ਨਵੀਂ ਦਿੱਲੀ, 24 ਅਪ੍ਰੈਲ, (ਖ਼ਬਰ ਖਾਸ ਬਿਊਰੋ)
ਦਿੱਲੀ ਸਰਕਾਰ ਦੇ ਮੰਤਰੀ ਸੌਰਭ ਭਾਰਦਵਾਜ ਅੱਜ ਬਾਅਦ ਦੁਪਹਿਰ ਨੂੰ ਤਿਹਾੜ ਜੇਲ੍ਹ ‘ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਨਗੇ। ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਮਨੀ ਲਾਂਡਰਿੰਗ ਮਾਮਲੇ ਵਿੱਚ 21 ਮਾਰਚ ਨੂੰ ਦਿੱਲੀ ਦੇ ਮੁੱਖ ਮੰਤਰੀ ਨੂੰ ਗ੍ਰਿਫਤਾਰ ਕੀਤਾ ਸੀ। ਕੇਜਰੀਵਾਲ ਨੇ ਅਹੁਦੇ ਤੋਂ ਅਸਤੀਫਾ ਨਹੀਂ ਦਿੱਤਾ ਹੈ। ਆਮ ਆਦਮੀ ਪਾਰਟੀ ਨੇ ਦਾਅਵਾ ਕੀਤਾ ਹੈ ਕਿ ਕੇਜਰੀਵਾਲ ਜੇਲ੍ਹ ਤੋਂ ਸਰਕਾਰ ਚਲਾਉਂਦੇ ਰਹਿਣਗੇ। ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ‘ਆਪ’ ਦੇ ਕੌਮੀ ਜਨਰਲ ਸਕੱਤਰ (ਸੰਗਠਨ) ਸੰਦੀਪ ਪਾਠਕ ਨੇ 15 ਅਪਰੈਲ ਨੂੰ ਤਿਹਾੜ ਵਿਖੇ ਕੇਜਰੀਵਾਲ ਨਾਲ ਮੁਲਾਕਾਤ ਕੀਤੀ ਸੀ।