ਕੋਲਕਾਤਾ, 22 ਅਪ੍ਰੈਲ (ਖ਼ਬਰ ਖਾਸ ਬਿਊਰੋ)
ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਹਾਈ ਕੋਰਟ ਵੱਲੋਂ ਸਾਲ 2016 ਦੀ ਅਧਿਆਪਕ ਭਰਤੀ ਨੂੰ ਰੱਦ ਕਰਨ ਦੇ ਫ਼ੈਸਲੇ ਨੂੰ ਮੰਦਭਾਗਾ ਕਰਾਰ ਦਿੰਦਿਆਂ ਕਿਹਾ ਕਿ ਭਾਜਪਾ ਨੇਤਾ ਨਿਆਂਪਾਲਿਕਾ ਅਤੇ ਉਸ ਦੇ ਫੈਸਲਿਆਂ ਨੂੰ ਪ੍ਰਭਾਵਿਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਫ਼ੈਸਲਾ ਗਲ਼ਤ ਹੈ ਤੇ ਇਸ ਨੂੰ ਚੁਣੌਤੀ ਦਿੱਤੀ ਜਾਵੇਗੀ। ਸਰਕਾਰ ਉਨ੍ਹਾਂ ਨਾਲ ਖੜ੍ਹੀ ਹੈ ਜਿਨ੍ਹਾਂ ਦੀਆਂ ਨੌਕਰੀਆਂ ਗਈਆਂ ਹਨ।