ਜਾਖੜ ਨੇ ਮਾਰਿਆ ਸੁਖਬੀਰ ਦੇ ਹੱਕ ਚ ਹਾਅ ਦਾ ਨਾਅਰਾ,ਕਿਹਾ ਮਰਜ਼ ਦਾ ਇਲਾਜ ਕਰਦਿਆਂ ਮਰੀਜ਼ ਨਹੀਂ ਗੁਆਉਣਾ

ਜਾਖੜ ਨੇ ਕਿਹਾ ਕਿ ਪੰਜਾਬ ਲਈ ਖੇਤਰੀ ਪਾਰਟੀ ਦਾ ਮਜ਼ਬੂਤ ਹੋਣਾ ਜਰੂਰੀ

ਚੰਡੀਗੜ੍ਹ 7 ਨਵੰਬਰ (ਖ਼ਬਰ ਖਾਸ ਬਿਊਰੋ)

ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਤਨਖਾਹੀਆ ਐਲਾਨੇ ਗਏ ਸੁਖਬੀਰ ਸਿੰਘ ਬਾਦਲ ਬਾਰੇ ਜਥੇਦਾਰ ਸਾਹਿਬਾਨ ਦਾ ਫੈਸਲਾ ਦੇਸ਼ ਦੀ ਦੂਜੀ ਸੱਭਤੋਂ ਪੁਰਾਣੀ ਪਾਰਟੀ ਦਾ ਭਵਿੱਖ ਤੈਅ ਕਰੇਗੀ। ਜਾਖੜ ਪਹਿਲੇ ਹਿੰਦੂ ਨੇਤਾ ਹਨ, ਜਿਹਨਾਂ ਨੇ ਸੁਖਬੀਰ ਬਾਦਲ ਨੂੰ ਤਨਖਾਹੀਆ ਐਲਾਨਣ ਬਾਅਦ ਜਨਤਕ ਬਿਆਨ ਨਸ਼ਰ ਕੀਤਾ ਹੈ।

ਜਾਖੜ ਨੇ ਸੋਸ਼ਲ ਮੀਡੀਆ ਉਤੇ ਸ਼ੇਅਰ ਕੀਤੀ ਪੋਸ਼ਟ ਵਿਚ ਕਿਹਾ ਕਿ ਜਿਹੜਾ ਕੰਮ ਅੰਗਰੇਜ਼ ਅਤੇ ਮਸੰਦ ਨਹੀਂ ਕਰ ਸਕੇ ਉਹ ਸੁਨਾਰੀਆ ਜੇਲ੍ਹ ਵਿਚ ਬੰਦ ਇਕ ਬਾਬੇ ਨੇ ਕਰ ਦਿੱਤਾ ਹੈ। ਜਾਖੜ ਦਾ ਕਹਿਣਾ ਹੈ ਕਿ ਇਹ ਵੀ ਕੌੜਾ ਸੱਚ ਹੈ ਕਿ ਪਿਛਲੇ ਸਮੇਂ ਦੌਰਾਨ ਕੁੱਝ ਬੱਜਰ ਗੁਨਾਹ ਹੋਏ ਹਨ। ਜਿਸਤੇ ਵਿਚਾਰ ਕੀਤਾ ਜਾਣਾ ਚਾਹੀਦਾ ਹੈ। ਜਾਖ਼ੜ ਦੀ ਪੋਸਟ ਜਥੇਦਾਰ ਸਾਹਿਬਾਨ ਵਲੋਂ ਸਿੱਖ ਪੰਥ ਦੇ ਵਿਦਵਾਨਾਂ ਨਾਲ ਬੀਤੇ ਕੱਲ੍ਹ ਮੀਟਿੰਗ ਕਰਨ ਤੋ ਬਾਅਦ ਸਾਹਮਣੇ ਆਈ ਹੈ। ਸਿਆਸੀ ਹਲਕਿਆ ਵਿਚ ਜਾਖੜ ਦੇ ਇਸ ਪੋਸਟ ਨੇ ਨਵੀਂ ਚਰਚਾ ਛੇੜ ਦਿੱਤੀ ਹੈ।

ਹੋਰ ਪੜ੍ਹੋ 👉  ਨਗਰ ਕੌਂਸਲ ਚੋਣਾਂ, ਅਮਨ ਅਰੋੜਾ ਦਾ ਦਾਅਵਾ 50 ਫੀਸਦੀ ਸੀਟਾਂ 'ਤੇ ਆਪ ਜਿੱਤੀ, ਕਾਂਗਰਸ ਤੇ ਅਕਾਲੀ ਦਲ ਦਾ ਹੋਇਆ ਸਫਾਇਆ

