ਨਵੀਂ ਦਿੱਲੀ, 23 ਅਪ੍ਰੈਲ (ਖਬਰ ਖਾਸ ਬਿਊਰੋ)
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਬਲੱਡ ਸ਼ੂਗਰ ਵਧਣ ਤੋਂ ਬਾਅਦ ਇਨਸੁਲਿਨ ਦਿੱਤੀ ਗਈ ਹੈ। ਤਿਹਾੜ ਦੇ ਅਧਿਕਾਰੀ ਨੇ ਕਿਹਾ, ‘ਆਲ ਇੰਡੀਆ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ (ਏਮਜ਼) ਦੇ ਡਾਕਟਰਾਂ ਦੀ ਸਲਾਹ ‘ਤੇ ਕੇਜਰੀਵਾਲ ਨੂੰ ਸੋਮਵਾਰ ਸ਼ਾਮ ਨੂੰ ਘੱਟ-ਡੋਜ਼ ਵਾਲੀ ਇਨਸੁਲਿਨ ਦੀਆਂ ਦੋ ਯੂਨਿਟਾਂ ਦਿੱਤੀਆਂ ਗਈਆਂ। ਅਧਿਕਾਰੀ ਨੇ ਦੱਸਿਆ ਕਿ ਸ਼ਾਮ 7 ਵਜੇ ਕੇਜਰੀਵਾਲ ਦਾ ਸ਼ੂਗਰ ਲੈਵਲ 217 ਨਿਕਲਿਆ, ਜਿਸ ਤੋਂ ਬਾਅਦ ਤਿਹਾੜ ਵਿੱਚ ਉਨ੍ਹਾਂ ਦੀ ਦੇਖਭਾਲ ਕਰ ਰਹੇ ਡਾਕਟਰਾਂ ਨੇ ਇਨਸੁਲਿਨ ਦੇਣ ਦਾ ਫੈਸਲਾ ਕੀਤਾ।