ਹਾਈਕੋਰਟ ਦਾ ਮੁੱਖ ਸਕੱਤਰ ਤੇ ਚੋਣ ਕਮਿਸ਼ਨ ਨੂੰ ਮਾਨਹਾਨੀ ਨੋਟਿਸ ਜਾਰੀ

ਨਗਰ ਨਿਗਮ ਚੋਣਾਂ ਬਾਰੇ ਨੋਟੀਫਿਕੇਸ਼ਨ ਜਾਰੀ ਨਾ ਕਰਨ ਦਾ ਮਾਮਲਾ —

ਚੰਡੀਗੜ੍ਹ 6 ਨਵੰਬਰ (ਖ਼ਬਰ ਖਾਸ ਬਿਊਰੋ)

ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਅਦਾਲਤ ਦੇ ਹੁਕਮਾਂ ਦੀ ਤਾਮੀਲ ਨਾ ਕਰਨ ਉਤੇ ਪੰਜਾਬ ਦੇ ਮੁੱਖ ਸਕੱਤਰ ਅਤੇ ਪੰਜਾਬ ਰਾਜ ਚੋਣ ਕਮਿਸ਼ਨ ਨੂੰ ਮਾਨਹਾਨੀ ਨੋਟਿਸ ਜਾਰੀ ਕਰਦੇ ਹੋਏ ਦਸ ਦਿਨਾਂ ਦੇ ਅੰਦਰ ਅੰਦਰ ਜਵਾਬ ਦੇਣ ਦੇ ਹੁਕਮ ਜਾਰੀ ਕੀਤੇ ਹਨ।

ਦਰਅਸਲ ਹਾਈਕੋਰਟ ਨੇ 14 ਅਕਤੂਬਰ ਨੂੰ ਪੰਜਾਬ ਸਰਕਾਰ ਦੇ ਮੁੱਖ ਸਕੱਤਰ ਤੇ ਚੋਣ ਕਮਿਸ਼ਨਰ ਨੂੰ ਨਗਰ ਨਿਗਮਾਂ ਅਤੇ ਨਗਰ ਕੌਂਸਲਾਂ ਦੀਆਂ ਚੋਣਾਂ ਦਾ ਨੋਟੀਫਿਕੇਸ਼ਨ 15 ਦਿਨਾਂ ਅੰਦਰ ਜਾਰੀ ਕਰਨ ਦੇ ਹੁਕਮ ਦਿੱਤੇ ਸਨ।

ਹਾਈਕੋਰਟ ਨੇ ਸਪੱਸ਼ਟ ਕੀਤਾ ਕਿ ਜੇਕਰ ਅਗਲੀ ਸੁਣਵਾਈ ਤੱਕ ਦਸ ਦਿਨਾਂ ਦੇ ਅੰਦਰ ਕਾਰਵਾਈ ਅਮਲ ਵਿਚ ਨਾ ਲਿਆਂਦੀ ਗਈ ਤਾਂ ਦੋਸ਼ੀ ‘ਤੇ 50 ਹਜ਼ਾਰ ਰੁਪਏ ਦਾ ਜੁਰਮਾਨਾ ਲਗਾਇਆ ਜਾਵੇਗਾ। ਹਾਈਕੋਰਟ ਵਿਚ ਇਕ ਜਨਹਿੱਤ ਪਟੀਸ਼ਨ ਦਾਇਰ ਹੋਈ ਹੈ। ਪਟੀਸ਼ਨਰ ਨੇ ਕਿਹਾ ਕਿ ਪੰਜਾਬ ਦੀਆਂ 42 ਨਗਰ ਕੌਂਸਲਾਂ ਦਾ ਕਾਰਜਕਾਲ ਕਈ ਮਹੀਨੇ ਪਹਿਲਾਂ ਖਤਮ ਹੋ ਗਿਆ ਸੀ, ਇਸੀ ਤਰਾਂ ਕਈ ਕੌਂਸਲਾਂ ਦਾ ਕਾਰਜਕਾਲ ਖਤਮ ਹੋਏ ਨੂੰ ਦੋ ਸਾਲ ਤੋਂ ਵੱਧ ਦਾ ਸਮਾਂ ਹੋ ਗਿਆ ਹੈ। ਜਿਸ ਕਰਕੇ ਵਿਕਾਸ ਦੇ ਕੰਮ ਠੱਪ ਹੋ ਗਏ ਰਹਿ ਗਏ ਹਨ।

ਹੋਰ ਪੜ੍ਹੋ 👉  ਐਕਸਪੋ ਵਿੱਚ 30 ਵੱਖ-ਵੱਖ ਨਸਲਾਂ ਦੇ 500 ਤੋਂ ਵੱਧ ਕੁੱਤੇ ਕੀਤੇ ਜਾਣਗੇ ਪ੍ਰਦਰਸ਼ਿਤ

