ਜ਼ਿਮਨੀ ਚੋਣਾਂ-ਨੋਟੀਫਿਕੇਸ਼ਨ ਅੱਜ ਹੋਵੇਗਾ ਜਾਰੀ ਤੇ ਭਰੇ ਜਾਣਗੇ ਕਾਗਜ਼, ਕਾਂਗਰਸ ਨੇ ਬੁਲਾਈ ਮੀਟਿੰਗ

13 ਨਵੰਬਰ ਨੂੰ ਸਵੇਰੇ 7 ਵਜੇ ਤੋਂ ਸ਼ਾਮ ਛੇ ਵਜੇ ਤੱਕ ਪੈਣਗੀਆਂ ਵੋਟਾਂ, 23 ਨੂੰ ਨਤੀਜ਼ੇ ਵੱਜਣਗੇ ਢੋਲ 

ਚੰਡੀਗੜ੍ਹ, 18 ਅਕਤੂਬਰ (ਖ਼ਬਰ ਖਾਸ ਬਿਊਰੋ)

ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ  ਡੇਰਾ ਬਾਬਾ ਨਾਨਕ, ਚੱਬੇਵਾਲ , ਗਿੱਦੜਬਾਹਾ ਅਤੇ ਬਰਨਾਲਾ ਲਈ ਜ਼ਿਮਨੀ ਚੋਣ ਦਾ ਬਿਗਲ ਵੱਜ ਗਿਆ ਹੈ। ਸਿਆਸੀ ਪਾਰਟੀਆਂ ਨੇ ਜਿੱਥੇ ਅੰਗੜਾਈ ਲਈ ਹੈ, ਉਥੇ ਚੋਣ ਕਮਿਸ਼ਨ ਅੱਜ ਸ਼ੁੱਕਰਵਾਰ ਨੂੰ ਗਜਟ ਨੋਟੀਫਿਕੇਸ਼ਨ  ਜਾਰੀ ਕਕਰ ਦੇਵੇਗਾ। ਨੋਟੀਫਿਕੇਸ਼ਨ ਹੁੰਦੇ ਸਾਰ ਹੀ ਨਾਮਜ਼ਦਗੀਆਂ ਭਰਨ ਦੀ ਪ੍ਰਕਿਰਿਆ ਸ਼ੁਰੂ ਹੋ ਜਾਵੇਗੀ। ਯਾਨੀ ਸੁੱਕਰਵਾਰ ਤੋਂ ਉਮੀਦਵਾਰ ਕਾਗਜ਼ ਭਰ ਸਕਦੇ ਹਨ ਅਤੇ ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 25 ਅਕਤੂਬਰ (ਸ਼ੁੱਕਰਵਾਰ) ਹੋਵੇਗੀ।

ਪੰਜਾਬ ਦੇ ਮੁੱਖ ਚੋਣ ਅਫ਼ਸਰ ਸਿਬਿਨ ਸੀ ਨੇ ਦੱਸਿਆ ਕਿ ਨਾਮਜ਼ਦਗੀ ਪੱਤਰਾਂ ਦੀ ਪੜਤਾਲ 28 ਅਕਤੂਬਰ (ਸੋਮਵਾਰ) ਨੂੰ ਕੀਤੀ ਜਾਵੇਗੀ ਜਦਕਿ ਨਾਮਜ਼ਦਗੀ ਪੱਤਰ ਵਾਪਿਸ ਲੈਣ ਦੀ ਅੰਤਿਮ ਮਿਤੀ 30 ਅਕਤੂਬਰ (ਬੁੱਧਵਾਰ) ਹੈ। ਸਿਬਿਨ ਸੀ ਨੇ ਦੱਸਿਆ ਕਿ 13 ਨਵੰਬਰ (ਬੁੱਧਵਾਰ) ਨੂੰ ਵੋਟਾਂ ਪੈਣਗੀਆਂ ਅਤੇ 23 ਨਵੰਬਰ (ਸ਼ਨਿੱਚਰਵਾਰ) ਨੂੰ ਵੋਟਾਂ ਦੀ ਗਿਣਤੀ ਤੋਂ ਬਾਅਦ ਨਤੀਜਾ ਐਲਾਨਿਆ ਜਾਵੇਗਾ। ਜ਼ਿਮਨੀ ਚੋਣ ਮੁਕੰਮਲ ਹੋਣ ਦੀ ਆਖਰੀ ਮਿਤੀ 25 ਨੰਵਬਰ (ਸੋਮਵਾਰ) ਹੈ। ਉਨ੍ਹਾਂ ਦੱਸਿਆ ਕਿ ਵੋਟਾਂ ਪੈਣ ਦਾ ਸਮਾਂ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਹੋਵੇਗਾ।

