ਫਿਲੌਰ, 24 ਅਪ੍ਰੈਲ, (ਖ਼ਬਰ ਖਾਸ ਬਿਊਰੋ)
ਪਿੰਡ ਢੱਕ ਮਜਾਰਾ ਦੇ ਇੱਕ ਨੌਜਵਾਨ ਦੀ ਇਟਲੀ ’ਚ ਮੌਤ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਮ੍ਰਿਤਕ ਹਰਪਾਲ ਰਾਮ ਉਰਫ ਪਾਲਾ ਪੁੱਤਰ ਨੰਜੂ ਰਾਮ ਲਗਭਗ 6 ਸਾਲ ਪਹਿਲਾਂ ਰੋਜ਼ੀ ਰੋਟੀ ਕਮਾਉਣ ਅਤੇ ਪਰਿਵਾਰ ਦਾ ਪਾਲਣ ਪੋਸ਼ਣ ਕਰਨ ਲਈ ਇਟਲੀ ਗਿਆ ਸੀ। ਜਿੱਥੇ ਉਹ ਇਟਲੀ ਦੇ ਸ਼ਹਿਰ ਸਲੈਰਨੋ ਵਿਖੇ ਇਕ ਰੈਸਟੋਰੈਂਟ ’ਤੇ ਕੰਮ ਕਰਦਾ ਸੀ।
ਇਸ ਦੌਰਾਨ ਹਰਪਾਲ ਰਾਮ ਜਦੋਂ ਕੰਮ ਉਪਰੰਤ ਆਪਣੇ ਕਮਰੇ ਵਿਚ ਗਿਆ ਤਾਂ ਰਾਤ ਦੇ ਸਮੇਂ ਅਚਾਨਕ ਸਿਹਤ ਵਿਗੜ ਜਾਣ ਕਾਰਣ ਉਸਦੀ ਮੌਤ ਹੋ ਗਈ। ਉਕਤ ਘਟਨਾ ਦੀ ਸੂਚਨਾ ਮਿਲਦਿਆਂ ਹੀ ਇਲਾਕੇ ਭਰ ’ਚ ਸ਼ੋਕ ਦੀ ਲਹਿਰ ਫੈਲ ਗਈ।