ਪਟੀਸ਼ਨ ਵਿਚ ਕਿਹਾ ਗਿਆ ਹੈ ਕਿ ਜ਼ਿਆਦਾਤਰ ਨਗਰ ਕੌਂਸਲਾਂ ਦਾ ਕਾਰਜਕਾਲ ਦਸੰਬਰ 2022 ਵਿੱਚ ਖਤਮ ਹੋ ਗਿਆ ਹੈ, ਪਰ ਅਜੇ ਤੱਕ ਚੋਣਾਂ ਨਹੀਂ ਕਰਵਾਈਆਂ ਗਈਆਂ। ਅਦਾਲਤ ਨੂੰ ਦੱਸਿਆ ਗਿਆ ਕਿ 1 ਅਗਸਤ 2023 ਨੂੰ ਸਥਾਨਕ ਸਰਕਾਰਾਂ ਵਿਭਾਗ ਨੇ ਨਗਰ ਕੌਂਸਲ ਚੋਣਾਂ ਕਰਵਾਉਣ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਸੀ ਜੋ ਕਿ 1 ਨਵੰਬਰ 2023 ਨੂੰ ਹੋਣੀਆਂ ਸਨ ਪਰ ਅੱਜ ਤੱਕ ਚੋਣਾਂ ਨਹੀਂ ਕਰਵਾਈਆਂ ਗਈਆਂ।

ਪਟੀਸ਼ਨਰ ਅਨੁਸਾਰ ਚੋਣਾਂ ਕਰਵਾਉਣ ਲਈ 5 ਜੁਲਾਈ ਨੂੰ ਸਰਕਾਰ ਨੂੰ ਕਾਨੂੰਨੀ ਨੋਟਿਸ ਭੇਜਿਆ ਸੀ ਪਰ ਅਜੇ ਤੱਕ ਉਨ੍ਹਾਂ ਨੂੰ ਸਰਕਾਰ ਵੱਲੋਂ ਕੋਈ ਜਵਾਬ ਨਹੀਂ ਮਿਲਿਆ, ਜਿਸ ਕਰਕੇ ਹੁਣ ਉਹ ਹਾਈਕੋਰਟ ‘ਚ ਪਟੀਸ਼ਨ ਦਾਇਰ ਕਰਕੇ ਹਦਾਇਤਾਂ ਦੀ ਮੰਗ ਕਰਨ ਲਈ ਮਜਬੂਰ ਹਨ |ਉਨ੍ਹਾਂ ਦੱਸਿਆ ਕਿ ਸੰਵਿਧਾਨ ਮੁਤਾਬਕ ਨਗਰ ਕੌਂਸਲ ਚੋਣਾਂ ਦਾ ਕਾਰਜਕਾਲ ਖਤਮ ਹੋਣ ਤੋਂ ਪਹਿਲਾਂ ਕਰਵਾਉਣਾ ਜ਼ਰੂਰੀ ਹੈ ਪਰ ਸਰਕਾਰ ਨੇ ਅਜੇ ਤੱਕ ਇਸ ਮਾਮਲੇ ਨੂੰ ਗੰਭੀਰਤਾ ਨਾਲ ਨਹੀਂ ਲਿਆ। ਇੱਕ ਹੋਰ ਪਟੀਸ਼ਨ ਵਿੱਚ ਅਦਾਲਤ ਨੂੰ ਇਹ ਵੀ ਦੱਸਿਆ ਗਿਆ ਕਿ ਸਰਕਾਰ ਨੇ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਪਟਿਆਲਾ ਅਤੇ ਫਗਵਾੜਾ ਨਗਰ ਨਿਗਮਾਂ ਦੀਆਂ ਚੋਣਾਂ ਨਹੀਂ ਕਰਵਾਈਆਂ। ਪਿਛਲੇ ਮਹੀਨੇ ਹਾਈਕੋਰਟ ਨੇ ਆਪਣਾ ਫੈਸਲਾ ਦਿੰਦੇ ਹੋਏ 15 ਦਿਨਾਂ ਦੇ ਅੰਦਰ ਚੋਣ ਨੋਟੀਫਿਕੇਸ਼ਨ ਜਾਰੀ ਕਰਨ ਦਾ ਹੁਕਮ ਦਿੱਤਾ ਸੀ। ਪਰ 29 ਅਕਤੂਬਰ ਦੀ ਸਮਾਂ ਸੀਮਾ ਪੂਰੀ ਹੋਣ ਤੋਂ ਬਾਅਦ ਵੀ ਸਰਕਾਰ ਵੱਲੋਂ ਪੰਜ ਨਗਰ ਨਿਗਮਾਂ ਅਤੇ 42 ਨਗਰ ਕੌਂਸਲਾਂ ਦੀਆਂ ਚੋਣਾਂ ਕਰਵਾਉਣ ਲਈ ਕੋਈ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਗਿਆ, ਜਿਸ ਤੋਂ ਬਾਅਦ ਪਟੀਸ਼ਨਰ ਨੇ ਹਾਈ ਕੋਰਟ ਵਿੱਚ ਮਾਣਹਾਨੀ ਪਟੀਸ਼ਨ ਦਾਇਰ ਕਰਕੇ ਕਾਰਵਾਈ ਦੀ ਮੰਗ ਕੀਤੀ ਹੈ।

ਹੋਰ ਪੜ੍ਹੋ 👉  ‘ਰੀਟੇਕ ਜ਼ਿੰਦਗੀ’ ਦੀ ਕਾਮੇਡੀ ਨੇ ਉਠਾਏ ਪਤੀ-ਪਤਨੀ ਸਬੰਧਾਂ ਦੇ ਗੰਭੀਰ ਸਵਾਲ

Leave a Reply

Your email address will not be published. Required fields are marked *