ਹੋਰ ਪੜ੍ਹੋ 👉  ਮੋਹਾਲੀ ਵਿਖੇ ਬਹੁ ਮੰਜ਼ਿਲਾਂ ਇਮਰਾਤ ਡਿੱਗੀ, ਦਰਜ਼ਨਾਂ ਵਿਅਕਤੀਆਂ ਦੇ ਦੱਬੇ ਹੋਣ ਦਾ ਖਦਸ਼ਾ, ਫੌਜ ਬੁਲਾਈ

ਸਿਬਿਨ ਸੀ ਨੇ ਦੱਸਿਆ ਕਿ 18 ਅਕਤੂਬਰ 2024 ਤੋਂ 25 ਅਕਤੂਬਰ, 2024 ਤੱਕ ਜਨਤਕ ਛੁੱਟੀ ਤੋਂ ਇਲਾਵਾ ਬਾਕੀ ਸਾਰੇ ਨਿਰਧਾਰਤ ਦਿਨਾਂ ਦੌਰਾਨ ਸਬੰਧਿਤ ਰਿਟਰਨਿੰਗ ਅਫ਼ਸਰਾਂ ਕੋਲ ਸਵੇਰੇ 11 ਵਜੇ ਤੋਂ ਸ਼ਾਮ 3 ਵਜੇ ਤੱਕ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾ ਸਕਦੇ ਹਨ। ਦੱਸਣਯੋਗ ਹੈ ਕਿ  ਨਾਮਜ਼ਦਗੀ ਪੱਤਰ ਫਾਰਮ 2B ਵਿੱਚ ਭਰੇ ਜਾਣੇ ਹਨ। ਜ਼ਿਕਰਯੋਗ ਹੈ ਕਿ ਖਾਲੀ ਫਾਰਮ ਸਬੰਧਤ ਰਿਟਰਨਿੰਗ ਅਫ਼ਸਰ ਕੋਲ ਉਪਲਬਧ ਹਨ। ਟਾਈਪ ਕੀਤੇ ਨਾਮਜ਼ਦਗੀ ਪੱਤਰ ਵੀ ਸਵੀਕਾਰ ਕੀਤੇ ਜਾਣਗੇ ਬਸ਼ਰਤੇ ਉਹ ਨਿਰਧਾਰਤ ਫਾਰਮੈਟ ਵਿੱਚ ਹੋਣ।

ਉਨ੍ਹਾਂ ਕਿਹਾ ਕਿ ਤੀਸਰੇ ਸ਼ਨੀਵਾਰ ਯਾਨੀ 19 ਅਕਤੂਬਰ ਵਾਲੇ ਦਿਨ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ, 1881 ਤਹਿਤ ਛੁੱਟੀ ਨਹੀਂ ਹੈ। ਇਸ ਲਈ 19 ਅਕਤੂਬਰ ਨੂੰ ਨਾਮਜ਼ਦਗੀ ਪੱਤਰ ਰਿਟਰਨਿੰਗ ਅਫਸਰ ਕੋਲ  ਭਰੇ ਜਾ ਸਕਦੇ ਹਨ। ਉਨ੍ਹਾਂ ਅੱਗੇ ਦੱਸਿਆ ਕਿ 20 ਅਕਤੂਬਰ ਨੂੰ ਐਤਵਾਰ ਹੋਣ ਕਰਕੇ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ, 1881 ਤਹਿਤ ਛੁੱਟੀ ਹੋਵੇਗੀ। ਇਸ ਲਈ ਇਸ ਦਿਨ ਨਾਮਜ਼ਦਗੀ ਪੱਤਰ ਨਹੀਂ ਭਰੇ ਜਾ ਸਕਣਗੇ।

