ਜੇਲ੍ਹ ਦੀਆਂ ਮਜ਼ਬੂਤ ਸਲਾਖਾਂ ਪਿੱਛੇ ਕੈਦ ਬੰਦੀ ਸਿੰਘ ਬਲਵੰਤ ਸਿੰਘ ਰਾਜੋਆਣਾ ਦੇ ਖੂਨ ਦੇ ਰਿਸ਼ਤੇ ਦੀ ਟੁੱਟੀ ਆਖਰੀ ਤੰਦ

ਇਕਲੌਤੇ ਭਾਈ ਕੁਲਵੰਤ ਸਿੰਘ ਦੀ ਹਾਰਟ ਅਟੈਕ ਨਾਲ ਹੋਈ ਮੌਤ

ਤਿੰਨ ਦਹਾਕਿਆਂ ਤੋਂ ਇੱਕ-ਦੂਜੇ ਨੂੰ ਗਲਵੱਕੜੀ ਵਿੱਚ ਲੈਣ ਦੀ ਤੜਫ਼ ਸਦਾ ਲਈ ਰਹਿ ਗਈ ਅਧੂਰੀ।

ਚੰਡੀਗੜ੍ਹ 8 ਨਵੰਬਰ (ਖ਼ਬਰ ਖਾਸ  ਬਿਊਰੋ) ਪੰਜਾਬ ਦੇ ਸਾਬਕਾ ਮੁੱਖ-ਮੰਤਰੀ ਬੇਅੰਤ ਸਿੰਘ ਦੇ ਕਤਲ ਕਾਂਡ ਦੇ ਮੁੱਖ ਦੋਸ਼ੀ ਅਤੇ ਜ਼ਿੰਦਾ ਸ਼ਹੀਦ ਸ. ਬਲਵੰਤ ਸਿੰਘ ਰਾਜੋਆਣਾ, ਜੋਕਿ ਪਿਛਲੇ ਲਗਭਗ ਤੀਹ ਸਾਲਾਂ ਤੋਂ ਜੇਲ੍ਹ ਵਿੱਚ ਬੰਦ ਹਨ, ਉਨ੍ਹਾਂ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦ ਉਨ੍ਹਾਂ ਦੇ ਖੂਨ ਦੇ ਰਿਸ਼ਤੇ ‘ਚੋਂ ਜਿਉਂਦੀ ਆਖਰੀ ਤੰਦ ਜਾਣੀਂਕਿ ਵੱਡੇ ਭਾਈ ਸ. ਕੁਲਵੰਤ ਸਿੰਘ ਦੀ ਬੇਵਕਤੀ ਮੌਤ ਹੋ ਗਈ। ਕੁਲਵੰਤ ਸਿੰਘ ਜਿੰਨ੍ਹਾਂ ਦਾ ਜਨਮ 27 ਜੁਲਾਈ 1965 ਨੂੰ ਹੋਇਆ ਸੀ, ਅਤੇ ਜੋ ਬਲਵੰਤ ਸਿੰਘ ਦੇ ਵੱਡੇ ਭਾਈ ਸਨ, ਅੱਜ ਆਪਣੇ ਭਾਈ ਦੀ ਰਿਹਾਈ ਅਤੇ ਉਸਨੂੰ ਗਲਵੱਕੜੀ ਵਿੱਚ ਲੈਣ ਦੀ ਖਾਹਿਸ਼ ਨੂੰ ਦਿਲ ਵਿੱਚ ਹੀ ਦਬਾਕੇ ਉਸ ਲਈ ਤੜਫ਼ਦਿਆਂ ਇਸ ਫਾਨੀ ਸੰਸਾਰ ਨੂੰ ਸਦਾ ਲਈ ਅਲਵਿਦਾ ਆਖ ਗਏ।

ਹੋਰ ਪੜ੍ਹੋ 👉  ਪ੍ਰੀ-ਬਜ਼ਟ ਮੀਟਿੰਗ: ਪੰਜਾਬ ਵੱਲੋਂ ਪੁਲਿਸ ਦੇ ਆਧੁਨਿਕੀਕਰਨ ਲਈ 1000 ਕਰੋੜ ਰੁਪਏ ਦੇ ਪੈਕੇਜ, ਗੁਆਂਢੀ ਪਹਾੜੀ ਰਾਜਾਂ ਵਾਂਗ ਉਦਯੋਗਿਕ ਪ੍ਰੋਤਸਾਹਨ ਦੀ ਮੰਗ

