ਚੰਡੀਗੜ੍ਹ 14 ਅਕਤੂਬਰ (ਖ਼ਬਰ ਖਾਸ ਬਿਊਰੋ)
ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟ ਯੂਨੀਅਨ ਨੇ ਬੀਤੇ ਕੱਲ ਬਟਾਲਾ ਵਿਖੇ ਪੱਤਰਕਾਰ ਰਵਨੀਸ਼ ਬਹਿਲ ‘ਤੇ ਹੋਏ ਜਾਨਲੇਵਾ ਹਮਲੇ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ।
ਯੂਨੀਅਨ ਦੇ ਚੇਅਰਮੈਨ ਬਲਵਿੰਦਰ ਜੰਮੂ, ਪ੍ਰਧਾਨ ਬਲਵੀਰ ਜੰਡੂ ਅਤੇ ਕਾਰਜਕਾਰੀ ਪ੍ਰਧਾਨ ਜੈ ਸਿੰਘ ਛਿੱਬਰ ਨੇ ਪੱਤਰਕਾਰ ਤੇ ਹੋਏ ਹਮਲੇ ਦੀ ਨਿੰਦਾ ਕਰਦੇ ਹੋਏ ਕਿਹਾ ਕਿ ਪਿਛਲੇ ਕੁਝ ਅਰਸੇ ਦੌਰਾਨ ਪੱਤਰਕਾਰਾਂ ‘ਤੇ ਅੱਤਿਆਚਾਰ ਅਤੇ ਮੀਡੀਆ ਦਾ ਮੂੰਹ ਬੰਦ ਕਰਵਾਉਣ ਦੀਆਂ ਘਟਨਾਵਾਂ ਵਿੱਚ ਵਾਧਾ ਹੋਇਆ ਹੈ। ਯੂਨੀਅਨ ਆਗੂਆਂ ਨੇ ਪੱਤਰਕਾਰ ‘ਤੇ ਹੋਏ ਹਮਲੇ ਨੂੰ ਪ੍ਰੈਸ ਦੀ ਆਜ਼ਾਦੀ ‘ਤੇ ਹਮਲਾ ਦੱਸਦੇ ਹੋਏ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ।