ਕੇਪੀ ਨੇ ਕਾਂਗਰਸ ਦਾ ਹੱਥ ਛੱਡ, ਸੁਖਬੀਰ ਨਾਲ ਪਾਈ ਆੜੀ

ਜਲੰਧਰ, 22 ਅਪ੍ਰੈਲ (ਖ਼ਬਰ ਖਾਸ ਬਿਊਰੋ)

ਕਾਂਗਰਸ ਨੇਤਾ ਮਹਿੰਦਰ ਸਿੰਘ ਕੇਪੀ ਅੱਜ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਗਏ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੇਪੀ ਦੇ ਘਰ ਜਾ ਕੇ ਉਨ੍ਹਾਂ ਨੂੰ ਦਲ ਵਿੱਚ ਸ਼ਾਮਲ ਕਰਵਾਇਆ। ਕਾਂਗਰਸ ਦੇ ਸਾਬਕਾ ਪ੍ਰਧਾਨ ਤੇ ਸਾਬਕਾ ਮੈਂਬਰ ਪਾਰਲੀਮੈਂਟ ਮਹਿੰਦਰ ਸਿੰਘ ਕੇਪੀ ਦੇ ਅਕਾਲੀ ਦਲ ਵਿਚ ਸ਼ਾਮਲ ਹੋਣ ਨਾਲ ਦੋਆਬੇ ਵਿੱਚ ਕਾਗਰਸ ਨੂੰ ਵੱਡਾ ਝਟਕਾ ਲੱਗਾ ਹੈ। ਕੇਪੀ ਦਲਿਤ ਸਮਾਜ ਦੇ ਵੱਡੇ ਆਗੂ ਹਨ। ਦਿਲਚਸਪ ਗੱਲ ਇਹ ਹੈ ਕਿ ਜਲੰਧਰ ਤੋਂ ਕਾਂਗਰਸ ਦੇ ਉਮੀਦਵਾਰ ਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਰਿਸ਼ਤੇਦਾਰ ਵੀ ਹਨ।

ਹੋਰ ਪੜ੍ਹੋ 👉  ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਨਿਰਮਾਣ ਕੇਂਦਰ ਵਜੋਂ ਵਿਕਸਤ ਕਰਨ ਲਈ ਯੂ.ਕੇ. ਨਾਲ ਰਣਨੀਤਕ ਗਠਜੋੜ ਦੀ ਵਕਾਲਤ

 

ਇਹ ਵੀ ਪੜੋ

ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਮਹਿੰਦਰ ਸਿੰਘ ਕੇਪੀ, ਜੋ ਜਲੰਧਰ ਲੋਕ ਸਭਾ ਹਲਕੇ ਤੋਂ ਟਿਕਟ ਦੇ ਵੱਡੇ ਦਾਅਵੇਦਾਰ ਸਨ, ਵੀ ਅੱਜ ਕਾਂਗਰਸ ਦਾ ਹੱਥ ਛੱਡ ਦੇਣਗੇ। ਕੇਪੀ ਪਰਿਵਾਰ ਪਿਛਲੀਆਂ ਤਿੰਨ ਪੀੜ੍ਹੀਆਂ ਤੋ ਕਾਂਗਰਸ ਨਾਲ ਜੁੜਿਆ ਹੋਇਆ ਹੈ, ਪਰ ਮਹਿੰਦਰ ਸਿੰਘ ਕੇਪੀ ਟਿਕਟ ਨਾਲ ਮਿਲਣ ਕਾਰਨ ਕਾਫ਼ੀ ਖਫ਼ਾ ਦੱਸਿਆ ਜਾ ਰਿਹਾ ਹੈ, ਕਿਉਕਿ ਕਾਂਗਰਸ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਟਿਕਟ ਦੇ ਦਿੱਤੀ ਹੈ।

