ਕਨੌਜ (ਉੱਤਰ ਪ੍ਰਦੇਸ਼) 23 ਅਪ੍ਰੈਲ (ਖਬਰ ਖਾਸ ਬਿਊਰੋ)
ਉੱਤਰ ਪ੍ਰਦੇਸ਼ ਵਿਚ ਕੰਨੌਜ ਜ਼ਿਲ੍ਹੇ ਦੇ ਠਠੀਆ ਥਾਣਾ ਖੇਤਰ ਵਿਚ ਲਖਨਊ-ਆਗਰਾ ਐਕਸਪ੍ਰੈਸ ਵੇਅ ‘ਤੇ ਅੱਜ ਤੜਕੇ ਗੋਰਖਪੁਰ ਤੋਂ ਦਿੱਲੀ ਜਾ ਰਹੀ ਬੱਸ ਡਿਵਾਈਡਰ ਟੱਪ ਕੇ ਦੂਜੇ ਪਾਸੇ ਤੋਂ ਆ ਰਹੇ ਟਰੱਕ ਨਾਲ ਟਕਰਾਅ ਗਈ। ਬੱਸ ‘ਚ ਸਵਾਰ ਚਾਰ ਯਾਤਰੀਆਂ ਦੀ ਮੌਤ ਹੋ ਗਈ ਅਤੇ 21 ਜ਼ਖ਼ਮੀ ਹੋ ਗਏ। ਪੁਲੀਸ ਨੇ ਦੱਸਿਆ ਕਿ ਬੱਸ ‘ਚ ਕਰੀਬ 40 ਯਾਤਰੀ ਸਵਾਰ ਸਨ। ਮ੍ਰਿਤਕਾਂ ਦੀ ਪਛਾਣ ਨਹੀਂ ਹੋ ਸਕੀ ਹੈ