ਚੰਡੀਗੜ੍ਹ, 23 ਅਪ੍ਰੈਲ (ਖਬਰ ਖਾਸ ਬਿਊਰੋ)
ਸੰਯੁਕਤ ਕਿਸਾਨ ਮੋਰਚਾ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਕੇਂਦਰੀ ਖੇਤੀਬਾੜੀ ਮੰਤਰੀ ਅਰਜਨ ਮੁੰਡਾ, ਭਾਜਪਾ ਦੇ ਪ੍ਰਧਾਨ ਜੇਪੀ ਨੱਡਾ ਅਤੇ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੂੰ ਕਿਸਾਨੀ ਮਸਲਿਆਂ ਦੇ ਗੱਲਬਾਤ ਲਈ ਕਿਸਾਨ ਭਵਨ ਵਿਖੇ ਖੁੱਲਾ ਸੱਦਾ ਦਿੱਤਾ ਹੈ ।
ਦਰਅਸਲ ਕਿਸਾਨਾਂ ਵੱਲੋਂ ਪਿੰਡਾਂ ਵਿੱਚ ਭਾਜਪਾ ਉਮੀਦਵਾਰਾਂ ਦਾ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ। ਕਿਸਾਨਾਂ ਵੱਲੋਂ ਕੀਤੇ ਜਾ ਰਹੇ ਵਿਰੋਧ ਦੇ ਮੱਦੇਨਜ਼ਰ ਭਾਜਪਾ ਆਗੂਆਂ ਨੇ ਕਿਸਾਨਾਂ ਨੂੰ ਇੱਕ ਵਾਰ ਬੈਠ ਕੇ ਗੱਲਬਾਤ ਕਰਨ ਦਾ ਸੱਦਾ ਦਿੱਤਾ ਸੀ। ਜਿਸ ਨੂੰ ਕਿਸਾਨ ਧਿਰਾਂ ਨੇ ਮਨਜ਼ੂਰ ਕਰ ਲਿਆ ਅਤੇ ਅੱਜ ਗੱਲਬਾਤ ਲਈ ਖੁੱਲਾ ਸੱਦਾ ਦਿੱਤਾ ਹੈ। ਹੁਣ ਦੇਖਣ ਵਾਲੀ ਗੱਲ ਹੋਵੇਗੀ ਕਿ ਭਾਜਪਾ ਤੇ ਦਿਗਜ ਆਗੂ ਗੱਲਬਾਤ ਕਰਨ ਲਈ ਪਹੁੰਚਦੇ ਹਨ ਜਾਂ ਨਹੀਂ।
ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਨਹੀਂ ਕਿਹਾ ਕਿ ਅਸੀਂ ਭਾਜਪਾ ਦਾ ਚੁਣੌਤੀ ਨੂੰ ਕਬੂਲ ਕੀਤਾ ਹੈ। ਹਾਲਾਂਕਿ ਉਹਨਾਂ ਨੂੰ ਯਕੀਨ ਹੈ ਕਿ ਭਾਜਪਾ ਆਗੂ ਪਹੁੰਚਣਗੇ ਨਹੀਂ।
ਡੱਲੇਵਾਲ ਨੇ ਕਿਹਾ ਕਿ ਭਾਜਪਾ ਲੀਡਰਸ਼ਿਪ ਕੋਲ ਕਿਸਾਨਾਂ ਦੇ ਸਵਾਲਾਂ ਦਾ ਜਵਾਬ ਨਹੀਂ ਹੈ। ਇਸੇ ਕਰਕੇ ਭਾਜਪਾ ਕਿਸਾਨਾਂ ਕੋਲੋਂ ਭੱਜੇ ਰਹੇ ਹੈ। ਉਹਨਾਂ ਕਿਹਾ ਕਿ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ਲਈ ਸ਼ੰਭੂ ਬਾਰਡਰ ਤੇ ਨਾਕਾਬੰਦੀ ਕੀਤੀ। ਡੱਲੇਵਾਲ ਨੇ ਕਿਹਾ ਕਿ ਭਾਜਪਾ ਲੀਡਰਸ਼ਿਪ ਲੋਕਾਂ ਨੂੰ ਝੂਠ ਬੋਲ ਕੇ ਗੁਮਰਾਹ ਕਰ ਰਹੀ ਹੈ।
ਬੱਲੇਵਾਲ ਨੇ ਕਿਹਾ ਕਿ ਕਿਸਾਨ ਸ਼ੁੱਧ ਕਰਨ ਸਿੰਘ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਉਹਨਾਂ ਕਿਹਾ ਕਿ ਲੋਕਤੰਤਰ ਵਿੱਚ ਕਿਸੇ ਵਿਅਕਤੀ ਦੀ ਜੁਬਾਨ ਬੰਦ ਕਰਨਾ ਕੀ ਜਾਇਜ਼ ਹੈ।