ਸ੍ਰੀ ਅੰਮ੍ਰਿਤਸਰ ਸਾਹਿਬ, 4 ਨਵੰਬਰ (ਖ਼ਬਰ ਖਾਸ ਬਿਊਰੋ)
ਪਿਛਲੇ ਕੁਝ ਸਮੇਂ ਤੋਂ ਸਿਆਸੀ ਸਰਗਰਮੀਆਂ ਤੋਂ ਦੂਰ ਰਹੇ ਨਵਜੋਤ ਸਿੱਧੂ ਪਰਿਵਾਰ ਦੇ ਇੱਕ ਵਾਰ ਫਿਰ ਸਿਆਸਤ ਵਿੱਚ ਆਉਣ ਦੀਆਂ ਕਿਆਸਰਾਈਆਂ ਲਾਈਆ ਜਾ ਰਹੀਆਂ ਹਨ। ਸਿਆਸੀ ਹਲਕਿਆਂ ਵਿਚ ਚਰਚਾ ਹੈ ਕਿ ਸਿੱਧੂ ਪਰਿਵਾਰ ਮੁੜ ਭਾਜਪਾ ਦੇ ਨੇੜੇ ਆਉਣ ਦੀ ਤਿਆਰੀ ਕਰ ਰਿਹਾ ਹੈ। ਕਾਂਗਰਸ ਵਿੱਚ ਸ਼ਾਮਲ ਹੋਣ ਤੋਂ ਬਾਅਦ ਸਿੱਧੂ ਪਰਿਵਾਰ ਦਾ ਸਿਆਸੀ ਗ੍ਰਾਫ ਹੇਠਾਂ ਗਿਆ ਹੈ। ਸਿਆਸੀ ਤੌਰ ‘ਤੇ ਮੁੜ ਸਿੱਧੂ ਪਰਿਵਾਰ ਨੇ ਸਿਆਸਤ ਵਿਚ ਸਰਗਰਮ ਹੋਣ ਦੀ ਕੋਸ਼ਿਸ਼ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਅਨੁਸਾਰ ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਨੇ ਬੀਤੇ ਦਿਨੀਂ ਭਾਜਪਾ ਆਗੂ ਤਰਨਜੀਤ ਸਿੰਘ ਸੰਧੂ ਨਾਲ ਮੁਲਾਕਾਤ ਕੀਤੀ ਹੈ। ਇਸ ਤੋਂ ਬਾਅਦ ਸਿਆਸੀ ਹਲਕਿਆਂ ਵਿੱਚ ਚਰਚਾ ਸ਼ੁਰੂ ਹੋ ਗਈ ਹੈ ਕਿ ਸਿੱਧੂ ਪਰਿਵਾਰ ਭਾਜਪਾ ਵਿੱਚ ਸ਼ਾਮਲ ਹੋਣ ਦੀ ਕੋਸ਼ਿਸ਼ ਕਰ ਰਿਹਾ ਹੈ। ਡਾ. ਨਵਜੋਤ ਕੌਰ ਦੀ ਬੇਟੀ ਰਾਬੀਆ ਵੀ ਮੁਲਾਕਾਤ ਦੌਰਾਨ ਮੌਜੂਦ ਸਨ। ਤਰਨਜੀਤ ਸੰਧੂ ਨੇ ਵੀ ਇਸ ਮੁਲਾਕਾਤ ਦੀਆਂ ਤਸਵੀਰਾਂ ਆਪਣੇ ਸੋਸ਼ਲ ਮੀਡੀਆ ‘ਤੇ ਪੋਸਟ ਕੀਤੀਆਂ ਹਨ ਅਤੇ ਲਿਖਿਆ ਹੈ ਕਿ ਮਰੀਨ ਹਾਊਸ ‘ਚ ਡਾ. ਨਵਜੋਤ ਨੂੰ ਮਿਲਣਾ ਅਤੇ ਅੰਮ੍ਰਿਤਸਰ ਨਾਲ ਸਬੰਧਤ ਮੁੱਦਿਆਂ ‘ਤੇ ਚਰਚਾ ਕਰਨਾ ਇਕ ਸੁਖਦ ਅਨੁਭਵ ਰਿਹਾ।
