ਸ੍ਰੀਨਗਰ, 24 ਅਕਤੂਬਰ (ਖ਼ਬਰ ਖਾਸ ਬਿਊਰੋ)
ਜੰਮੂ ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਵਿਚ ਗੁਲਮਰਗ ਦੇ ਨਾਗਨ ਖੇਤਰ ਵਿਚ ਫੌਜੀ ਵਾਹਨ ’ਤੇ ਦਹਿਸ਼ਤਗਰਦਾਂ ਨੇ ਹਮਲਾ ਕਰ ਦਿੱਤਾ ਜਿਸ ਕਾਰਨ ਸਾਮਾਨ ਢੋਹਣ ਵਾਲੇ ਇਕ ਜਣੇ ਦੀ ਮੌਤ ਹੋ ਗਈ ਤੇ ਚਾਰ ਸੁਰੱਖਿਆ ਜਵਾਨ ਜ਼ਖ਼ਮੀ ਹੋ ਗਏ। ਇਸ ਤੋਂ ਬਾਅਦ ਸੁਰੱਖਿਆ ਬਲਾਂ ਨੇ ਖੇਤਰ ਨੂੰ ਘੇਰ ਲਿਆ ਤੇ ਤਲਾਸ਼ੀ ਮੁਹਿੰਮ ਚਲਾਈ।