ਖ਼ਬਰ ਖਾਸ ਇਹ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਬਾਅਦ ਦੁਪਹਿਰ ਮਹਿੰਦਰ ਸਿੰਘ ਕੇਪੀ ਦੇ ਜਲੰਧਰ ਸਥਿਤ ਘਰ ਪੁੱਜ ਰਹੇ ਹਨ। ਬਾਦਲ ਰਸਮੀ ਤੌਰ ’ਤੇ ਕੇਪੀ ਨੂੰ ਅਕਾਲੀ ਦਲ ਵਿੱਚ ਸ਼ਾਮਲ ਕਰਵਾਉਣਗੇ। ਸਮਝਿਆ ਜਾਂਦਾ ਹੈ ਕਿ ਕੇਪੀ ਅਕਾਲੀ ਦਲ ਦੇ ਜਲੰਧਰ ਤੋਂ ਅਕਾਲੀ ਦਲ ਦੇ ਉਮੀਦਵਾਰ ਹੋ ਸਕਦੇ ਹਨ। ਅਕਾਲੀ ਦਲ ਦੇ ਟਿਕਟ ਦੇ ਦਾਅਵੇਦਾਰ ਪਵਨ ਟੀਨੂੰ ਪਾਰਟੀ ਦੇ ਅੰਦਰੂਨੀ ਵਿਰੋਧ ਕਾਰਨ ਪਹਿਲਾਂ ਹੀ ਪਾਰਟੀ ਛੱਡ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਚੁੱਕੇ ਹਨ।

ਹੋਰ ਪੜ੍ਹੋ 👉  ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਨਿਰਮਾਣ ਕੇਂਦਰ ਵਜੋਂ ਵਿਕਸਤ ਕਰਨ ਲਈ ਯੂ.ਕੇ. ਨਾਲ ਰਣਨੀਤਕ ਗਠਜੋੜ ਦੀ ਵਕਾਲਤ

–ਚੰਨੀ ਦਾ ਕੁੜਮ ਹੈ ਕੇਪੀ
ਮਹਿੰਦਰ ਸਿੰਘ ਕੇਪੀ ਦੇ ਅਕਾਲੀ ਦਲ ਵਿੱਚ ਸ਼ਾਮਿਲ ਹੋਣ ਨਾਲ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ। ਕੇਪੀ ਦੀ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਕੁੜਮਦਾਰੀ ਹੈ। ਕੇਪੀ ਦੋ ਵਾਰ ਸੰਸਦ ਤੇ ਮੰਤਰੀ ਰਹਿ ਚੁੱਕੇ ਹਨ। ਇਸਤੋ ਪਹਿਲਾਂ ਸਾਬਕਾ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਦੀ ਧਰਮ ਪਤਨੀ ਕਰਮਜੀਤ ਕੌਰ ਕਾਂਗਰਸ ਨੂੰ ਅਲਵਿਦਾ ਕਹਿ ਭਾਜਪਾ ਵਿੱਚ ਸ਼ਾਮਿਲ ਹੋ ਚੁੱਕੀ ਹੈ। ਜਲੰਧਰ ਦੇ ਟਕਸਾਲੀ ਕਾਂਗਰਸੀਆਂ ਦਾ ਦੂਜੀਆਂ ਪਾਰਟੀਆਂ ਵਿਚ ਸ਼ਾਮਲ ਹੋਣਾ ਚੰਨੀ ਲਈ ਖ਼ਤਰਾ ਬਣ ਸਕਦਾ ਹੈ।

ਹੋਰ ਪੜ੍ਹੋ 👉  ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਨਿਰਮਾਣ ਕੇਂਦਰ ਵਜੋਂ ਵਿਕਸਤ ਕਰਨ ਲਈ ਯੂ.ਕੇ. ਨਾਲ ਰਣਨੀਤਕ ਗਠਜੋੜ ਦੀ ਵਕਾਲਤ

Leave a Reply

Your email address will not be published. Required fields are marked *