ਨਵੇਂ ਚਾਨਣ ਦੀ ਨਾਇਕਾ ਸੀ ਕੈਲਾਸ਼ ਕੌਰ: ਡਾ. ਸਵਰਾਜਬੀਰ

ਮੋਹਾਲੀ, 13 ਅਕਤੂਬਰ (ਖ਼ਬਰ ਖਾਸ ਬਿਊਰੋ)

ਬੀਤੇ ਦਿਨੀਂ ਕਾਫ਼ਲੇ ‘ਚੋਂ ਵਿਛੜੀ ਪੰਜਾਬੀ ਰੰਗ ਮੰਚ ਦੇ ਨਵੇਂ ਰਾਹਾਂ ਦੀ ਸਿਰਜਕ ਕੈਲਾਸ਼ ਕੌਰ ਦੀ ਯਾਦ ‘ਚ ਅੱਜ ਐਮਰ ਮੋਹਾਲੀ ਵਿਖੇ ਬਹੁਤ ਹੀ ਅਰਥ ਭਰਪੂਰ ਅਤੇ ਨਿਵੇਕਲੇ ਅੰਦਾਜ਼ ਵਿਚ ਸ਼ਰਧਾਂਜਲੀ ਸਮਾਗਮ ਕੀਤਾ ਗਿਆ।
ਸਮਾਗਮ ਦਾ ਆਗਾਜ਼ ਸ੍ਰੀ ਮਤੀ ਕੈਲਾਸ਼ ਕੌਰ ਦੀ ਦੋਹਤੀ ਨਾਦੀਆ ਸਿੰਘ ਬੁੱਕੂ ਦਾ ਇੰਗਲੈਂਡ ਤੋਂ ਭੇਜਿਆ ਬਹੁਤ ਹੀ ਭਾਵੁਕ ਅਤੇ ਮੁੱਲਵਾਨ ਲਿਖਤੀ ਸੁਨੇਹਾ ਡਾ. ਨਵਸ਼ਰਨ ਵੱਲੋਂ ਪੜ੍ਹਕੇ ਸੁਣਾਇਆ ਗਿਆ। ਨਾਦੀਆ ਨੇ ਆਪਣੀ ਨਾਨੀ ਦੀਆਂ ਯਾਦਾਂ ਦੀ ਪਟਾਰੀ ਸਾਂਝੀ ਕਰਦਿਆਂ ਲਿਖ ਭੇਜਿਆ ਕਿ ਉਹ ਮੇਰੀ ਨਾਨੀ, ਅਧਿਆਪਕ , ਜਮਾਤੀ ਅਤੇ ਆਲੋਚਕ ਸੀ।
ਸ਼ਰਧਾਂਜਲੀ ਸਮਾਗਮ ਵਿੱਚ ਬੋਲਦਿਆਂ ਨਾਮਵਰ ਵਿਦਵਾਨ ਲੇਖਕ, ਨਾਟਕਕਾਰ ਅਤੇ ਕਵੀ ਡਾ. ਸਵਰਾਜਬੀਰ ਨੇ ਕਿਹਾ ਕਿ ਪੰਜਾਬੀ ਰੰਗਮੰਚ,ਸਾਡੇ ਸਮਾਜ ਅਤੇ ਭਵਿੱਖ਼ ਲਈ ਨਵੇਂ ਚਾਨਣ ਦੀ ਨਾਇਕਾ ਹੈ ਸ੍ਰੀ ਮਤੀ ਕੈਲਾਸ਼ ਕੌਰ।ਉਹਨਾਂ ਕਿਹਾ ਕਿ ਕੈਲਾਸ਼ ਕੌਰ ਨੇ ਸ਼੍ਰੋਮਣੀ ਨਾਟਕਕਾਰ ਗੁਰਸ਼ਰਨ ਸਿੰਘ ਦੀ ਬਹੁ-ਪੱਖੀ ਸ਼ਖ਼ਸੀਅਤ ਦੀ ਸਿਰਜਣਾ ਵਿਚ ਮਹੱਤਵਪੂਰਨ ਯੋਗਦਾਨ ਪਾਇਆ ਹੈ।
ਉਹਨਾਂ ਕਿਹਾ ਕਿ ਔਰਤਾਂ ਨੂੰ ਹਰ ਖੇਤਰ ਵਿਚ ਪਹਿਲ ਕਦਮੀ ਕਰਕੇ ਪ੍ਰਮੁੱਖ ਸਥਾਨ ਮੱਲਣ ਲਈ ਕੈਲਾਸ਼ ਕੌਰ ਦੀ ਅਮਿੱਟ ਦੇਣ ਨੂੰ ਆਉਣ ਵਾਲੀਆਂ ਪੀੜ੍ਹੀਆਂ ਸਿਜਦਾ ਕਰਨਗੀਆਂ ਅਤੇ ਪ੍ਰੇਰਨਾ ਲੈ ਕੇ ਆਪਣੇ ਜੀਵਨ ਸਫ਼ਰ ਦੇ ਨਵੇਂ ਰਾਹ ਬਣਾਉਣਗੀਆਂ।ਡਾ. ਸਵਰਾਜਬੀਰ ਨੇ ਕਿਹਾ ਕਿ ਸਾਨੂੰ ਸਵੈ ਚਿੰਤਨ ਦੀ ਲੋੜ ਹੈ ਕਿ ਅਸੀਂ ਸ੍ਰੀ ਮਤੀ ਕੈਲਾਸ਼ ਕੌਰ ਬਾਰੇ ਜਿਹੜਾ ਸੰਵਾਦ ਅੱਜ ਉਹਨਾਂ ਦੇ ਤੁਰ ਜਾਣ ਤੋਂ ਬਾਅਦ ਕਰ ਰਹੇ ਹਾਂ ਉਹਨਾਂ ਦੇ ਜਿਉਂਦੇ ਜੀਅ ਕਿਉਂ ਨਹੀਂ ਕਰ ਸਕੇ।