ਜ਼ਿਕਰਯੋਗ ਹੈ ਕਿ ਕੁਲਵੰਤ ਸਿੰਘ ਆਪਣੇ ਪੁੱਤਰ ਨੂੰ ਮਿਲਣ ਲਈ ਕੁਝ ਸਮਾਂ ਪਹਿਲਾਂ ਹੀ ਕਨੇਡਾ ਦੇ ਵਿੰਨੀਪੈੱਗ ਵਿਖੇ ਪੁੱਜੇ ਸਨ, ਇਸੇ ਦੌਰਾਨ ਉਨ੍ਹਾਂ ਦੀ ਕਨੇਡਾ ਵਿਖੇ ਬੀਤੀ 4 ਨਵੰਬਰ ਨੂੰ ਸ਼ਾਮੀ 8 ਵੱਜ ਕੇ 45 ਮਿੰਟ ਤੇ ਉਨ੍ਹਾਂ ਨੂੰ ਆਪਣੇ ਘਰ ਵਿੱਚ ਹੀ ਹਾਰਟ ਅਟੈਕ ਆਉਣ ਕਾਰਨ ਪਲਾਂ ਵਿੱਚ ਹੀ ਮੌਤ ਹੋ ਗਈ। ਫਿਲਹਾਲ ਉਨ੍ਹਾਂ ਦੀ ਦੇਹ ਪੋਸਟਮਾਰਟਮ ਲਈ ਹਸਪਤਾਲ ਦੇ ਕਬਜ਼ੇ ਵਿੱਚ ਹੀ ਹੈ। ਪਰਿਵਾਰ ਤੋਂ ਮਿਲੀ ਜਾਣਕਾਰੀ ਅਨੁਸਾਰ ਉਨ੍ਹਾਂ ਦਾ ਸਸਕਾਰ ਵੀ ਵਿੰਨੀਪੈੱਗ ਵਿਖੇ ਹੀ ਹੋਵੇਗਾ।

ਪਿਛਲੇ ਲਗਭਗ ਤੀਹ ਸਾਲਾਂ ਤੋਂ ਜੇਲ੍ਹ ਵਿੱਚ ਕੈਦ ਬੰਦੀ ਸਿੰਘ ਬਲਵੰਤ ਸਿੰਘ ਦੇ ਪਰਿਵਾਰ ਦੇ ਸਾਰੇ ਜੀਅ ਇੱਕ-ਇੱਕ ਕਰਕੇ ਇਸ ਦੁਨੀਆਂ ਤੋਂ ਰੁਖ਼ਸਤ ਹੋ ਗਏ ਹਨ। ਆਪਣਿਆਂ ਨੂੰ ਮਿਲਣ ਦੀ ਤਾਂਘ ਵਿੱਚ ਖੇਰੂੰ-ਖੇਰੂੰ ਹੋ ਚੁੱਕੇ ਰਾਜੋਆਣਾ ਦੇ ਪਰਿਵਾਰ ਵਿੱਚ ਇਸ ਵੇਲੇ ਸਿਰਫ਼ ਉਨ੍ਹਾਂ ਦੇ ਦੋ ਭਤੀਜੇ ( ਜਾਣੀਂਕਿ ਵੱਡੇ ਭਰਾ ਕੁਲਵੰਤ ਸਿੰਘ ਦੇ ਬੇਟੇ) ਰਵਨੀਤ ਸਿੰਘ ਅਤੇ ਅਮਨਪ੍ਰੀਤ ਸਿੰਘ ਹੀ ਜ਼ਿੰਦਾ ਬਚੇ ਹਨ। ਦੁੱਖ ਦੀ ਇਸ ਘੜੀ ਵਿੱਚ ਆਪਣੇ ਮਾਂ-ਬਾਪ, ਭਰਾ-ਭਰਜਾਈ ਨੂੰ ਗੁਆ ਚੁੱਕੇ ਅਤੇ ਬੱਚਿਆਂ ਅਤੇ ਪਰਿਵਾਰ ਨੂੰ ਸੰਭਾਲਣ ਦੀਆਂ ਪਰਿਵਾਰਿਕ ਜ਼ਿੰਮੇਵਾਰੀਆਂ ਤੋਂ ਅਸਮਰਥ ਸ. ਬਲਵੰਤ ਸਿੰਘ ਲਈ ਇਹ ਸਦਮਾ ਪਰਿਵਾਰਕ ਤੌਰ ਤੇ ਅਸਹਿਣਯੋਗ ਹੈ।

ਹੋਰ ਪੜ੍ਹੋ 👉  ਧਾਮੀ ਰੱਦ ਹੋਈ ਮੀਟਿੰਗ ਦੇ ਸੁਖਬੀਰ ਧੜੇ ਦੇ ਲੁਕਵੇਂ ਏਜੰਡੇ ਨੂੰ ਜਨਤਕ ਕਰਨ: ਭਾਈ ਮਨਜੀਤ ਸਿੰਘ

Leave a Reply

Your email address will not be published. Required fields are marked *