ਇੰਡੀਅਨ ਆਰਕੈਸਟਰਾਂ ’ਚ ਜੀਸੀਜੀ ਦੀ ਚੜ੍ਹਤ

ਲੁਧਿਆਣਾ, 25 ਅਕਤੂਬਰ (ਖ਼ਬਰ ਖਾਸ ਬਿਊਰੋ)

ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦਾ ਜ਼ੋਨਲ ਯੁਵਕ ਅਤੇ ਵਿਰਾਸਤੀ ਮੇਲਾ ਜ਼ੋਨ-2 ਦੇ ਤੀਜੇ ਦਿਨ ਸਖ਼ਤ ਮੁਕਾਬਲੇ ਦੇਖਣ ਨੂੰ ਮਿਲੇ। ਅੱਜ ਇੰਡੀਅਨ ਆਰਕੈਸਟਰਾਂ ’ਚ ਸਰਕਾਰੀ ਕਾਲਜ ਫਾਰ ਗਰਲਜ਼ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਅੱਜ ਦੇ ਦਿਨ ਦੇ ਮੁੱਖ ਮਹਿਮਾਨ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਰਹੇ ਤੇ ਪ੍ਰਿੰਸੀਪਲ ਸੁਮਨ ਲਤਾ ਨੇ ਉਨ੍ਹਾਂ ਨੂੰ ਨਿੱਘੀ ਜੀ ਆਇਆਂ ਆਖੀ।

ਵਿਧਾਇਕ ਛੀਨਾ ਨੇ ਕਿਹਾ ਕਿ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਅਜਿਹੇ ਮੁਕਾਬਲੇ ਹੁੰਦੇ ਰਹਿਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਯੁਵਕ ਮੇਲੇ ਵਰਗੇ ਵਧੀਆ ਮੰਚ ’ਤੇ ਵਿਦਿਆਰਥੀ ਆਪਣੇ ਅੰਦਰ ਲੁਕੀ ਕਲਾ ਨੂੰ ਉਭਾਰ ਕੇ ਸਾਹਮਣੇ ਲਿਆ ਸਕਦੇ ਹਨ। ਉਨ੍ਹਾਂ ਨੇ ਯੁਵਕ ਮੇਲੇ ਵਿੱਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਦੇ ਨਾਲ ਨਾਲ ਹੋਰਨਾਂ ਨੂੰ ਵੀ ਅਜਿਹੀਆਂ ਗਤੀਵਿਧੀਆਂ ਵਿੱਚ ਸ਼ਮੂਲੀਅਤ ਕਰਨ ਲਈ ਪ੍ਰੇਰਿਤ ਕੀਤਾ। ਅੱਜ ਹੋਏ ਵੱਖ ਵੱਖ ਮੁਕਾਬਲਿਆਂ ਵਿੱਚੋਂ ਇੰਡੀਅਨ ਆਰਕੈਸਟਰਾ ਵਿੱਚ ਸਰਕਾਰੀ ਕਾਲਜ ਫਾਰ ਗਰਲਜ਼ ਨੇ ਪਹਿਲਾ, ਰਾਮਗੜ੍ਹੀਆ ਗਰਲਜ਼ ਕਾਲਜ ਨੇ ਦੂਜਾ ਅਤੇ ਗੁਰੂ ਨਾਨਕ ਗਰਲਜ਼ ਕਾਲਜ ਨੇ ਤੀਜਾ ਸਥਾਨ, ਮਾਈਮ ਵਿੱਚ ਖਾਲਸਾ ਕਾਲਜ ਨੇ ਪਹਿਲਾ, ਸਰਕਾਰੀ ਕਾਲਜ ਫਾਰ ਗਰਲਜ਼ ਨੇ ਦੂਜਾ ਜਦਕਿ ਕੇਐਲਐਸਡੀ ਕਾਲਜ ਅਤੇ ਆਰੀਆ ਕਾਲਜ ਨੇ ਸਾਂਝੇ ਤੌਰ ’ਤੇ ਤੀਜਾ ਸਥਾਨ ਪ੍ਰਾਪਤ ਕੀਤਾ। ਪੋਸਟਰ ਮੇਕਿੰਗ ਵਿੱਚ ਸਰਕਾਰੀ ਗਰਲਜ਼ ਕਾਲਜ ਦੀ ਰੀਆ ਮੱਘੂ, ਕਾਰਟੂਨਿੰਗ ਵਿੱਚ ਸਰਕਾਰੀ ਗਰਲਜ਼ ਕਾਲਜ, ਕਾਰਟੂਨਿੰਗ ਵਿਅਕਤੀਗਤ ਵਿੱਚ ਜੀਸੀਜੀ ਦੀ ਸੁਰਭੀ ਜੈਨ ਨੇ ਪਹਿਲੇ ਸਥਾਨ ਪ੍ਰਾਪਤ ਕੀਤੇ। ਗਰੁੱਪ ਸੌਂਗ ਵਿੱਚ ਐਸਸੀਡੀ ਸਰਕਾਰੀ ਕਾਲਜ, ਗੁਰੂ ਨਾਨਕ ਨੈਸ਼ਨਲ ਕਾਲਜ ਨੇ ਕ੍ਰਮਵਾਰ ਪਹਿਲਾ ਸਥਾਨ ਹਾਸਲ ਕੀਤਾ।

ਹੋਰ ਪੜ੍ਹੋ 👉  ‘ਰੀਟੇਕ ਜ਼ਿੰਦਗੀ’ ਦੀ ਕਾਮੇਡੀ ਨੇ ਉਠਾਏ ਪਤੀ-ਪਤਨੀ ਸਬੰਧਾਂ ਦੇ ਗੰਭੀਰ ਸਵਾਲ

Leave a Reply

Your email address will not be published. Required fields are marked *