ਜਲੰਧਰ, 22 ਅਪ੍ਰੈਲ (ਖ਼ਬਰ ਖਾਸ ਬਿਊਰੋ)
ਸ਼੍ਰੋਮਣੀ ਅਕਾਲੀ ਦਲ ਨੇ ਅੱਜ ਇਥੇ ਪੰਜਾਬ ਦੀਆਂ 5 ਤੇ ਚੰਡੀਗੜ੍ਹ ਦੀ ਲੋਕ ਸਭਾ ਸੀਟ ਤੋਂ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ। ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਕਿ ਮਹਿੰਦਰ ਸਿੰਘ ਕੇਪੀ ਜਲੰਧਰ, ਹਰਸਿਮਰਤ ਕੌਰ ਬਾਦਲ ਬਠਿੰਡਾ, ਸੋਹਣ ਸਿੰਘ ਠੰਡਲ ਹੁਸ਼ਿਆਰਪੁਰ, ਰਣਜੀਤ ਸਿੰਘ ਢਿੱਲੋਂ ਲੁਧਿਆਣਾ, ਨਰਦੇਵ ਸਿੰਘ ਬੌਬੀ ਮਾਨ ਫ਼ਿਰੋਜ਼ੁਪੁਰ ਤੇ ਹਰਦੇਵ ਸੈਣੀ ਚੰਡੀਗੜ੍ਹ ਤੋਂ ਉਮੀਦਵਾਰ ਹੋਣਗੇ।