ਹੋਰ ਪੜ੍ਹੋ 👉  ਮੋਹਾਲੀ ਵਿਖੇ ਬਹੁ ਮੰਜ਼ਿਲਾਂ ਇਮਰਾਤ ਡਿੱਗੀ, ਦਰਜ਼ਨਾਂ ਵਿਅਕਤੀਆਂ ਦੇ ਦੱਬੇ ਹੋਣ ਦਾ ਖਦਸ਼ਾ, ਫੌਜ ਬੁਲਾਈ

ਗੁਰਸ਼ਰਨ ਭਾਅ ਜੀ ਦੇ ਹੱਥੀਂ ਲਾਏ ਬੂਟੇ ਪੰਜਾਬ ਲੋਕ ਸੱਭਿਆਚਾਰਕ ਮੰਚ (ਪਲਸ ਮੰਚ), ਲੋਕ ਕਲਾ ਸਲਾਮ ਕਾਫ਼ਲਾ ਅਤੇ ਦੇਸ਼ ਭਗਤ ਯਾਦਗਾਰ ਕਮੇਟੀ ਤਿੰਨੇ ਸੰਸਥਾਵਾਂ ਦੇ ਪ੍ਰਤੀਨਿਧ ਅਮੋਲਕ ਸਿੰਘ ਨੇ ਇਸ ਮੌਕੇ ਬੋਲਦਿਆਂ ਕਿਹਾ ਹੈ ਕਿ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਲੱਗਦਾ ਮੇਲਾ ਗ਼ਦਰੀ ਬਾਬਿਆਂ ਦਾ ਅਤੇ ਪਲਸ ਮੰਚ ਦੀਆਂ ਸਰਗਰਮੀਆਂ ਵਿਚ ਸ੍ਰੀ ਮਤੀ ਕੈਲਾਸ਼ ਕੌਰ ਦੀ ਸੋਚ ਅਤੇ ਅਮਲ ਦੀ ਸਪਿਰਟ ਧੜਕਦੀ ਹੈ।
ਉਹਨਾਂ ਕਿਹਾ ਕਿ ਗੁਰਸ਼ਰਨ ਸਿੰਘ ਲੋਕ ਕਲਾ ਸਲਾਮ ਕਾਫ਼ਲੇ ਦੀ ਮੈਂਬਰ ਸ੍ਰੀਮਤੀ ਕੈਲਾਸ਼ ਕੌਰ ਦਾ ਕੁੱਸਾ ਵਿਖੇ ਗੁਰਸ਼ਰਨ ਸਿੰਘ ਦੇ ਇਨਕਲਾਬੀ ਜਨਤਕ ਸਨਮਾਨ ਮੌਕੇ ਹਾਜ਼ਰ ਹੋ ਕੇ ਆਪਣੇ ਲੋਕਾਂ ਤੋਂ ਪ੍ਰਾਪਤ ਅਦਬ ਨੂੰ ਇਉਂ ਮਸਤਕ ਨਾਲ਼ ਲਾਇਆ ਕਿ ਇਸਤੋਂ ਵੱਡਾ ਭਾਰਤ ਰਤਨ ਕਿਹੜਾ ਹੋ ਸਕਦਾ ਹੈ।
ਉਹਨਾਂ ਅਹਿਦ ਕੀਤਾ ਕਿ ਇਹ ਸੰਸਥਾਵਾਂ ਕੈਲਾਸ਼ ਕੌਰ ਦੀ ਕਹਿਣੀ ਅਤੇ ਕਰਨੀ ਵਿਚਲੀ ਇਕਸੁਰਤਾ ਨੂੰ ਇਹ ਸੰਸਥਾਵਾਂ ਸਦਾ ਬੁਲੰਦ ਰੱਖਣਗੀਆਂ।
ਕੈਲਾਸ਼ ਕੌਰ ਦੀ ਧੀ ਨਾਮਵਰ ਵਿਦਵਾਨ ਲੇਖਕ, ਸਮਾਜਿਕ ਅਤੇ ਜਮਹੂਰੀ ਕਾਰਕੁਨ ਡਾ. ਨਵਸ਼ਰਨ ਨੇ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਸਾਡੀ ਮਾਂ ਇੱਕ ਬੇਹਤਰੀਨ ਰੰਗ ਮੰਚ ਦੀ ਬਿਹਤਰੀਨ ਅਦਾਕਾਰਾ ਦੇ ਨਾਲ਼ ਨਾਲ਼ ਬਹੁਤ ਹੀ ਗੁਣਵੰਤੀ ਸ਼ਖ਼ਸੀਅਤ ਸੀ।ਉਹਨਾਂ ਕਿਹਾ ਕਿ ਜੇਕਰ ਸਾਡੇ ਮਾਪਿਆਂ ਨੇ ਆਪਣੇ ਸਮਾਜ ਪ੍ਰਤੀ ਫ਼ਰਜ਼ ਅਦਾ ਕੀਤੇ ਤਾਂ ਲੋਕਾਂ ਨੇ ਸਾਡੇ ਰੰਗ ਮੰਚ ਅਤੇ ਪਰਿਵਾਰ ਨੂੰ ਐਨੀ ਨਿੱਘੀ ਮੁਹੱਬਤ ਦਿੱਤੀ ਜਿਸਨੂੰ ਸ਼ਬਦਾਂ ਵਿਚ ਬਿਆਨ ਨਹੀਂ ਕੀਤਾ ਜਾ ਸਕਦਾ।

