ਡਾ. ਰਵਜੋਤ ਸਿੰਘ ਨੇ ਸ਼ਹਿਰ ਵਿੱਚ 120 ਕਰੋੜ ਰੁਪਏ ਦੇ ਵੱਖ-ਵੱਖ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

ਲੁਧਿਆਣਾ  25 ਨਵੰਬਰ (ਖ਼ਬਰ ਖਾਸ ਬਿਊਰੋ)
ਸ਼ਹਿਰ ਨੂੰ ਸਵਛਤਾ ਦੀਆਂ ਹੋਰ ਬਿਹਤਰ ਸਹੂਲਤਾਂ ਦਿੰਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਰਵਜੋਤ ਸਿੰਘ ਨੇ ਸੋਮਵਾਰ ਨੂੰ ਸ਼ਹਿਰ ਵਿੱਚ ਕਰੀਬ 120 ਕਰੋੜ ਰੁਪਏ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ।

ਸਿੱਧਵਾਂ ਨਹਿਰ ‘ਤੇ ਲੋਹਾਰਾ ਪੁਲ ਦੇ ਨਿਰਮਾਣ ਅਤੇ ਜਮਾਲਪੁਰ ਡੰਪ ਸਾਈਟ (ਲਗਭਗ 19.62 ਲੱਖ ਮੀਟ੍ਰਿਕ ਟਨ) ਅਤੇ ਜੈਨਪੁਰ ਸਾਈਟ (2 ਲੱਖ ਮੀਟ੍ਰਿਕ ਟਨ ਤੋਂ ਵੱਧ) ‘ਤੇ ਜਮ੍ਹਾ ਲਗੇਸੀ ਰਹਿੰਦ-ਖੂੰਹਦ ਦੇ ਨਿਪਟਾਰੇ ਲਈ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਗਿਆ ਹੈ। ਇਨ੍ਹਾਂ ਪ੍ਰਾਜੈਕਟਾਂ ਦੀ ਅੰਦਾਜ਼ਨ ਲਾਗਤ ਕਰੀਬ 120 ਕਰੋੜ ਰੁਪਏ ਹੈ।

ਸਭ ਤੋਂ ਪਹਿਲਾਂ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਲੁਧਿਆਣਾ ਦੱਖਣੀ ਦੀ ਵਿਧਾਇਕਾ ਰਜਿੰਦਰਪਾਲ ਕੌਰ ਛੀਨਾ ਅਤੇ ਨਗਰ ਨਿਗਮ ਕਮਿਸ਼ਨਰ ਅਦਿਤਿਆ ਡੇਚਲਵਾਲ ਨਾਲ ਲੋਹਾਰਾ ਖੇਤਰ ਵਿੱਚ ਸਿੱਧਵਾਂ ਨਹਿਰ ‘ਤੇ ਪੁਲ (ਲੋਹਾਰਾ ਪੁਲ) ਬਣਾਉਣ ਦੇ ਪ੍ਰੋਜੈਕਟ ਦਾ ਉਦਘਾਟਨ ਕੀਤਾ। ਇਹ ਪੁਲ ਕਰੀਬ 12.50 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਜਾਵੇਗਾ। ਵਿਧਾਇਕ ਛੀਨਾ ਨੇ ਕਿਹਾ ਕਿ ਇਹ ਸ਼ਹਿਰ ਵਾਸੀਆਂ ਦੀ ਚਿਰੋਕਣੀ ਮੰਗ ਸੀ। ਇਸ ਪ੍ਰਾਜੈਕਟ ਦਾ ਉਦਘਾਟਨ ਕਰਕੇ ਉਨ੍ਹਾਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਲਾਕਾ ਵਾਸੀਆਂ ਨਾਲ ਕੀਤਾ ਵਾਅਦਾ ਪੂਰਾ ਕਰ ਦਿੱਤਾ ਹੈ। ਇਸ ਪੁਲ ਦੇ ਬਣਨ ਨਾਲ ਇਲਾਕੇ ਵਿੱਚ ਆਵਾਜਾਈ ਨੂੰ ਸੁਚਾਰੂ ਬਣਾਇਆ ਜਾਵੇਗਾ। ਮੰਤਰੀ ਡਾ. ਰਵਜੋਤ ਸਿੰਘ ਨੇ ਲੁਧਿਆਣਾ ਦੱਖਣੀ ਹਲਕੇ ਵਿੱਚ ਵਿਕਾਸ ਕਾਰਜ ਕਰਵਾਉਣ ਲਈ ਆਪਣੇ ਅਖਤਿਆਰੀ ਕੋਟੇ ਵਿੱਚੋਂ 1 ਕਰੋੜ ਰੁਪਏ ਜਾਰੀ ਕਰਨ ਦਾ ਐਲਾਨ ਵੀ ਕੀਤਾ।

