Stubble burning- ਮੋਗਾ ਦੇ 2 SDM ਅਤੇ 2 ਥਾਣੇਦਾਰਾਂ ਤੇ ਹੋਰਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ

ਮੋਗਾ, 4 ਨਵੰਬਰ (ਖ਼ਬਰ ਖਾਸ ਬਿਊਰੋ)

ਪਰਾਲੀ ਨੂੰ ਅੱਗ ਲਗਾਉਣ ਦੇ ਮਾਮਲੇ ਨੂੰ ਲੈ ਕੇ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਸਿਵਲ ਤੇ ਪੁਲਿਸ ਵਿਭਾਗ ਦੇ ਦੋ ਅਧਿਕਾਰੀਆਂ ਖਿਲਾਫ਼ ਕਾਰਵਾਈ ਕੀਤੀ ਹੈ। ਡਿਪਟੀ ਕਮਿਸ਼ਨਰ ਨੇ ਲਾਪਰਵਾਹੀ ਵਰਤਣ ਨੂੰ ਦੋ ਐੱਸ.ਡੀ.ਐੱਮ ਅਤੇ ਦੋ ਐੱਸ਼.ਐੱਚ.ਓ ਨੂੰ  ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ।

ਮੋਗਾ ਜ਼ਿਲ੍ਹਾ ਪ੍ਰਸ਼ਾਸਨ ਨੇ ਐਤਵਾਰ ਨੂੰ ਖੇਤਾਂ ਵਿੱਚ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਲੈ ਕੇ ਦੋ ਉਪ ਮੰਡਲ ਮੈਜਿਸਟ੍ਰੇਟ ਅਤੇ ਦੋ ਸਟੇਸ਼ਨ ਹਾਊਸ ਅਫ਼ਸਰਾਂ (|SHO)ਸਮੇਤ ਕਈ ਅਧਿਕਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਹਨ। ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਜਾਰੀ ਬਿਆਨ ਵਿੱਚ ਦੱਸਿਆ ਕਿ ਮੋਗਾ ਵਿੱਚ ਹੁਣ ਤੱਕ ਅੱਗ ਲੱਗਣ ਦੀਆਂ 87 ਘਟਨਾਵਾਂ ਸਾਹਮਣੇ ਆ ਚੁੱਕੀਆਂ ਹਨ।

