ਚੰਡੀਗੜ੍ਹ 22 ਨਵੰਬਰ (ਖ਼ਬਰ ਖਾਸ ਬਿਊਰੋ)
ਪੰਜਾਬ ਤੇ ਹਰਿਆਣਾ ਹਾਈਕੋਰਟ ਦੀ ਝਾੜਝੰਬ ਬਾਅਦ ਸੂਬੇ ਵਿਚ ਨਗਰ ਨਿਗਮ ਤੇ ਕੌਂਸਲ ਚੋਣਾਂ ਕਰਵਾਉਣ ਲਈ ਸਥਾਨਕ ਸਰਕਾਰਾਂ ਵਿਭਾਗ ਨੇ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਸਥਾਨਕ ਸਰਕਾਰਾਂ ਵਿਭਾਗ ਨੇ ਸੁੱਕਰਵਾਰ ਨੂੰ ਨੋਟੀਫਿਕੇਸ਼ਨ ਜਾਰੀ ਕਰਦੇ ਹੋਏ ਪੰਜਾਬ ਰਾਜ ਚੋਣ ਕਮਿਸ਼ਨ ਨੂੰ ਪੱਤਰ ਵੀ ਲਿਖਿਆ ਗਿਆ ਹੈ। ਵਿਭਾਗ ਦੇ ਵਧੀਕ ਮੁੱਖ ਸਕੱਤਰ ਤੇਜਵੀਰ ਸਿੰਘ ਨੇ ਇਸ ਦੀ ਪੁਸ਼ਟੀ ਕੀਤੀ ਹੈ।
ਚੇਤੇ ਰਹੇ ਕਿ ਪਿਛਲੇ ਲੰਬੇ ਸਮੇਂ ਤੋਂ ਪੰਜ ਨਗਰ ਨਿਗਮਾਂ ਜਲੰਧਰ, ਲੁਧਿਆਣਾ, ਫਗਵਾੜਾ, ਅੰਮ੍ਰਿਤਸਰ ਸਾਹਿਬ ਤੇ ਪਟਿਆਲਾ ਸਮੇਤ 42 ਨਗਰ ਕੌਂਸਲਾਂ ਦੀਆਂ ਚੋਣਾਂ ਲੰਬੇ ਸਮੇਂ ਤੋ ਲਟਕ ਰਹੀਆਂ ਸਨ, ਜਿਨਾਂ ਨੂੰ ਦਸੰਬਰ ਦੇ ਅੰਤ ਤੱਕ ਮੁਕੰਮਲ ਕਰਵਾਉਣ ਦਾ ਰਾਹ ਪੱਧਰਾ ਹੋ ਗਿਆ ਹੈ।
ਵਰਨਣਯੋਗ ਹੈ ਕਿ ਲੋਕ ਸਥਾਨਕ ਚੋਣਾਂ ਨੂੰ ਲੈ ਕੇ ਸਬੰਧਤ ਨਗਰ ਨਿਗਮਾਂ ਅਤੇ ਕੌਂਸਲਾਂ ਦੇ ਕਾਨੂੰਨੀ ਲੜਾਈ ਲੜ ਚੁੱਕੇ ਹਨ। ਹਾਈ ਕੋਰਟ ਦੀਆਂ ਹਦਾਇਤਾਂ ਦੇ ਬਾਵਜੂਦ ਸਰਕਾਰ ਨੇ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਪਰ ਉੱਥੇ ਵੀ ਸਰਕਾਰ ਨੂੰ ਫਟਕਾਰ ਲੱਗੀ। ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ 15 ਦਿਨਾਂ ਦੇ ਅੰਦਰ-ਅੰਦਰ ਨਗਰ ਨਿਗਮ ਚੋਣਾਂ ਕਰਵਾਉਣ ਸਬੰਧੀ ਨੋਟੀਫਿਕੇਸ਼ਨ ਜਾਰੀ ਕਰਨ ਦੇ ਹੁਕਮ ਦਿੱਤੇ ਹਨ, ਇਨ੍ਹਾਂ ਹੁਕਮਾਂ ਦੀ ਪਾਲਣਾ ਕਰਦਿਆਂ ਅੱਜ ਸਥਾਨਕ ਸਰਕਾਰਾਂ ਵਿਭਾਗ ਨੇ ਚੋਣ ਕਮਿਸ਼ਨ ਨੂੰ ਚੋਣਾਂ ਕਰਵਾਉਣ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ।