ਸੰਯੁਕਤ ਕਿਸਾਨ ਮੋਰਚਾ ਨੇ ਕੀਤਾ ਸਰਕਾਰ ਖਿਲਾਫ਼ ਆਰ-ਪਾਰ ਦੀ ਲੜਾਈ ਲੜ੍ਹਨ ਦਾ ਐਲਾਨ,ਕੱਲ ਕਰਨਗੇ ਚੱਕਾ ਜਾਮ

ਚੰਡੀਗੜ੍ਹ, 24 ਅਕਤੂਬਰ (ਖ਼ਬਰ ਖਾਸ ਬਿਊਰੋ)

 ਝੋਨੇ ਦੀ ਨਿਰਵਿਘਨ ਖਰੀਦ, ਪਰਾਲੀ ਤੇ ਡੀਏਪੀ ਖਾਦ ਦੇ ਮੁੱਦੇ ’ਤੇ ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਤੇ ਕਿਸਾਨ ਮਜ਼ਦੂਰ ਮੋਰਚਾ ਨੇ ਆਰ-ਪਾਰ ਦੀ ਲੜਾਈ ਸ਼ੁਰੂ ਕਰਨ ਦੀ ਐਲਾਨ ਕੀਤਾ ਹੈ।

ਇੱਥੇ ਕਿਸਾਨ ਭਵਨ ਵਿੱਚ ਸਰਵਣ ਸਿੰਘ ਪੰਧੇਰ, ਸੁਰਜੀਤ ਸਿੰਘ ਫੂਲ, ਸਤਨਾਮ ਸਿੰਘ ਬਹਿਰੂ ਤੇ ਮਨਜੀਤ ਸਿੰਘ ਰਾਏ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਨਾ ਹੋਣ ਲਈ ਕੇਂਦਰ ਤੇ ਸੂਬਾ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਝੋਨੇ ਦੀ ਨਿਰਵਿਘਨ ਖਰੀਦ ਨਾ ਹੋਣ ਦੇ ਰੋਸ ਵਜੋਂ ਮੋਗਾ ਦੇ ਡੱਗਰੂ, ਸੰਗਰੂਰ ਦੇ ਬੜਬੜ ਕਲਾਂ, ਫਗਵਾੜਾ ਤੇ ਬਟਾਲਾ ਵਿੱਚ ਕੌਮੀ ਮਾਰਗਾਂ ’ਤੇ ਅਣਮਿੱਥੇ ਸਮੇਂ ਲਈ ਪੱਕਾ ਮੋਰਚਾ ਲਾਇਆ ਜਾਵੇਗਾ।

ਹੋਰ ਪੜ੍ਹੋ 👉  01 ਕਿਲੋ 446 ਗ੍ਰਾਮ ਹੈਰੋਈਨ, 19 ਬੋਤਲਾ ਸ਼ਰਾਬ ਸਮੇਤ ਤੇ ਨਸ਼ਾ ਕਰਨ ਦੇ ਆਦੀ ਕੁੱਲ 07 ਵਿਅਕਤੀ ਕੀਤੇ ਗ੍ਰਿਫ਼ਤਾਰ

ਕਿਸਾਨ ਆਗੂਆਂ ਨੇ ਕਿਹਾ ਕਿ ਸਰਕਾਰਾਂ ਕਿਸਾਨਾਂ ਨੂੰ ਸਰਕਾਰੀ ਖਰੀਦ ਤੋਂ ਪਰੇਸ਼ਾਨ ਕਰਕੇ ਪ੍ਰਾਈਵੇਟ ਖਿਡਾਰੀਆਂ ਦੇ ਅੱਗੇ ਸ਼ਿਕਾਰ ਵਾਂਗ ਸੁੱਟਣ ਦੀ ਨੀਤੀ ਤਹਿਤ ਕੰਮ ਕਰ ਰਹੀਆਂ ਹਨ, ਜਿਸ ਦੇ ਚਲਦੇ ਮੋਗਾ, ਸੰਗਰੂਰ, ਫਗਵਾੜਾ ਅਤੇ ਬਟਾਲਾ ਵਿੱਚ ਸੜਕੀ ਆਵਾਜਾਈ ਜਾਮ ਕਰਕੇ ਧਰਨਾ ਪ੍ਰਦਰਸ਼ਨ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਸਰਕਾਰਾਂ ਦੇ ਰਵਈਆ ਦੇਖ ਕੇ ਲੱਗ ਰਿਹਾ ਹੈ ਕਿ ਜਿਵੇਂ ਪੰਜਾਬ ਜਾ ਦੇਸ਼ ਦੇ ਇਤਿਹਾਸ ਵਿੱਚ ਪਹਿਲੀ ਵਾਰ ਝੋਨਾ ਪੈਦਾ ਹੋਇਆ ਹੈ।

