ਇਰਾਨ-ਇਜ਼ਰਾਇਲ ਵਿਚਕਾਰ ਟਕਰਾਅ ਦੇ ਕਾਰਨ, ਸਿੱਟੇ ਅਤੇ ਭਾਰਤ ‘ਤੇ ਇਸਦੇ ਪ੍ਰਭਾਵ ਸਬੰਧੀ ਸੈਮੀਨਾਰ ਕਰਵਾਇਆ 

ਰੂਪਨਗਰ, 20 ਮਾਰਚ (ਖ਼ਬਰ ਖਾਸ ਬਿਊਰੋ)
ਸਰਕਾਰੀ ਕਾਲਜ ਰੋਪੜ ਦੇ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਦੀ ਸਰਪ੍ਰਸਤੀ ਹੇਠ ਪੋਸਟ ਗ੍ਰੈਜੂਏਟ ਰਾਜਨੀਤੀ ਸਾਸ਼ਤਰ ਵਿਭਾਗ ਵੱਲੋਂ ‘ਇਰਾਨ-ਇਜ਼ਰਾਇਲ ਵਿਚਕਾਰ ਟਕਰਾਅ ਦੇ ਕਾਰਨ, ਸਿੱਟੇ ਅਤੇ ਭਾਰਤ ਉੱਤੇ ਇਸਦਾ ਪ੍ਰਭਾਵ ’ਵਿਸ਼ੇ ਤੇ ਇੱਕ ਰੋਜ਼ਾ ਸੈਮੀਨਾਰ ਕਰਵਾਇਆ ਗਿਆ।
ਇਸ ਸੈਮੀਨਾਰ ਦੇ ਮੁੱਖ ਵਕਤਾ ਸਾਬਕਾ ਮੁਖੀ ਰਾਜਨੀਤੀ ਸਾਸ਼ਤਰ ਵਿਭਾਗ ਅਤੇ ਡੀਨ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਡਾ. ਕੁਲਦੀਪ ਸਿੰਘ ਸਨ। ਇਸ ਸੈਮੀਨਾਰ ਵਿੱਚ ਪ੍ਰਿੰਸੀਪਲ ਅਤੇ ਡਿਪਟੀ ਡਾਇਰੈਕਟਰ, ਉਚੇਰੀ ਸਿੱਖਿਆ ਵਿਭਾਗ, ਪੰਜਾਬ, ਡਾ. ਨਵਦੀਪ ਸਿੰਘ ਨੇ ਵਿਸ਼ੇਸ ਮਹਿਮਾਨ ਵਜੋਂ ਹਾਜ਼ਰ ਹੋਏ।
ਕਾਲਜ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਨੇ ਮਹਿਮਾਨਾਂ ਨੂੰ ਜੀ ਆਇਆਂ ਕਿਹਾ ਅਤੇ ਵਿਦਿਅਰਥੀਆਂ ਨੂੰ ਰਾਸ਼ਟਰੀ ਅਤੇ ਅੰਤਰ ਰਾਸ਼ਟਰੀ ਮਸਲਿਆਂ ਬਾਰੇ ਜਾਣਕਾਰੀ ਰੱਖਣ ਦੀ ਅਪੀਲ ਕੀਤੀ। ਡਾ. ਹਰਪ੍ਰੀਤ ਕੌਰ ਨੇ ਸੈਮੀਨਾਰ ਦੀ ਰੂਪ ਰੇਖਾ ਤੇ ਚਾਨਣਾਂ ਪਾਇਆ ਅਤੇ ਮੰਚ ਸੰਚਾਲਨ ਡਾ. ਨਿਰਮਲ ਸਿੰਘ ਬਰਾੜ ਨੇ ਕੀਤਾ।
ਮੁੱਖ ਵਕਤਾ ਡਾ. ਕੁਲਦੀਪ ਸਿੰਘ ਨੇ ਇਰਾਨ-ਇਜ਼ਰਾਇਲ ਵਿੱਚ ਚੱਲ ਟਕਰਾਅ ਦੇ ਸੰਦਰਭ ਵਿੱਚ ਬੋਲਦਿਆਂ ਕਿਹਾ ਕਿ ਅਜਿਹੇ ਟਕਰਾਅ ਦੇਸ਼ ਆਪਣੀ ਆਰਥਿਕ ਖੁਸ਼ਹਾਲੀ ਅਤੇ ਸੁਰੱਖਿਆ ਲਈ ਪੈਦਾ ਕਰਦੇ ਹਨ। ਉਨ੍ਹਾਂ ਕਿਹਾ ਕਿ ਇਹ ਜੰਗ ਵੀ ਅਜਿਹੀ ਸਥਿਤੀ ਕਾਰਨ ਪੈਦਾ ਹੋਇਆ ਟਕਰਾਅ ਹੈ। ਅਮਰੀਕਾ ਵਰਗੇ ਤਾਕਤਵਰ ਦੇਸ਼ ਅੰਤਰ – ਰਾਸ਼ਟਰੀ ਸੰਸਥਾਵਾਂ ਤੇ ਕਾਨੂੰਨ ਨੂੰ ਅੱਖੋ ਪਰੋਖੇ ਕਰਦੇ ਹੋਏ ਅਜਿਹੇ ਟਕਰਾਅ ਪੈਦਾ ਕਰਦੇ ਹਨ। ਜਿਸ ਨਾਲ ਉਹ ਆਪਣੀ ਧਾਂਕ ਜਮਾਂ ਕੇ ਵਪਾਰ ਅਤੇ ਸ਼ਾਸ਼ਨ ਨੂੰ ਕਾਇਮ ਰੱਖਣਾ ਚਾਹੁੰਦੇ ਹਨ।
ਵਿਸ਼ੇਸ਼ ਮਹਿਮਾਨ ਡਾ. ਨਵਦੀਪ ਸਿੰਘ ਨੇ ਮੁੱਖ ਵਕਤਾ ਨਾਲ ਜਾਣ-ਪਛਾਣ ਕਰਵਾਈ ਅਤੇ ਇਰਾਨ-ਇਜ਼ਰਾਇਲ ਦੇ ਚੱਲ ਰਹੇ ਟਰਕਾਅ ਦੇ ਕਾਰਨ ਅਤੇ ਵੱਖ-ਵੱਖ ਪਹਿਲੂਆਂ ਉੱਤੇ ਚਾਨਣਾਂ ਪਾਇਆ। ਵਿਦਿਆਰਥੀਆਂ ਵੱਲੋਂ ਮੁੱਖ ਵਕਤਾ ਨਾਲ ਸਵਾਲ-ਜਵਾਬ ਵੀ ਕੀਤੇ ਗਏ।
ਇਸ ਸੈਮੀਨਾਰ ਨੂੰ ਸਫ਼ਲ ਬਣਾਉਣ ਵਿੱਚ ਡਾ. ਰਾਜਵਿੰਦਰ ਸਿੰਘ, ਡਾ. ਨੀਰੂ ਚੋਪੜਾ, ਡਾ. ਆਰਤੀ, ਡਾ. ਰੀਨਾ ਰਾਣੀ, ਪ੍ਰੋ. ਕਵਿਤਾ ਨੇ ਅਹਿਮ ਸਹਿਯੋਗ ਦਿੱਤਾ।
ਇਸ ਮੌਕੇ ਕਾਲਜ ਦੇ ਵਾਈਸ ਪ੍ਰਿੰਸੀਪਲ ਪ੍ਰੋ. ਮੀਨਾ ਕੁਮਾਰੀ, ਕਾਲਜ ਬਰਸਰ ਡਾ. ਦਲਵਿੰਦਰ ਸਿੰਘ, ਸਟਾਫ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ।
ਹੋਰ ਪੜ੍ਹੋ 👉  ਆਮ ਆਦਮੀ ਕਲੀਨਿਕਾਂ ਅਤੇ ਸੋਲਿਡ ਵੇਸਟ ਮੈਨੇਜਮੈਂਟ ਪ੍ਰੋਜੈਕਟਾਂ ਦੀ ਵਿਸਥਾਰਪੂਰਵਕ ਸਮੀਖਿਆ ਕੀਤੀ

Leave a Reply

Your email address will not be published. Required fields are marked *