ਹੋਰ ਪੜ੍ਹੋ 👉  10 ਕਿਲੋ ਹੈਰੋਇਨ ਸਮੇਤ ਦੋ ਪੇਸ਼ੇਵਰ ਨਸ਼ਾ ਤਸਕਰ ਕਾਬੂ

ਇਸ ਤੋਂ ਇਲਾਵਾ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਲੁਧਿਆਣਾ ਪੂਰਬੀ ਦੇ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਅਤੇ ਨਗਰ ਨਿਗਮ ਕਮਿਸ਼ਨਰ ਆਦਿਤਿਆ ਡੇਚਲਵਾਲ ਨਾਲ ਮਿਲ ਕੇ ਤਾਜਪੁਰ ਰੋਡ ‘ਤੇ ਜਮਾਲਪੁਰ ਮੁੱਖ ਡੰਪ ਸਾਈਟ ‘ਤੇ ਇਕੱਠੇ ਹੋਏ ਲਗਭਗ 19.62 ਲੱਖ ਮੀਟ੍ਰਿਕ ਟਨ ਕੂੜੇ ਦੇ ਢੇਰਾਂ ਦੇ ਨਿਪਟਾਰੇ ਲਈ ਪ੍ਰੋਜੈਕਟ ਦਾ ਉਦਘਾਟਨ ਕੀਤਾ। ਕਰੀਬ 100 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਜਾ ਰਹੇ ਇਸ ਪ੍ਰਾਜੈਕਟ ਤਹਿਤ ‘ਕੂੜੇ ਦੇ ਢੇਰ’ ਹਟਾਏ ਜਾਣਗੇ। ਚਿਰਾਂ ਤੋੰ ਜਮਾ ਹੋਏ ਕੂੜੇ ਦੇ ਢੇਰਾਂ ਦਾ ਬਾਇਓਰੀਮੀਡੀਏਸ਼ਨ ਪ੍ਰਕਿਰਿਆ ਰਾਹੀਂ ਨਿਪਟਾਰਾ ਕੀਤਾ ਜਾਵੇਗਾ।

ਹੋਰ ਪੜ੍ਹੋ 👉  ਧਾਮੀ ਰੱਦ ਹੋਈ ਮੀਟਿੰਗ ਦੇ ਸੁਖਬੀਰ ਧੜੇ ਦੇ ਲੁਕਵੇਂ ਏਜੰਡੇ ਨੂੰ ਜਨਤਕ ਕਰਨ: ਭਾਈ ਮਨਜੀਤ ਸਿੰਘ

ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਅਤੇ ਲੁਧਿਆਣਾ ਪੂਰਬੀ ਦੇ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਨੇ ਕਿਹਾ ਕਿ ਵਿਰਾਸਤੀ ਰਹਿੰਦ-ਖੂੰਹਦ ਨੂੰ ਹਟਾਉਣ ਨਾਲ ਸ਼ਹਿਰ ਵਾਸੀਆਂ ਨੂੰ ਬਦਬੂ ਤੋਂ ਵੱਡੀ ਰਾਹਤ ਮਿਲੇਗੀ। ਓਹਨਾ ਕਿਹਾ ਸ਼ਹਿਰ ਵਾਸੀਆਂ ਦੀ ਚਿਰੋਕਣੀ ਮੰਗ ਹੁਣ ਪੂਰੀ ਹੋ ਗਈ ਹੈ। ਰਹਿੰਦ-ਖੂੰਹਦ ਨੂੰ ਹਟਾਉਣ ਤੋਂ ਬਾਅਦ, ਨਗਰ ਨਿਗਮ ਦੀ ਲਗਭਗ 41 ਏਕੜ ਜ਼ਮੀਨ ਖਾਲੀ ਹੋ ਜਾਵੇਗੀ ਅਤੇ ਫਿਰ ਇਸ ਜ਼ਮੀਨ ਨੂੰ ਵਸਨੀਕਾਂ ਦੀ ਭਲਾਈ ਲਈ ਵਰਤਿਆ ਜਾਵੇਗਾ।