ਹੋਰ ਪੜ੍ਹੋ 👉  ਐਕਸਪੋ ਵਿੱਚ 30 ਵੱਖ-ਵੱਖ ਨਸਲਾਂ ਦੇ 500 ਤੋਂ ਵੱਧ ਕੁੱਤੇ ਕੀਤੇ ਜਾਣਗੇ ਪ੍ਰਦਰਸ਼ਿਤ

ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ ਭਾਰਤ ਦੇ ਚੋਣ ਕਮਿਸ਼ਨ ਵੱਲੋਂ 15 ਅਕਤੂਬਰ, 2024 (ਮੰਗਲਵਾਰ) ਨੂੰ ਜ਼ਿਮਨੀ ਚੋਣ ਦੇ ਐਲਾਨ ਨਾਲ ਹੀ ਚਾਰ ਜ਼ਿਲ੍ਹਿਆਂ ਗੁਰਦਾਸਪੁਰ, ਹੁਸ਼ਿਆਰਪੁਰ, ਸ੍ਰੀ ਮੁਕਤਸਰ ਸਾਹਿਬ ਅਤੇ ਬਰਨਾਲਾ ਵਿੱਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ ਜੋ ਕਿ ਚੋਣ ਪ੍ਰਕਿਰਿਆ ਦੇ ਮੁਕੰਮਲ ਹੋਣ ਅਰਥਾਤ 25 ਨਵੰਬਰ, ਤੱਕ ਲਾਗੂ ਰਹੇਗਾ।

 

ਕਾਂਗਰਸ ਨੇ ਬੁਲਾਈ ਅੱਜ ਮੀਟਿੰਗ

ਉਧਰ ਪੰਜਾਬ ਕਾਂਗਰਸ ਨੇ ਉਮੀਦਵਾਰਾਂ ਬਾਰੇ ਵਿਚਾਰ ਚਰਚਾ ਕਰਨ ਲਈ ਸ਼ੁ੍ਕਰਵਾਰ ਨੂੰ ਕਾਂਗਰਸ ਭਵਨ ਵਿਖੇ ਮੀਟਿੰਗ ਬੁਲਾ ਲਈ ਹੈ। ਜਾਣਕਾਰੀ ਅਨੁਸਾਰ ਕੁੱਲ ਹਿੰਦ ਕਾਂਗਰਸ ਦੇ ਸਕੱਤਰ ਕਮ ਕੋ-ਇੰਚਾਰਜ਼ ਅਲੋਕ ਸ਼ਰਮਾ ਅਤੇ ਰਵਿੰਦਰ ਡਲਵੀ ਮੀਟਿੰਗ ਵਿਚ ਵਿਸ਼ੇਸ਼ ਤੌਰ ਉਤੇ ਹਾਜ਼ਰ ਹੋਣਗੇ ਅਤੇ ਪੰਜਾਬ ਕਾਂਗਰਸ ਪ੍ਰਧਾਨ ਸਮੇਤ ਹੋਰਨਾਂ ਆਗੂਆਂ ਤੋ ਚੋਣਾਂ ਸਬੰਧੀ ਫੀਡਬੈਕ ਲੈਣਗੇ।

ਹੋਰ ਪੜ੍ਹੋ 👉  ਨਗਰ ਕੌਂਸਲ ਚੋਣਾਂ, ਅਮਨ ਅਰੋੜਾ ਦਾ ਦਾਅਵਾ 50 ਫੀਸਦੀ ਸੀਟਾਂ 'ਤੇ ਆਪ ਜਿੱਤੀ, ਕਾਂਗਰਸ ਤੇ ਅਕਾਲੀ ਦਲ ਦਾ ਹੋਇਆ ਸਫਾਇਆ

ਜਾਣਕਾਰੀ ਅਨੁਸਾਰ ਡੇਰਾ ਬਾਬਾ ਨਾਨਕ ਤੋਂ ਸੁਖਜਿੰਦਰ ਸਿੰਘ ਰੰਧਾਵਾਂ ਅਤੇ ਗਿੱਦੜਬਾਹਾ ਤੋਂ ਅਮਰਿੰਦਰ ਸਿੰਘ ਰਾਜਾ ਵੜਿੰਗ ਆਪਣੇ ਪਰਿਵਾਰਕ ਮੈਂਬਰਾਂ ਲਈ ਟਿਕਟ ਲੈਣ ਦੇ ਇਛੁੱਕ ਹਨ।

Leave a Reply

Your email address will not be published. Required fields are marked *