ਕੁਰਾਲੀ, 11 ਨਵੰਬਰ (ਖ਼ਬਰ ਖਾਸ ਬਿਊਰੋ)
ਬੇਸਹਾਰਾ ਅਤੇ ਲਾਚਾਰ ਨਾਗਰਿਕਾਂ ਦੀ ਸੇਵਾ ਸੰਭਾਲ ਕਰ ਰਹੀ ਸਮਾਜ ਸੇਵੀ ਸੰਸਥਾ ‘ਪ੍ਰਭ ਆਸਰਾ’ ਪਡਿਆਲਾ ਵਿੱਚ ਰਹਿ ਰਹੇ ਬੱਚਿਆਂ ਨੇ ਬਾਲ ਸੁਰੱਖਿਆ ਵਿਭਾਗ ਵੱਲੋਂ ਕਰਵਾਈਆਂ ਖੇਡਾਂ ਵਿੱਚ 16 ਤਗ਼ਮੇ ਜਿੱਤੇ ਹਨ। ਸੰਸਥਾ ਮੁਖੀ ਬੀਬੀ ਰਾਜਿੰਦਰ ਕੌਰ ਨੇ ਦੱਸਿਆ ਕਿ ਸੰਸਥਾ ਵਿੱਚ ਰਹਿ ਰਹੇ ਬੱਚਿਆਂ ਤੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੇ ਅਥਲੈਟਿਕਸ ਮੁਕਾਬਲਿਆਂ ਵਿੱਚ ਕੁੱਲ 16 ਤਗ਼ਮੇ ਜਿੱਤੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਨਵਪ੍ਰੀਤ ਕੌਰ ਤੇ ਜ਼ਿਲ੍ਹਾ ਖੇਡ ਅਫ਼ਸਰ ਰੁਪੇਸ਼ ਕੁਮਾਰ ਬੇਗੜਾ ਨੇ ਜੇਤੂ ਬੱਚਿਆਂ ਦਾ ਸਨਮਾਨ ਕੀਤਾ।