ਉਹਨਾਂ ਕਿਹਾ ਕਿ ਹਾਲਾਤਾਂ ਨੇ ਸਾਬਿਤ ਕਰ ਦਿੱਤਾ ਹੈ ਕਿ ਦਿੱਲੀ ਅੰਦੋਲਨ 2 ਵਿੱਚ ਰੱਖੀ ਗਈ ਐਮ. ਐਸ. ਪੀ. ਤੇ ਖਰੀਦ ਦਾ ਗਰੰਟੀ ਕਨੂੰਨ ਬਣਾਉਣ ਦੀ ਮੰਗ ਕਿੰਨੀ ਵਾਜ਼ਿਬ ਹੈ, ਅੱਜ ਅਗਰ ਇਹ ਕਾਨੂੰਨ ਹੁੰਦਾ ਤਾਂ ਕੋਈ ਵਪਾਰੀ ਤਹਿ ਮਾਪਦੰਡ ਪੂਰੇ ਕਰਦੀ ਫ਼ਸਲ ਨੂੰ ਕੌਡੀਆਂ ਦੇ ਭਾਅ ਨਹੀਂ ਸੀ ਖਰੀਦ ਸਕਦਾ। ਉਹਨਾਂ ਕਿਹਾ ਕਿ ਅਸੀਂ ਸੜਕਾਂ ਜਾਮ ਨਹੀਂ ਕਰਨਾ ਚਾਹੁੰਦੇ ਪਰ ਅੱਜ ਮਸਲਾ ਕਿਸਾਨ ਦੇ ਜਿਓਣ ਮਰਨ ਦਾ ਬਣ ਚੁੱਕਾ ਹੈ। ਕਿਸਾਨ 185 ਲੱਖ ਟਨ ਝੋਨਾ ਪੈਦਾ ਕਰਕੇ 44 ਹਜ਼ਾਰ ਕਰੋੜ ਦਾ ਹਿੱਸਾ ਅਰਥ ਵਿਵਸਥਾ ਵਿਚ ਪਾ ਰਹੇ ਹਨ। ਉਹਨਾਂ ਕਿਹਾ ਕਿ ਇੱਕ ਪਾਸੇ ਕਿਸਾਨ ਨੂੰ ਮੰਡੀ ਚ ਰੋਲਿਆ ਜਾ ਰਿਹਾ ਦੂਜੇ ਪਾਸੇ ਪਰਾਲੀ ਸਾਂਭਣ ਲਈ ਕਿਸਾਨ 15-15 ਦਿਨ ਉਡੀਕਣ ਦੇ ਬਾਵਜੂਦ ਸਰਕਾਰ ਬੇਲਰ ਮੁਹਈਆ ਕਰਵਾਉਣ ਵਿੱਚ ਨਾਕਾਮ ਹੋ ਰਹੀ ਹੈ, ਪਰ ਮਜਬੂਰੀ ਵੱਸ ਅੱਗ ਲਗਾਉਣ ਤੇ ਪੁਲਿਸ ਕੇਸ ਦਰਜ਼ ਕੀਤੇ ਜਾ ਰਹੇ ਹਨ ਅਤੇ ਰੈੱਡਐਂਟਰੀਆਂ ਕੀਤੀਆਂ ਜਾ ਰਹੀਆਂ ਹਨ। ਉਹਨਾਂ ਕਿਹਾ ਕਿ ਅਗਰ 26 ਤਰੀਕ ਦੇ ਐਕਸ਼ਨ ਤੋਂ ਬਾਅਦ ਵੀ ਕੋਈ ਹੱਲ ਨਹੀਂ ਨਿਕਲਦਾ ਤਾਂ ਸੰਘਰਸ਼ ਨੂੰ ਹੋਰ ਤੇਜ਼ ਕਰਨ ਲਈ ਅਗਲੇ ਪ੍ਰੋਗਰਾਮ ਦਿੱਤੇ ਜਾਣਗੇ।

ਹੋਰ ਪੜ੍ਹੋ 👉  ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਦੇ ਮੱਦੇਨਜ਼ਰ ਆਦਰਸ਼ ਚੋਣ ਜਾਬਤਾ ਲਾਗੂ ਕਰਨ ਜ਼ਿਲ੍ਹਾ ਤੇ ਬਲਾਕ ਪੱਧਰ ਤੇ ਨੋਡਲ ਅਫਸਰ ਕੀਤੇ ਨਿਯੁਕਤ

ਪੰਧੇਰ ਨੇ ਕਿਹਾ ਕਿ ਮੌਜੂਦਾ ਸਮੇਂ ਸੂਬਾ ਸਰਕਾਰ ਵੀ ਕਿਸਾਨਾਂ ਦੇ ਪੱਖ ਵਿੱਚ ਖੜ੍ਹੀ ਦਿਖਾਈ ਨਹੀਂ ਦੇ ਰਹੀ ਹੈ। ਇਸੇ ਕਰਕੇ ਕਣਕ ਦੀ ਬਿਜਾਈ ਸਮੇਂ ਡੀਏਪੀ ਖਾਦ ਦਾ ਵੱਡਾ ਸੰਕਟ ਖੜ੍ਹਾ ਹੋਣ ਵਾਲਾ ਹੈ। ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਤੇ ਕਿਸਾਨ ਮਜ਼ਦੂਰ ਮੋਰਚਾ ਦੇ ਆਗੂਆਂ ਨੇ ਕਿਹਾ ਕਿ ਜੇ ਸੂਬਾ ਸਰਕਾਰ ਵੱਲੋਂ ਕਿਸਾਨਾਂ ਦੀਆਂ ਮੰਗਾਂ ਨੂੰ ਜਲਦ ਪੂਰਾ ਨਾ ਕੀਤਾ ਗਿਆ ਤਾਂ ਆਉਣ ਵਾਲੇ ਸਮੇਂ ਵਿੱਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਗੁਰਅਮਨੀਤ ਸਿੰਘ ਮਾਂਗਟ, ਤੇਜਬੀਰ ਸਿੰਘ, ਅਮਰਜੀਤ ਸਿੰਘ ਮੌਜੂਦ ਰਹੇ।

ਹੋਰ ਪੜ੍ਹੋ 👉  ਕੌਣ ਲਗਵਾਉਂਦਾ ਅਤੇ ਕੌਣ ਹਟਵਾਉਂਦਾ ਖ਼ਬਰਾਂ, ਵੜਿੰਗ ਨੇ ਖੋਲ੍ਹੇ ਭੇਤ, ਪੱਤਰਕਾਰ ਖਿੜ ਖਿੜ ਹੱਸਦੇ ਰਹੇ

Leave a Reply

Your email address will not be published. Required fields are marked *