ਹੁਣ 20 ਨਵੰਬਰ ਨੂੰ ਪੈਣਗੀਆਂ ਜ਼ਿਮਨੀ ਚੋਣਾਂ ਲਈ ਵੋਟਾਂ

ਚੰਡੀਗੜ੍ਹ, 4 ਨਵੰਬਰ (ਖ਼ਬਰ ਖਾਸ ਬਿਊਰੋ)

ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਵਿਧਾਨ ਸਭਾ ਦੇ 4 ਹਲਕਿਆਂ ਡੇਰਾ ਬਾਬਾ ਨਾਨਕ, ਚੱਬੇਵਾਲ (ਐਸ.ਸੀ.) ਗਿੱਦੜਬਾਹਾ ਅਤੇ ਬਰਨਾਲਾ ਲਈ ਜ਼ਿਮਨੀ ਚੋਣਾਂ ਦੀ ਮਿਤੀ 13 ਨਵੰਬਰ (ਬੁੱਧਵਾਰ) ਤੋਂ ਬਦਲ ਕੇ 20 ਨਵੰਬਰ (ਬੁੱਧਵਾਰ) ਕਰ ਦਿੱਤੀ ਹੈ।

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਚੋਣ ਕਮਿਸ਼ਨ ਨੇ ਇੱਕ ਪ੍ਰੈਸ ਬਿਆਨ ਰਾਹੀਂ ਜਾਣਕਾਰੀ ਦਿੱਤੀ ਹੈ ਕਿ 13 ਨਵੰਬਰਨੂੰ ਵੱਡੇ ਪੱਧਰ ’ਤੇ ਸਮਾਜਿਕ, ਸੱਭਿਆਚਾਰਕ ਅਤੇ ਧਾਰਮਿਕ ਰੁਝੇਵਿਆਂ ਦੇ ਮੱਦੇਨਜ਼ਰ ਵੱਡੀ ਗਿਣਤੀ ਵਿੱਚ ਲੋਕਾਂ ਨੂੰ ਅਸੁਵਿਧਾ ਹੋਣ ਦੀ ਸੰਭਾਵਨਾ ਹੈ ਅਤੇ ਲੌਜਿਸਟਿਕ ਸਬੰਧੀ ਵੱਖ-ਵੱਖ ਮਸਲੇ ਵੀ ਹੋ ਸਕਦੇ ਹਨ, ਜਿਸ ਨਾਲ ਚੋਣਾਂ ਦੌਰਾਨ ਵੋਟਰਾਂ ਦੀ ਸ਼ਮੂਲੀਅਤ ਘੱਟ ਸਕਦੀ ਹੈ।  ਇਸ ਲਈ ਕਮਿਸ਼ਨ ਨੇ ਇਨ੍ਹਾਂ ਕਾਰਨਾਂ ਅਤੇ ਸੰਭਾਵਨਾਵਾਂ ਨੂੰ ਵਿਚਾਰਦਿਆਂ ਜ਼ਿਮਨੀ ਚੋਣ ਦੀ ਤਾਰੀਖ 13 ਨਵੰਬਰ(ਬੁੱਧਵਾਰ) ਤੋਂ ਬਦਲ ਕੇ 20 ਨਵੰਬਰ (ਬੁੱਧਵਾਰ) ਕਰਨ ਦਾ ਫੈਸਲਾ ਕੀਤਾ ਹੈ।
ਮੁੱਖ ਚੋਣ ਅਧਿਕਾਰੀ ਨੇ  ਦੱਸਿਆ ਕਿ ਉਪਰੋਕਤ ਚੋਣਾਂ ਦੇ ਸਬੰਧ ਵਿੱਚ ਵੋਟਾਂ ਦੀ ਗਿਣਤੀ ਕਰਨ ਦੀ ਮਿਤੀ 23ਨਵੰਬਰ (ਸ਼ਨੀਵਾਰ) ਅਤੇ ਚੋਣ ਮੁਕੰਮਲ ਹੋਣ ਦੀ ਮਿਤੀ 25 ਨਵੰਬਰ (ਸੋਮਵਾਰ) ਹੈ।

ਹੋਰ ਪੜ੍ਹੋ 👉  ਰਾਸ਼ਟਰਪਤੀ ਦੀ ਆਮਦ ਦੇ ਮੱਦੇਨਜ਼ਰ ਸ੍ਰੀ ਆਨੰਦਪੁਰ ਸਾਹਿਬ 'ਚ 6 ਅਕਤੂਬਰ ਨੂੰ ‘ਨੋ ਡਰੋਨ’ ਅਤੇ ‘ਨੋ ਫਲਾਈ’ ਜ਼ੋਨ ਲਾਗੂ

Leave a Reply

Your email address will not be published. Required fields are marked *