ਵਾਸ਼ਿੰਗਟਨ, 23 ਅਪ੍ਰੈਲ (ਖਬਰ ਖਾਸ ਬਿਊਰੋ)
ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਨੇ ਅੱਜ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੈਂਸਕੀ ਨੂੰ ਭਰੋਸਾ ਦਿੱਤਾ ਹੈ ਕਿ ਵੱਡੇ ਰਾਸ਼ਟਰੀ ਸੁਰੱਖਿਆ ਸਹਾਇਤਾ ਪੈਕੇਜ ਲਈ ਸੈਨੇਟ ਦੀ ਮਨਜ਼ੂਰੀ ਮਿਲਣ ਤੋਂ ਬਾਅਦ ਅਮਰੀਕਾ ਬਹੁਤ ਲੋੜੀਂਦੇ ਹਵਾਈ ਰੱਖਿਆ ਹਥਿਆਰ ਭੇਜੇਗਾ। ਇਸ ਪੈਕੇਜ ਵਿੱਚ ਯੂਕਰੇਨ ਲਈ 61 ਅਰਬ ਅਮਰੀਕੀ ਡਾਲਰ ਦੀ ਵਿਵਸਥਾ ਹੈ। ਜ਼ੇਲੈਂਸਕੀ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ‘ਤੇ ਪੋਸਟ ਰਾਹੀਂ ਕਿਹਾ ਕਿ ਬਾਇਡਨ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਹੈ ਕਿ ਇਸ ਸਹਾਇਤਾ ਪੈਕੇਜ ਵਿਚ ਤੋਪਖਾਨੇ ਨੂੰ ਵੀ ਸ਼ਾਮਲ ਕੀਤਾ ਜਾਵੇਗਾ।