ਲਖਨਊ, 24 ਅਕਤੂਬਰ (ਖ਼ਬਰ ਖਾਸ ਬਿਊਰੋ)
ਕਾਂਗਰਸ ਪਾਰਟੀ ਉਤਰ ਪ੍ਰਦੇਸ਼ ਵਿੱਚ ਵਿਧਾਨ ਸਭਾ ਜ਼ਿਮਨੀ ਚੋਣਾਂ ਨਹੀਂ ਲੜੇਗੀ। ਇਹ ਐਲਾਨ ਪਾਰਟੀ ਆਗੂ ਅਵਿਨਾਸ਼ ਪਾਂਡੇੇ ਨੇ ਅੱਜ ਕੀਤਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਚੋਣਾਂ ਵਿਚ ਕਾਂਗਰਸ ਆਪਣੀ ਸਹਿਯੋਗੀ ਪਾਰਟੀ ਸਮਾਜਵਾਦੀ ਪਾਰਟੀ ਦੇ ਉਮੀਦਵਾਰਾਂ ਦਾ ਸਮਰਥਨ ਕਰੇਗੀ। ਦੂਜੇ ਪਾਸੇ ਸਮਾਜਵਾਦੀ ਪਾਰਟੀ ਨੇ ਦੋ ਵਿਧਾਨ ਸਭਾ ਸੀਟਾਂ ਗਾਜ਼ੀਆਬਾਦ ਤੇ ਖੈਰ ’ਤੇ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ ਜਦਕਿ ਸੱਤ ਹਲਕਿਆਂ ਵਿਚ ਉਹ ਆਪਣੇ ਉਮੀਦਵਾਰਾਂ ਦਾ ਐਲਾਨ ਪਹਿਲਾਂ ਹੀ ਕਰ ਚੁੱਕੇ ਹਨ। ਦੱਸਣਾ ਬਣਦਾ ਹੈ ਕਿ ਉਤਰ ਪ੍ਰਦੇਸ਼ ਦੀਆਂ ਨੌਂ ਵਿਧਾਨ ਸਭਾ ਸੀਟਾਂ ’ਤੇ 13 ਨਵੰਬਰ ਨੂੰ ਵੋਟਾਂ ਪੈਣਗੀਆਂ ਜਦਕਿ ਇਸ ਦੇ ਨਤੀਜੇ 23 ਨਵੰਬਰ ਨੂੰ ਆਉਣਗੇ।