ਬਾਅਦ ਵਿੱਚ ਕੈਬਨਿਟ ਮੰਤਰੀ ਡਾ: ਰਵਜੋਤ ਸਿੰਘ ਨੇ ਹਲਕਾ ਗਿੱਲ ਦੇ ਵਿਧਾਇਕ ਜੀਵਨ ਸਿੰਘ ਸੰਗੋਵਾਲ ਅਤੇ ਨਗਰ ਨਿਗਮ ਕਮਿਸ਼ਨਰ ਅਦਿਤਿਆ ਡੇਚਲਵਾਲ ਨਾਲ ਮਿਲ ਕੇ ਨਗਰ ਨਿਗਮ ਦੀ ਜੈਨਪੁਰ ਸਾਈਟ ਤੋਂ 2 ਲੱਖ ਮੀਟ੍ਰਿਕ ਟਨ ਤੋਂ ਵੱਧ ਵਿਰਾਸਤੀ ਰਹਿੰਦ-ਖੂੰਹਦ ਨੂੰ ਨਿਪਟਾਉਣ ਲਈ ਪ੍ਰੋਜੈਕਟ ਦਾ ਉਦਘਾਟਨ ਕੀਤਾ। ਰਹਿੰਦ-ਖੂੰਹਦ ਦਾ ਨਿਪਟਾਰਾ ਬਾਇਓਰੀਮੀਡੀਏਸ਼ਨ ਰਾਹੀਂ ਕੀਤਾ ਜਾਵੇਗਾ ਅਤੇ ਇਹ ਪ੍ਰਾਜੈਕਟ ਲਗਭਗ 11 ਕਰੋੜ ਰੁਪਏ ਦੀ ਅੰਦਾਜ਼ਨ ਲਾਗਤ ਨਾਲ ਕੀਤਾ ਜਾ ਰਿਹਾ ਹੈ। ਵਿਰਾਸਤੀ ਰਹਿੰਦ-ਖੂੰਹਦ ਨੂੰ ਹਟਾਉਣ ਤੋਂ ਬਾਅਦ ਲਗਭਗ 29 ਏਕੜ ਜ਼ਮੀਨ ਖਾਲੀ ਹੋ ਜਾਵੇਗੀ ਅਤੇ ਇਸ ਜ਼ਮੀਨ ਦੀ ਵਰਤੋਂ ਨਗਰ ਨਿਗਮ ਦੇ ਭਵਿੱਖ ਦੇ ਪ੍ਰੋਜੈਕਟਾਂ ਲਈ ਕੀਤੀ ਜਾਵੇਗੀ।

ਹੋਰ ਪੜ੍ਹੋ 👉  ਮੋਹਾਲੀ ਵਿਖੇ ਬਹੁ ਮੰਜ਼ਿਲਾਂ ਇਮਰਾਤ ਡਿੱਗੀ, ਦਰਜ਼ਨਾਂ ਵਿਅਕਤੀਆਂ ਦੇ ਦੱਬੇ ਹੋਣ ਦਾ ਖਦਸ਼ਾ, ਫੌਜ ਬੁਲਾਈ

ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸੂਬੇ ਦੇ ਸਰਵਪੱਖੀ ਵਿਕਾਸ ਲਈ ਨਿਰੰਤਰ ਕੰਮ ਕਰ ਰਹੀ ਹੈ। ਸੋਮਵਾਰ ਨੂੰ ਜਿਨ੍ਹਾਂ ਪ੍ਰਾਜੈਕਟਾਂ ਦਾ ਉਦਘਾਟਨ ਕੀਤਾ ਗਿਆ ਹੈ, ਉਨ੍ਹਾਂ ਨਾਲ ਸ਼ਹਿਰ ਵਾਸੀਆਂ ਨੂੰ ਵੱਡੀ ਰਾਹਤ ਮਿਲੇਗੀ। ਆਮ ਆਦਮੀ ਪਾਰਟੀ (ਆਪ) ਦੀ ਅਗਵਾਈ ਵਾਲੀ ਸੂਬਾ ਸਰਕਾਰ ਟਿਕਾਊ ਵਿਕਾਸ ਲਈ ਲਗਾਤਾਰ ਕੰਮ ਕਰ ਰਹੀ ਹੈ ਅਤੇ ਸੂਬੇ ਭਰ ਵਿੱਚ ਮਿਆਰੀ ਬੁਨਿਆਦੀ ਢਾਂਚਾ ਸਥਾਪਤ ਕੀਤਾ ਜਾ ਰਿਹਾ ਹੈ।

Leave a Reply

Your email address will not be published. Required fields are marked *