ਹੋਰ ਪੜ੍ਹੋ 👉  ਨਗਰ ਕੌਂਸਲ ਚੋਣਾਂ, ਅਮਨ ਅਰੋੜਾ ਦਾ ਦਾਅਵਾ 50 ਫੀਸਦੀ ਸੀਟਾਂ 'ਤੇ ਆਪ ਜਿੱਤੀ, ਕਾਂਗਰਸ ਤੇ ਅਕਾਲੀ ਦਲ ਦਾ ਹੋਇਆ ਸਫਾਇਆ

ਸਮਾਗਮ ਦੇ ਸਿਖ਼ਰ ਤੇ ਸੁਚੇਤਕ ਰੰਗ ਮੰਚ ਮੋਹਾਲੀ ਵੱਲੋਂ ਅਨੀਤਾ ਸ਼ਬਦੀਸ਼ ਦੀ ਨਿਰਦੇਸ਼ਨਾ ਹੇਠ ਬਹੁਤ ਹੀ ਪ੍ਰਭਾਵਸ਼ਾਲੀ ਅੰਦਾਜ਼ ਵਿਚ ਮਸ਼ਾਲਾਂ ਬਾਲ ਕੇ ਚੱਲਣਾ ਕੋਰਿਓਗਰਾਫੀ ਪੇਸ਼ ਕੀਤੀ ਗਈ।ਸਮਾਗਮ ਮੌਕੇ ਗੁਰਸ਼ਰਨ ਸਿੰਘ, ਪ੍ਰੋ. ਰਣਧੀਰ ਸਿੰਘ ਹੋਰਾਂ ਦੇ ਪਰਿਵਾਰ,ਸਾਕ ਸਬੰਧੀਆਂ ਸਮੇਤ ਕਿਰਤੀ ਕਿਸਾਨ ਯੂਨੀਅਨ ਦੇ ਰਮਿੰਦਰ ਪਟਿਆਲਾ, ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਨੌਜਵਾਨ ਭਾਰਤ ਸਭਾ ਲਲਕਾਰ ਦੇ ਪੁਸ਼ਪਿੰਦਰ, ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਜਨਰਲ ਸਕੱਤਰ ਜਗਮੋਹਣ ਸਿੰਘ, ਜਮਹੂਰੀ ਅਧਿਕਾਰ ਸਭਾ ਦੇ ਪ੍ਰਧਾਨ ਪ੍ਰੋ. ਜਗਮੋਹਣ ਸਿੰਘ, ਗੁਰਸ਼ਰਨ ਸਿੰਘ ਲੋਕ ਕਲਾ ਸਲਾਮ ਕਾਫ਼ਲਾ ਦੇ ਜਸਪਾਲ ਜੱਸੀ ਅਤੇ ਪਾਵੇਲ ਕੁੱਸਾ, ਪੰਜਾਬੀ ਟ੍ਰਿਬਿਊਨ ਦੇ ਚਰਨਜੀਤ ਭੁੱਲਰ ਅਤੇ ਜਸਵੀਰ ਸਮਰ, ਭਾਰਤੀ ਕਮਿਊਨਿਸਟ ਪਾਰਟੀ ਦੇ ਦੇਵੀ ਦਿਆਲ ਸ਼ਰਮਾ, ਸੀ ਪੀ ਆਈ ਐੱਮ ਐੱਲ ਨਿਊ ਡੈਮੋਕਰੇਸੀ ਦੇ ਦਰਸ਼ਨ ਖਟਕੜ, ਇਨਕਲਾਬੀ ਕੇਂਦਰ ਦੇ ਕੰਵਲਜੀਤ ਖੰਨਾ, ਤਰਕਸ਼ੀਲ ਸੁਸਾਇਟੀ ਪੰਜਾਬ ਦੇ ਆਗੂ ਰਾਜਿੰਦਰ ਸਿੰਘ ਭਦੌੜ ਅਰਵਿੰਦਰ ਕੌਰ ਕਾਕੜਾ, ਗੁਰਪ੍ਰੀਤ ਭੰਗੂ , ਅਜਾਇਬ ਸਿੰਘ ਟਿਵਾਣਾ, ਪ੍ਰੋ ਜਗਤਾਰ, ਦੇਸ਼ ਭਗਤ ਯਾਦਗਾਰ ਕਮੇਟੀ ਜਲੰਧਰ ਦੇ ਜਨਰਲ ਸਕੱਤਰ ਪ੍ਰਿਥੀਪਾਲ ਸਿੰਘ ਮਾੜੀਮੇਘਾ ਅਤੇ ਸਾਥੀ, ਸਾਹਿਤ ਚਿੰਤਨ ਚੰਡੀਗੜ੍ਹ ਦੇ ਕਨਵੀਨਰ ਸਰਦਾਰਾ ਸਿੰਘ ਚੀਮਾ, ਆਰ ਐਮ ਪੀ ਆਈ ਦੇ ਪ੍ਰੋ. ਜੈਪਾਲ ਸਿੰਘ, ਕੇਂਦਰੀ ਪੰਜਾਬੀ ਲੇਖਕ ਸਭਾ ਦੇ ਪ੍ਰਧਾਨ ਦਰਸ਼ਨ ਬੁੱਟਰ, ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਲਛਮਣ ਸਿੰਘ ਸੇਵੇਵਾਲਾ, ਨੌਜਵਾਨ ਭਾਰਤ ਸਭਾ ਦੇ ਪ੍ਰਧਾਨ ਅਸ਼ਵਨੀ ਘੁੱਟਦਾ, ਤੇਰਾ ਸਿੰਘ ਚੰਨ ਦਾ ਪਰਿਵਾਰ, ਪ੍ਰਗਤੀਸ਼ੀਲ ਲੇਖਕ ਸੰਘ ਦੇ ਡਾ. ਸੁਖਦੇਵ ਸਿਰਸਾ ਅਤੇ ਡਾ.ਕੁਲਦੀਪ ਦੀਪ, ਡਾ. ਸਤੀਸ਼ ਵਰਮਾ, ਦਲਜੀਤ ਅਮੀ, ਸ਼ਬਦੀਸ਼, ਇਨਕਲਾਬੀ ਕਵੀਸ਼ਰੀ ਜੱਥਾ ਰਸੂਲਪੁਰ, ਗੁਰਸ਼ਰਨ ਕਲਾ ਭਵਨ ਮੁੱਲਾਂਪੁਰ ਦੇ ਹਰਕੇਸ਼ ਚੌਧਰੀ ਅਤੇ ਸਾਥੀ ਹਾਜ਼ਰ ਸਨ।

ਹੋਰ ਪੜ੍ਹੋ 👉  ਪੰਜੇ ਨੇ ਝਾੜੂ ਖਿਲਾਰਿਆ, ਪਿੰਕੀ ਕੌਰ 368 ਵੋਟਾਂ ਦੇ ਅੰਤਰ ਨਾਲ ਜੈਤੂ

Leave a Reply

Your email address will not be published. Required fields are marked *