ਨਵਜੋਤ ਕੌਰ ਸਿੱਧੂ ਨੇ ਸਿਆਸਤ ਵਿੱਚ ਹਮੇਸ਼ਾ ਨਵਜੋਤ ਸਿੰਘ ਸਿੱਧੂ ਦਾ ਬਹੁਤ ਸਾਥ ਦਿੱਤਾ ਹੈ। ਸਾਲ 2004 ਵਿੱਚ, ਨਵਜੋਤ ਸਿੰਘ ਸਿੱਧੂ ਨੇ ਭਾਜਪਾ ਦੀ ਤਰਫੋਂ ਪਹਿਲੀ ਵਾਰ ਅੰਮ੍ਰਿਤਸਰ ਸੰਸਦੀ ਸੀਟ ਤੋਂ ਚੋਣ ਲੜੀ ਅਤੇ ਕਾਂਗਰਸ ਨੇਤਾ ਰਘੂਨੰਦਨ ਲਾਲ ਭਾਟੀਆ ਨੂੰ ਹਰਾਇਆ। 2007 ਦੀਆਂ ਚੋਣਾਂ ਵਿੱਚ ਡਾ. ਨਵਜੋਤ ਕੌਰ ਸਿੱਧੂ ਨੇ ਨਵਜੋਤ ਸਿੱਧੂ ਦੀ ਚੋਣ ਮੁਹਿੰਮ ਦੀ ਕਮਾਨ ਸੰਭਾਲ ਲਈ ਹੈ। ਨਵਜੋਤ ਕੌਰ ਨੇ ਕੁਝ ਸਮਾਂ ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਦੇ ਅਹੁਦੇ ਦਾ ਚਾਰਜ ਵੀ ਸੰਭਾਲਿਆ। ਨਵਜੋਤ ਕੌਰ ਸਿੱਧੂ ਨੇ 2012 ਵਿੱਚ ਸਰਗਰਮ ਰਾਜਨੀਤੀ ਵਿੱਚ ਪ੍ਰਵੇਸ਼ ਕੀਤਾ। ਉਹ ਭਾਜਪਾ ਦੀ ਟਿਕਟ ‘ਤੇ ਸਾਬਕਾ ਵਿਧਾਨ ਸਭਾ ਹਲਕੇ ਤੋਂ ਚੋਣ ਲੜ ਕੇ ਪਹਿਲੀ ਵਾਰ ਵਿਧਾਇਕ ਬਣੀ ਅਤੇ ਜਿੱਤੀ ਅਤੇ ਅਕਾਲੀ-ਭਾਜਪਾ ਸਰਕਾਰ ਵਿੱਚ ਮੁੱਖ ਸੰਸਦੀ ਸਕੱਤਰ ਰਹੀ।
ਨਵਜੋਤ ਸਿੱਧੂ ਕਾਂਗਰਸ ਤੋਂ ਇਸ ਲਈ ਦੂਰ ਹੋ ਗਿਆ ਕਿਉਂਕਿ 2021 ਵਿਚ ਕਾਂਗਰਸ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਲਾਂਭੇ ਕਰਕੇ ਦਲਿਤ ਪੱਤਾ ਖੇਡਦੇ ਹੋਏ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾ ਦਿੱਤਾ ਸੀ। ਨਵਜੋਤ ਸਿੱਧੂ, ਸੁਨੀਲ ਜਾਖੜ ਅਤੇ ਸੁਖਜਿੰਦਰ ਸਿੰਘ ਰੰਧਾਵਾਂ ਮੁੱਖ ਮੰਤਰੀ ਦੀ ਦੌੜ ਵਿਚ ਸ਼ਾਮਲ ਸਨ। ਸੁਨੀਲ ਜਾਖੜ ਦਾ ਕਾਂਗਰਸ ਛੱਡਕੇ ਭਾਜਪਾ ਵਿਚ ਸ਼ਾਮਲ ਹੋ ਗਏ ਸਨ, ਪਰ ਨਵਜੋਤ ਸਿੱਧੂ ਨੇ ਆਪਣੇ ਆਪਨੂੰ ਸਰਗਰਮ ਸਿਆਸਤ ਤੋਂ ਦੂਰ ਕਰ ਲਿਆ ਸੀ, ਬਲਕਿ ਮੁੜ ਕਿਕ੍ਰੇਟ ਕੁਮੈਂਟਰੀ ਵਿਚ ਸਰਗਰਮੀ ਵਧਾ ਦਿੱਤੀ ਸੀ।