ਮੁੱਲਾਂਪੁਰ ਗਰੀਬਦਾਸ, 11 ਨਵੰਬਰ (ਖ਼ਬਰ ਖਾਸ ਬਿਊਰੋ)
ਪਿੰਡ ਸੈਣੀਮਾਜਰਾ ਦੇ ਨਵੇਂ ਸਰਪੰਚ ਜੁਝਾਰ ਸਿੰਘ ਨੇ ਕਿਹਾ ਕਿ ਪਿੰਡ ਦੇ ਸਰਵਪੱਖੀ ਵਿਕਾਸ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਪਿੰਡ ਦੀ ਭਲਾਈ ਵਾਸਤੇ ਸਟਰੀਟ ਲਾਈਟਾਂ, ਮੈਰਿਜ ਪੈਲੇਸ, ਖੇਡ ਮੈਦਾਨ ਆਦਿ ਮੁੱਖ ਕਾਰਜ ਹਨ। ਪਿੰਡ ਸੈਣੀਮਾਜਰਾ ਦੀ ਨਵੀਂ ਪੰਚਾਇਤ ਵੱਲੋਂ ਪਿੰਡ ਦੇ ਗੁਰਦੁਆਰੇ ਵਿੱਚ ਸ਼ੁਕਰਾਨਾ ਸਮਾਗਮ ਕਰਵਾਇਆ ਗਿਆ। ਸਰਪੰਚ ਜੁਝਾਰ ਸਿੰਘ ਨੇ ਦੱਸਿਆ ਕਿ ਪਿੰਡ ਵਾਸੀਆਂ ਲਈ ਇੱਕ ਪਾਣੀ ਵਾਲਾ ਟੈਂਕਰ ਦਿੱਤਾ ਗਿਆ ਹੈ। ਇਸ ਮੌਕੇ ਸਰਪੰਚ ਸਣੇ ਪੰਚਾਇਤ ਮੈਂਬਰਾਂ ਪ੍ਰਮਜੀਤ ਕੌਰ, ਹਰਪ੍ਰੀਤ ਕੌਰ, ਕੁਲਵਿੰਦਰ ਕੌਰ, ਇੰਦਰਜੀਤ ਸਿੰਘ, ਗੁਰਜੀਤ ਸਿੰਘ ਦਾ ਸਨਮਾਨ ਕੀਤਾ ਗਿਆ।