ਹੋਰ ਪੜ੍ਹੋ 👉  ਜਿਸ ਲਾਹੌਰ ਨਹੀਂ ਵੇਖਿਆ..’ ਨਾਟਕ ਨੇ ਸਾਕਾਰ ਕੀਤਾ ਬਟਵਾਰੇ ਦਾ ਦਰਦ

ਐਸਡੀਐਮ (ਮੋਗਾ) ਸਾਰੰਗਪ੍ਰੀਤ ਸਿੰਘ ਔਜਲਾ ਅਤੇ ਐਸਡੀਐਮ (ਬਾਘਾਪੁਰਾਣਾ) ਬੇਅੰਤ ਸਿੰਘ ਸਿੱਧੂ ਨੂੰ ਕਾਰਨ ਦੱਸੋ ਨੋਟਿਸ ਦਿੱਤੇ ਗਏ ਹਨ। ਇਸ ਮੌਕੇ ਬਲਾਕ ਵਿਕਾਸ ਤੇ ਪੰਚਾਇਤ ਅਫਸਰ (ਨਿਹਾਲ ਸਿੰਘ ਵਾਲਾ) ਰੁਪਿੰਦਰ ਕੌਰ, ਐਸ.ਐਚ.ਓ (ਬਾਘਾਪੁਰਾਣਾ) ਜਸਵਿੰਦਰ ਸਿੰਘ, ਐਸ.ਐਚ.ਓ (ਧਰਮਕੋਟ) ਜਤਿੰਦਰ ਸਿੰਘ, ਕਲੱਸਟਰ ਅਫਸਰ ਸੁਖਵਿੰਦਰ ਸਿੰਘ, ਮਨਮੋਹਨ ਸਿੰਘ, ਨੋਡਲ ਅਫਸਰ (ਪਿੰਡ ਭਿੰਡਰ ਕਲਾਂ) ਪ੍ਰਭਦੀਪ ਸਿੰਘ, ਰਾਕੇਸ਼ ਕੁਮਾਰ, ਸੰਜੀਵਨ ਕੁਮਾਰ ਸ਼ਾਮਲ ਸਨ। ਪਰਗਟਜੀਤ ਸਿੰਘ, ਬਲਵਿੰਦਰ ਸਿੰਘ, ਦਵਿੰਦਰ ਸਿੰਘ ਅਤੇ ਜਗਸੀਰ ਸਿੰਘ ਨੂੰ ਵੀ ਨੋਟਿਸ ਜਾਰੀ ਕੀਤੇ ਗਏ ਹਨ।
ਡੀਸੀ ਨੇ ਕਿਹਾ ਕਿ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀਆਂ ਹਦਾਇਤਾਂ ਅਨੁਸਾਰ ਝੋਨੇ ਦੀ ਕਟਾਈ ਤੋਂ ਬਾਅਦ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਟੀਮਾਂ ਵੱਲੋਂ ਪਿੰਡਾਂ ਵਿੱਚ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ ਅਤੇ ਉਹ ਖੁਦ ਸੀਨੀਅਰ ਪੁਲੀਸ ਕਪਤਾਨ ਅਜੈ ਗਾਂਧੀ ਦੇ ਨਾਲ ਖੇਤਾਂ ਦਾ ਦੌਰਾ ਕਰ ਰਹੇ ਹਨ।

ਹੋਰ ਪੜ੍ਹੋ 👉  ਪੰਜੇ ਨੇ ਝਾੜੂ ਖਿਲਾਰਿਆ, ਪਿੰਕੀ ਕੌਰ 368 ਵੋਟਾਂ ਦੇ ਅੰਤਰ ਨਾਲ ਜੈਤੂ

ਡੀਸੀ ਨੇ ਦੱਸਿਆ ਕਿ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਰੋਕਣ ਅਤੇ ਕਿਸਾਨਾਂ ਵਿੱਚ ਜਾਗਰੂਕਤਾ ਪੈਦਾ ਕਰਨ ਲਈ 23 ਕਲੱਸਟਰ ਅਫ਼ਸਰਾਂ ਦੀ ਨਿਗਰਾਨੀ ਹੇਠ 146 ਨੋਡਲ ਅਫ਼ਸਰ ਤਾਇਨਾਤ ਕੀਤੇ ਗਏ ਹਨ।
ਇਸ ਦੌਰਾਨ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਉਨ੍ਹਾਂ ਦੇ ਵਿਭਾਗ ਨੇ 21,958 ਫਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ ਨੂੰ ਮਨਜ਼ੂਰੀ ਦਿੱਤੀ ਹੈ। ਕਿਸਾਨਾਂ ਨੇ ਇਸ ਸਾਲ ਹੁਣ ਤੱਕ 14,587 ਮਸ਼ੀਨਾਂ ਖਰੀਦੀਆਂ ਹਨ, ਜਿਸ ਨਾਲ 2018 ਤੋਂ ਰਾਜ ਵਿੱਚ ਸੀਆਰਐਮ ਮਸ਼ੀਨਾਂ ਦੀ ਗਿਣਤੀ 1.45 ਲੱਖ ਹੋ ਗਈ ਹੈ।

ਹੋਰ ਪੜ੍ਹੋ 👉  ਮੋਹਾਲੀ 'ਚ ਬਹੁਮੰਜ਼ਲੀ ਇਮਾਰਤ ਡਿੱਗਣ ਦਾ ਮਾਮਲਾ, ਸਮਾਂਬੱਧ ਮੈਜਿਸਟ੍ਰੇਟ ਜਾਂਚ ਦੇ ਹੁਕਮ ਦਿੱਤੇ ਗਏ

Leave a Reply

Your email address will not be published. Required fields are marked *