਾਰ ਬਰਕੰਦੀ ਨੇ ਪਾਰਟੀ ਦੀ ਲੀਗਲ ਟੀਮ ਦਾ ਵੀ ਧੰਨਵਾਦ ਕੀਤਾ ਜਿਸਨੇ ਸੂਬਾਈ ਚੋਣ ਕਮਿਸ਼ਨ ਕੋਲ ਇਹ ਮਾਮਲਾ ਚੁੱਕਿਆ ਤੇ ਉਸਨੂੰ ਗਲਤ ਮਾਮਲੇ ਵਿਚ ਕਾਰਵਾਈ ਲਈ ਰਾਜ਼ੀ ਕੀਤਾ। ਉਹਨਾਂ ਕਿਹਾ ਕਿ ਸੂਬਾਈ ਚੋਣ ਕਮਿਸ਼ਨ ਨੇ ਰਿਟਰਨਿੰਗ ਅਫਸਰਾਂ ਅਤੇ ਉਪ ਮੰਡਲ ਅਫਸਰਾਂ (ਐਸ ਡੀ ਐਮਜ਼) ਨੂੰ ਆਖਿਆ ਹੈ ਕਿ ਜਿਹੜੇ ਅਕਾਲੀ ਵਰਕਰਾਂ ਦੇ ਗਲਤ ਢੰਗ ਨਾਲ ਕਾਗਜ਼ ਰੱਦ ਕੀਤੇ ਗਏ ਹਨ, ਉਹਨਾਂ ਵਿਚ ਕਾਰਵਾਈ ਕੀਤੀ ਜਾਵੇ।
ਅਕਾਲੀ ਆਗੂਆਂ ਨੇ ਕਿਹਾ ਕਿ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਆਪ ਸ੍ਰੀ ਮੁਕਤਸਰ ਸਾਹਿਬ ਤੇ ਗਿੱਦੜਬਾਹਾ ਵਿਚ ਧਰਨੇ ਦਿੱਤੇ ਤੇ ਉਹਨਾਂ ਅਕਾਲੀ ਵਰਕਰਾਂ ਦੇ ਨਾਮਜ਼ਦਗੀ ਪੱਤਰ ਬਹਾਲ ਕਰਵਾਏ। ਦੋਵਾਂ ਆਗੂਆਂ ਨੇ ਅਕਾਲੀ ਦਲ ਪ੍ਰਧਾਨ ਦਾ ਇਸ ਲਈ ਧੰਨਵਾਦ ਕੀਤਾ ਕਿ ਉਹਨਾਂ ਨੇ ਪਾਰਟੀ ਵਰਕਰਾਂ ਤੇ ਅਕਾਲੀ ਦਲ ਜਿੱਤ ਲਈ ਅਹਿਮ ਰੋਲ ਨਿਭਾਇਆ।

ਹੋਰ ਪੜ੍ਹੋ 👉  ਕੌਣ ਲਗਵਾਉਂਦਾ ਅਤੇ ਕੌਣ ਹਟਵਾਉਂਦਾ ਖ਼ਬਰਾਂ, ਵੜਿੰਗ ਨੇ ਖੋਲ੍ਹੇ ਭੇਤ, ਪੱਤਰਕਾਰ ਖਿੜ ਖਿੜ ਹੱਸਦੇ ਰਹੇ

 

Leave a Reply

Your email address will not be published. Required fields are marked *