ਨਵੀਂ ਦਿੱਲੀ, 22 ਅਪ੍ਰੈਲ (ਖ਼ਬਰ ਖਾਸ ਬਿਊਰੋ)
ਆਲ ਇੰਡੀਆ ਰੇਲਵੇਮੈਨ’ਜ਼ ਫੈਡਰੇਸ਼ਨ ਵੱਲੋਂ ਆਪਣੀ ਸਥਾਪਨਾ ਸ਼ਤਾਬਦੀ 23 ਅਪਰੈਲ ਨੂੰ ਦਿੱਲੀ ਵਿਖੇ ਮਨਾਈ ਜਾ ਰਹੀ ਹੈ। ਫੈਡਰੇਸ਼ਨ ਦੀ ਸ਼ਤਾਬਦੀ ਸਮਾਗਮਾਂ ਬਾਰੇ ਜਾਣਕਾਰੀ ਦਿੰਦੇ ਹੋਏ ਇਸ ਦੇ ਜਨਰਲ ਸਕੱਤਰ ਸ਼ਿਵ ਕੁਮਾਰ ਮਿਸ਼ਰਾ ਨੇ ਦੱਸਿਆ ਕਿ ਇਹ ਫੈਡਰੇਸ਼ਨ 1924 ਨੂੰ ਉਦੋਂ ਬਣਾਈ ਗਈ ਸੀ, ਜਦੋਂ ਪਾਕਿਸਤਾਨ ਤੇ ਬੰਗਲਾਦੇਸ਼ ਸਮੇਤ ਨੇਪਾਲ ਇੱਕ ਸਨ। ਉਨ੍ਹਾਂ ਕਿਹਾ ਕਿ ਇਹ ਮੋਰਾਰਜੀ ਦੇਸਾਈ ਸਰਕਾਰ ਨੂੰ ਝੁਕਾਉਣਾ ਚ ਸਫਲ ਰਹੀ। ਉਨ੍ਹਾਂ ਕਿਹਾ ਕਿ 1960,1968 ਤੇ 1974 ਦੀਆਂ ਸਫਲ ਹੜਤਾਲਾਂ ਦੇ ਨਾਇਕਾਂ ਨੂੰ ਸਨਮਾਨਿਤ ਕੀਤਾ ਜਾਵੇਗਾ।