ਜਾਖੜ ਨੇ ਅਕਾਲੀ ਦਲ ਦੀ ਮੌਜੂਦਾ ਸਥਿਤੀ ਉਤੇ ਚਿੰਤਾ ਪ੍ਰਗਟ ਕਰਦੇ ਹੋਏ  ਕਿਹਾ ਕਿ ਪੰਥ ਦੀ ਨੁਮਾਇੰਦਗੀ ਕਰ ਰਹੇ ਅਕਾਲੀ ਦਲ ਦੀ ਸਥਿਤੀ ਐਨੀ ਮਾੜੀ ਕਿਉਂ ਬਣੀ ਹੋਈ ਹੈ ? ਅਕਾਲੀ ਦਲ ਅਤੇ ਇਸਦੇ ਪ੍ਰਧਾਨ ਦਾ ਭਵਿੱਖ ਕਿਵੇਂ ਆਪਸ ਵਿਚ ਜੁੜਿਆ ਹੋਇਆ ਹੈ  ਕਿ ਪਾਰਟੀ ਪ੍ਰਧਾਨ ਨੂੰ ਤਨਖਾਹੀਆ ਐਲਾਨਣ ਬਾਅਦ ਪਾਰਟੀ ਆਪਣੇ ਗੜ੍ਹ ਵਿਚ ਵੀ ਜ਼ਿਮਨੀ ਚੋਣਾਂ ਲੜਨ ਦੀ ਹਿੰਮਤ ਨਹੀਂ ਕਰ ਸਕੀ?

ਜਾਖੜ ਦਾ ਕਹਿਣਾ ਹੈ ਕਿ ਇਹ ਵੀ ਇਕ ਕੌੜਾ ਸੱਚ ਹੈ ਕਿ ਪਿਛਲੇ ਸਮੇਂ ਵਿਚ ਬੱਜਰ ਗੁਨਾਹ ਹੋਏ ਹਨ। ਇਹਨਾਂ ਗੁਨਾਹਾਂ ਦੇ ਗੁਨਾਹਗਾਰਾਂ ਨੂੰ ਅਹਿਸਾਸ ਵੀ ਹੋਣਾ ਜ਼ਰੂਰੀ ਹੈ ਅਤੇ ਸਜ਼ਾ (ਤਨਖਾਹ ਲੱਗਣੀ) ਵੀ ਮਿਲਣੀ ਜ਼ਰੂਰੀ ਹੈ, ਪਰ ਤਨਖਾਹ ਕਿੰਨੀ ਸਖਤ ਹੋਵੇ, ਇਸ ਦਾ ਫ਼ੈਸਲਾ ਕਰਨ ਸਮੇਂ ਇਹ ਤੱਥ ਵੀ ਵਿਚਾਰਿਆ ਜਾਣਾ ਚਾਹੀਦਾ ਹੈ ਕਿ ਇਸ ਦਾ ਅਸਰ ਕੇਵਲ ਕੁਝ ਵਿਅਕਤੀਆਂ ਨੂੰ ਹੀ ਪ੍ਰਭਾਵਿਤ ਨਹੀਂ ਕਰੇਗਾ ਸਗੋਂ ਪੰਥ ਦੀ ਨੁਮਾਇੰਦਗੀ ਕਰਦੀ ਦੇਸ਼ ਦੀ ਦੂਜੀ ਸਭ ਤੋਂ ਪੁਰਾਣੀ ਸਿਆਸੀ ਪਾਰਟੀ ਦਾ ਭਵਿੱਖ ਵੀ ਨਿਰਧਾਰਤ ਕਰੇਗਾ। ਪੰਥ ਦੀ ਇਸ ਨੁਮਾਇੰਦਾ ਜਮਾਤ ਨੂੰ ਖਤਮ ਕਰਨ ਲਈ ਜੋ ਕੰਮ ਅੰਗਰੇਜ਼ ਸਰਕਾਰ ਦੇ ਗੋਰੇ ਅਤੇ ਮਸੰਦ ਨਹੀਂ ਕਰ ਸਕੇ, ਉਹ ਕੰਮ ਉਸਨੇ ਕਰ ਦਿੱਤਾ ਜੋ ਆਪ ਭਾਵੇਂ ਸੁਨਾਰੀਆ ਜੇਲ੍ਹ ਬੈਠਾ ਹੈ। ਜੇਲ੍ਹ ਵਿਚ ਬੈਠੇ ਇਕ ਵਿਅਕਤੀ ਦੇ ਕਾਰਨ ਪੰਥਕ ਪਾਰਟੀ ਵਿਚ ਵੱਡਾ ਦੁਫੇੜ ਖੜਾ ਹੋ ਗਿਆ ਹੈ।

ਹੋਰ ਪੜ੍ਹੋ 👉  ਬੰਦ ਕੀਤੀਆਂ ਪੁਲਿਸ ਚੌਕੀਆਂ ਵਿਚ ਮੁੜ ਪੁਲਿਸ ਮੁਲਾਜ਼ਮ ਕੀਤੇ ਤਾਇਨਾਤ

ਜਾਖੜ ਨੇ ਕਿਹਾ ਕਿ ਬਤੌਰ ਪੰਜਾਬੀ ਮੇਰਾ (ਉਨਾਂ ) ਦਾ ਮੰਨਣਾ ਹੈ ਕਿ ਅਕਾਲੀ ਦਲ ਪੰਜਾਬ ਲਈ ਅੱਜ ਵੀ ਓਨਾ ਹੀ ਜ਼ਰੂਰੀ ਹੈ ਜਿੰਨਾ 1920 ਵਿ੍ਚ ਸੀ। ਇਸ ਲਈ ਮੇਰੀ ਸਰਵਉੱਚ ਧਾਰਮਿਕ ਸੰਸਥਾ ਸ੍ਰੀ ਅਕਾਲ ਤਬਤ ਸਾਹਿਬ ਨੂੰ ਹੱਥ ਜੋੜ ਕੇ ਬੇਨਤੀ ਹੈ ਕਿ ਗੁਨਾਹਗਾਰਾ ਨੂੰ ਉਹਨਾਂ ਦੀ ਗਲਤੀ ਦਾ ਅਹਿਸਾਸ ਵੀ ਕਰਵਾਇਆ ਜਾਵੇ ਅਤੇ ਉਚਿਤ ਤਨਖਾਹ ਵੀ ਲਗਾਈ ਜਾਵੇ ਪਰ ਸਜ਼ਾ ਲਗਾਉਂਦੇ ਪੰਥ ਦੀ ਪਾਰਟੀ ਨੂੰ ਬਚਾਅ ਕੇ ਰੱਖਣ ਦੀ ਜ਼ਿੰਮੇਵਾਰੀ ਵੀ ਓਨੀ ਹੀ ਜ਼ਰੂਰੀ ਹੈ।

ਜਾਖੜ ਨੇ ਸਿੰਘ ਸਾਹਿਬਾਨ ਨੂੰ ਬੇਨਤੀ ਕਰਦਿਆ ਲਿਖਿਆ ਹੈ ਕਿ ਅਸੀਂ ਮਰਜ ਦਾ ਇਲਾਜ ਕਰਦੇ ਹੋਏ ਮਰੀਜ਼ ਨਹੀਂ ਗੁਆਉਂਣਾ ਹੈ, ਇਸ ਲਈ ਜੇਕਰ ਸਾਡੇ ਸਤਿਕਾਰਤ ਜਥੇਦਾਰ ਸਾਹਿਬਾਨ ਇਸ ਮੁਸ਼ਕਲ ਦੌਰ ਵਿਚ ਇਕ ਸੇਧ ਦਿੰਦੇ ਹੋਏ ਆਪਣੀ ‘ਅਥਾਰਟੀ’ ਦਾ ਇਸਤੇਮਾਲ ਕਰਕੇ “ਸੁਧਰਨ ਵਾਲੇ ਤੇ ਸੁਧਾਰਨ ਵਾਲਿਆਂ ਨੂੰ ਇੱਕਠਾ ਕਰਕੇ ਪੰਥ ਦੀ ਇਸ ਨੁਮਾਇੰਦਾ ਪਾਰਟੀ ਨੂੰ ਇਕਜੁੱਟ ਕਰਨ ਤਾਂ ਇਹ ਪੰਥ ਅਤੇ ਪੰਜਾਬ ਦੋਹਾਂ ਦੇ ਹਿੱਤ ਵਿਚ ਹੋਵੇਗਾ ਕਿਉਂਕਿ ਇਕ ਖੇਤਰੀ ਪਾਰਟੀ ਪੰਜਾਬ ਦੀ ਜ਼ਰੂਰਤ ਸੀ ਹੈ ਅਤੇ ਰਹੇਗੀ। ਜਾਖੜ ਨੇ ਕਿਹਾ ਕਿ ਮੈਂ ਹਮੇਸ਼ਾ ਹੀ ਪੰਜਾਬ ਦੇ ਹਿੱਤ ਵਿਚ ਖੜਦਿਆਂ ਪੰਜਾਬ ਦੀ ਇਸ ਪੰਥਕ ਪਾਰਟੀ ਦੇ ਬਣੇ ਰਹਿਣ ਦੀ ਗੱਲ ਕੀਤੀ ਹੈ, ਭਾਵੇਂ ਸਿਆਸੀ ਤੌਰ ’ਤੇ ਸਾਡੇ ਮਤਭੇਦ ਰਹੇ ਹੋਣ।

ਹੋਰ ਪੜ੍ਹੋ 👉  ਧਾਮੀ ਰੱਦ ਹੋਈ ਮੀਟਿੰਗ ਦੇ ਸੁਖਬੀਰ ਧੜੇ ਦੇ ਲੁਕਵੇਂ ਏਜੰਡੇ ਨੂੰ ਜਨਤਕ ਕਰਨ: ਭਾਈ ਮਨਜੀਤ ਸਿੰਘ

 

Leave a Reply

Your email address will not be published. Required fields are marked *