ਸਾਹਿਤ ਸਦਨ ਵੱਲੋਂ ਦੋ ਰੋਜ਼ਾ ਵਿਚਾਰ ਗੋਸ਼ਟੀ

ਨਵੀਂ ਦਿੱਲੀ, 25 ਅਕਤੂਬਰ (ਖ਼ਬਰ ਖਾਸ ਬਿਊਰੋ)

ਸਾਹਿਤ ਅਕਾਦਮੀ ਵੱਲੋਂ ਭਾਈ ਵੀਰ ਸਿੰਘ ਸਾਹਿਤ ਸਦਨ ਨਵੀਂ ਦਿੱਲੀ ਦੇ ਸਹਿਯੋਗ ਨਾਲ ਸਾਹਿਤਕਾਰ ਪ੍ਰਭਜੋਤ ਕੌਰ ਅਤੇ ਕਰਨਲ ਨਰਿੰਦਰਪਾਲ ਸਿੰਘ ਦੀ ਜਨਮ ਸ਼ਤਾਬਦੀ ਨੂੰ ਸਮਰਪਿਤ ਦੋ ਰੋਜ਼ਾ ਵਿਚਾਰ ਗੋਸ਼ਟੀ ਕਰਵਾਈ ਗਈ। ਸਦਨ ਦੇ ਕਾਨਫਰੰਸ ਹਾਲ ’ਚ ਕਰਵਾਈ ਗੋਸ਼ਟੀ ਵਿੱਚ ਮੁੱਖ ਮਹਿਮਾਨ ਵਜੋਂ ਲੇਖਕ ਨਵਤੇਜ ਸਿੰਘ ਸਰਨਾ ਅਤੇ ਵਿਸ਼ੇਸ਼ ਮਹਿਮਾਨ ਵਜੋਂ ਭਾਰਤੀ ਫੌਜ ਦੇ ਸਾਬਕਾ ਮੁਖੀ ਅਤੇ ਅਰੁਣਾਚਲ ਪ੍ਰਦੇਸ਼ ਦੇ ਸਾਬਕਾ ਰਾਜਪਾਲ ਜਨਰਲ ਜੇਜੇ ਸਿੰਘ ਹਾਜ਼ਰ ਹੋਏ। ਇਸ ਸੈਸ਼ਨ ਦੀ ਪ੍ਰਧਾਨਗੀ ਪ੍ਰਸਿੱਧ ਲੇਖਕ ਜਸਵਿੰਦਰ ਸਿੰਘ ਨੇ ਕੀਤੀ ਅਤੇ ਸਾਹਿਤ ਅਕਾਦਾਮੀ ਦੇ ਪੰਜਾਬੀ ਸਲਾਹਕਾਰ ਬੋਰਡ ਦੇ ਕਨਵੀਨਰ ਡਾ. ਰਵੇਲ ਸਿੰਘ ਨੇ ਕੁੰਜੀਵਤ ਭਾਸ਼ਣ ਦਿੱਤਾ।

ਹੋਰ ਪੜ੍ਹੋ 👉  ਪੰਜੇ ਨੇ ਝਾੜੂ ਖਿਲਾਰਿਆ, ਪਿੰਕੀ ਕੌਰ 368 ਵੋਟਾਂ ਦੇ ਅੰਤਰ ਨਾਲ ਜੈਤੂ

ਇਸ ਮੌਕੇ ਕੌਮੀ ਘੱਟਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਵੀ ਹਾਜ਼ਰ ਸਨ। ਪ੍ਰੋਗਰਾਮ ਦਾ ਆਰੰਭ ਕਰਦਿਆਂ ਸਾਹਿਤ ਅਕਾਦਮੀ ਤੋਂ ਡਾ. ਸੰਦੀਪ ਕੌਰ ਨੇ ਸਾਰਿਆਂ ਦਾ ਧੰਨਵਾਦ ਕੀਤਾ। ਜਨਰਲ ਜੇਜੇ ਸਿੰਘ ਨੇ ਕਰਨਲ ਨਰਿੰਦਰ ਪਾਲ ਸਿੰਘ ਅਤੇ ਪ੍ਰਭਜੋਤ ਕੌਰ ਨੂੰ ਅਸਾਧਾਰਨ ਪ੍ਰਤਿਭਾ ਦੇ ਵਰੋਸਾਏ ਦੱਸਦਿਆਂ ਉਨ੍ਹਾਂ ਦੀਆਂ ਪ੍ਰਮੁੱਖ ਰਚਨਾਵਾਂ ਬਾਰੇ ਚਾਨਣਾ ਪਾਇਆ। ਪੰਜਾਬੀ ’ਚ 45 ਦੇ ਕਰੀਬ ਰਚਨਾਵਾਂ ਰਚਣ ਵਾਲੇ ਅਤੇ ਕਈ ਪੁਸਤਕਾਂ ਦਾ ਅਨੁਵਾਦ ਕਰਨ ਵਾਲੇ ਕਰਨਲ ਨਰਿੰਦਰ ਪਾਲ ਸਿੰਘ ਦੀ ਰਚਨਾ ‘ਇਕ ਸਰਕਾਰ ਬਾਝੋਂ’, ‘ਮਲਾਹ ਅਤੇ ਸੈਨਾਪਤੀ’ ਨੂੰ ਉਨ੍ਹਾਂ ਆਪਣੀਆਂ ਪਸੰਦੀਦਾ ਰਚਨਾਵਾਂ ’ਚ ਗਿਣਿਆ। ਇਕਬਾਲ ਸਿੰਘ ਲਾਲਪੁਰਾ ਨੇ ਸਿੱਖ ਇਤਿਹਾਸਕ ਸੰਦਰਭ ’ਚ ਮੌਜੂਦਾ ਹਲਾਤਾਂ ਦਾ ਜਾਇਜ਼ਾ ਲੈਂਦਿਆਂ ਸਿੱਖ ਕਦਰਾਂ ਕੀਮਤਾਂ ਨੂੰ ਉਜਾਗਰ ਕਰਨ ਦੀ ਗਲ ਕਹੀ। ਇਸ ਮੌਕੇ ਪ੍ਰਭਜੋਤ ਕੌਰ ਦੀ ਸਵੈਜੀਵਨੀ ‘ਲਾਈਫ਼ ਇਜ਼ ਬਟ ਔਨ ਏਨੀਗਮਾ’ ਤੇ ‘ਬਿਰਹਾ ਦਾ ਮਾਰੂਥਲ’ ਅਤੇ ਨਰਿੰਦਰ ਪਾਲ ਸਿੰਘ ਦੀ ਪੁਸਤਕ ‘ਸ਼ਕਤੀ’ (ਅੰਗ੍ਰੇਜ਼ੀ ਅਨੁਵਾਦ) ਨੂੰ ਲੋਕ ਅਰਪਣ ਕੀਤਾ ਗਿਆ।

ਹੋਰ ਪੜ੍ਹੋ 👉  ਨਗਰ ਕੌਂਸਲ ਚੋਣਾਂ, ਅਮਨ ਅਰੋੜਾ ਦਾ ਦਾਅਵਾ 50 ਫੀਸਦੀ ਸੀਟਾਂ 'ਤੇ ਆਪ ਜਿੱਤੀ, ਕਾਂਗਰਸ ਤੇ ਅਕਾਲੀ ਦਲ ਦਾ ਹੋਇਆ ਸਫਾਇਆ

Leave a Reply

Your email address will not be published. Required fields are marked *